ਅਸਾਮ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਕਰਨਗੇ ਰੈਲੀ, ਚਾਹ ਦੇ ਬਗੀਚਿਆਂ ਦਾ ਲੈਣਗੇ ਜਾਇਜ਼ਾ
Published : Mar 19, 2021, 11:17 am IST
Updated : Mar 19, 2021, 11:17 am IST
SHARE ARTICLE
rahul gandhi
rahul gandhi

ਚਾਹ ਦੇ ਬਗੀਚਿਆਂ ਵਿਚ ਕੰਮ ਕਰਨ ਵਾਲੇ ਲੋਕਾਂ ਨਾਲ ਵੀ ਮੁਲਾਕਾਤ ਕਰਨਗੇ। 

ਨਵੀਂ ਦਿੱਲੀ: ਪੰਜ ਰਾਜਾਂ ਵਿਚ ਚੋਣਾਂ ਦੀਆਂ ਤਰੀਕਾਂ ਨਜ਼ਦੀਕ ਆ ਰਹੀਆਂ ਹਨ ਅਤੇ ਰਾਜਨੀਤਿਕ ਪਾਰਟੀਆਂ ਰਾਜ ਵਿਚ ਆਪਣੀ ਤਾਕਤ ਕਾਇਮ ਕਰਨ ਲਈ ਹਰ ਕੋਸ਼ਿਸ਼ ਕਰ ਰਹੀਆਂ ਹਨ। ਇਸ ਸਬੰਧ ਵਿੱਚ, ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਅਸਾਮ ਵਿੱਚ ਇੱਕ ਚੋਣ ਰੈਲੀ ਕਰਨਗੇ। ਰਾਹੁਲ ਗਾਂਧੀ ਅਸਾਮ ਵਿਚ ਵਿਦਿਆਰਥੀਆਂ ਨਾਲ ਗੱਲਬਾਤ ਵੀ ਕਰਨਗੇ ਅਤੇ ਚਾਹ ਦੇ ਬਗੀਚਿਆਂ ਵਿਚ ਕੰਮ ਕਰਨ ਵਾਲੇ ਲੋਕਾਂ ਨਾਲ ਵੀ ਮੁਲਾਕਾਤ ਕਰਨਗੇ। 

Rahul GandhiRahul Gandhi

ਇਸ ਤੋਂ ਇਲਾਵਾ ਪੱਛਮੀ ਬੰਗਾਲ ਵਿਚ ਮਮਤਾ ਬੈਨਰਜੀ ਦੀ ਸਰਕਾਰ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ। ਹੁਣ ਤੱਕ ਬਹੁਤ ਸਾਰੇ ਵਿਧਾਇਕ, ਸਾਬਕਾ ਮੰਤਰੀ ਅਤੇ ਨੇਤਾ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ। ਇਸ ਦੇ ਨਾਲ ਹੀ ਟੀਐਮਸੀ ਨੇਤਾ ਸ਼ਸ਼ੀਰ ਅਧਿਕਾਰ ਵੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। 

ਇਸ ਵਿਚਕਾਰ ਕੇਰਲ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਲਿਆਲਮ ਅਦਾਕਾਰ ਕ੍ਰਿਸ਼ਨ ਕੁਮਾਰ ਨੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਕ੍ਰਿਸ਼ਨ ਕੁਮਾਰ ਤ੍ਰਿਵੇਂਦਰਮ ਕੇਂਦਰੀ ਹਲਕੇ ਤੋਂ ਚੋਣ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਤ੍ਰਿਵੇਂਦਰਮ ਵਿੱਚ ਬਹੁਤ ਤਬਦੀਲੀ ਦੀ ਲੋੜ ਹੈ। ਇਨ੍ਹਾਂ ਵਿੱਚ ਬੱਸ ਅੱਡੇ, ਪਖਾਨੇ ਅਤੇ ਬੱਚਿਆਂ ਨੂੰ ਭੋਜਨ ਦੇਣ ਵਰਗੀਆਂ ਸਹੂਲਤਾਂ ਸ਼ਾਮਲ ਹਨ। ਇਸ ਤੋਂ ਇਲਾਵਾ ਜਲ ਨਿਕਾਸ ਅਤੇ ਕੂੜਾ ਕਰਕਟ ਵਰਗੇ ਹੱਲ ਲੱਭਣੇ ਪੈਣਗੇ।

Actor krishna kumarActor krishna kumar

ਸੂਬਾ ਕਾਂਗਰਸ ਕਮੇਟੀ ਦੇ ਸੂਤਰਾਂ ਨੇ ਕਿਹਾ ਕਿ ਕਾਂਗਰਸ ਦੇ ਵੱਡੇ ਨੇਤਾ ਅਗਲੇ ਕੁਝ ਹਫ਼ਤਿਆਂ ਵਿੱਚ ਅਸਾਮ ਦਾ ਦੌਰਾ ਕਰਨ ਜਾ ਰਹੇ ਹਨ। ਉਨ੍ਹਾਂ ਵਿਚ ਰਾਹੁਲ ਦੀ ਭੈਣ ਅਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਸ਼ਾਮਲ ਹੋਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement