ਸੁੱਤੀ ਸਰਕਾਰ ਨੂੰ ਜਗਾਉਣ ਦੀ ਇਸ ਕਿਸਾਨ ਦੀ ਕੋਸ਼ਿਸ਼ ਨੂੰ 'ਸਲਾਮ'
Published : Mar 19, 2021, 1:56 pm IST
Updated : Mar 19, 2021, 1:56 pm IST
SHARE ARTICLE
Farmer
Farmer

ਮੋਢੇ ’ਤੇ ਕਿਸਾਨੀ ਦਾ ਝੰਡਾ ਚੁੱਕ ਪਿੰਡ ਤੋਂ ਪੈਦਲ ਦਿੱਲੀ ਪਹੁੰਚਿਆ ਮਲਵਿੰਦਰ ਸਿੰਘ

ਨਵੀਂ ਦਿੱਲੀ (ਸ਼ੈਸ਼ਵ ਨਾਗਰਾ): ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਬਾਰਡਰ ’ਤੇ ਜਾਰੀ ਕਿਸਾਨੀ ਸੰਘਰਸ਼ ਦੌਰਾਨ ਕਈ ਮਿਸਾਲਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਦੌਰਾਨ ਮਲਵਿੰਦਰ ਸਿੰਘ ਨਾਂਅ ਦਾ ਕਿਸਾਨ ਮੋਢੇ ’ਤੇ ਕਿਸਾਨੀ ਝੰਡਾ ਚੁੱਕ ਕੇ ਸਿੰਘੂ ਬਾਰਡਰ ਪਹੁੰਚਿਆ। ਇਸ ਤੋਂ ਬਾਅਦ ਇਸ ਕਿਸਾਨ ਨੇ ਅਪਣੇ ਪਿੰਡ ਤੋਂ ਸਿੰਘੂ ਬਾਰਡਰ ਦਾ ਸਫਰ ਪੈਦਲ ਤੈਅ ਕੀਤਾ।

FarmerFarmer

ਇਸ ਸਬੰਧੀ ਗੱਲਬਾਤ ਕਰਦਿਆਂ ਮਲਵਿੰਦਰ ਸਿੰਘ ਨੇ ਕਿਹਾ ਕਿ ਉਹਨਾਂ ਵੱਲੋਂ ਅਜਿਹਾ ਕਰਨ ਪਿੱਛੇ ਦਾ ਮਕਸਦ ਸਰਕਾਰ ਨੂੰ ਸੁਨੇਹਾ ਦੇਣਾ ਹੈ। ਕਿਸਾਨ ਨੇ ਕਿਹਾ ਕਿ ਉਹ ਸਰਕਾਰ ਨੂੰ ਸੁਨੇਹਾ ਦੇਣਾ ਚਾਹੁੰਦੇ ਹਨ ਕਿ ਜੇਕਰ ਸਰਕਾਰ ਕਿਸਾਨਾਂ ਨੂੰ ਰੋਕਣ ਲਈ ਸੜਕਾਂ ਪੁੱਟ ਸਕਦੀ ਹੈ ਜਾਂ ਟਰੈਕਟਰ ਟਰਾਲੀਆਂ ਰੋਕਦੀ ਹੈ ਤਾਂ ਕਿਸਾਨ ਪੈਦਲ ਵੀ ਦਿੱਲੀ ਜਾ ਸਕਦੇ ਹਨ।

Farmers ProtestFarmers Protest

ਮਲਵਿੰਦਰ ਸਿੰਘ ਨੇ ਦੱਸਿਆ ਕਿ ਉਹ 22 ਦਸੰਬਰ ਨੂੰ ਲੁਧਿਆਣਾ ਵਿਚ ਸਥਿਤ ਅਪਣੇ ਪਿੰਡ ਮਨਸੂਰਾ ਤੋਂ ਪੈਦਲ ਦਿੱਲੀ ਲਈ ਨਿਕਲੇ ਸਨ ਤੇ ਉਹ 27 ਦਸੰਬਰ ਰਾਤ 11 ਵਜੇ ਦਿੱਲੀ ਸਿੰਘੂ ਬਾਰਡਰ ਪਹੁੰਚੇ। ਉਹਨਾਂ ਦੱਸਿਆ ਕਿ ਰਸਤੇ ਵਿਚ ਲੋਕਾਂ ਨੇ ਉਹਨਾਂ ਨੂੰ ਬਹੁਤ ਪਿਆਰ ਅਤੇ ਸਤਿਕਾਰ ਦਿੱਤਾ।

FarmerFarmer

ਕਿਸਾਨ ਦਾ ਕਹਿਣਾ ਹੈ ਕਿ ਅੱਜ ਦੇ ਦੌਰ ਵਿਚ ਲੋਕ ਸਾਈਕਲ ’ਤੇ ਸਵਾਰ ਹੋ ਕੇ ਤੀਰਥ ਅਸਥਾਨਾਂ ਦੀ ਯਾਤਰਾ ਲਈ ਜਾਂਦੇ ਹਨ ਪਰ ਦਿੱਲੀ ਬਾਰਡਰ ’ ਤੇ ਬਣੇ ਤੀਰਥ ਤੋਂ ਵੱਡਾ ਕੋਈ ਤੀਰਥ ਨਹੀਂ। ਇੱਥੇ ਹਰ ਧਰਮ ਦੇ ਲੋਕ ਸ਼ਾਮਲ ਹਨ। ਮਲਵਿੰਦਰ ਸਿੰਘ ਨੇ ਕਿਹਾ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਬਾਰਡਰ ਖਾਲੀ ਨਹੀਂ ਹੋਵੇਗਾ। ਉਹਨਾਂ ਕਿਹਾ ਗਰਮੀਆਂ ਅਤੇ ਕਟਾਈ ਦੇ ਮੌਸਮ ਵਿਚ ਵੀ ਕਿਸਾਨ ਡਟੇ ਰਹਿਣਗੇ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement