
ਕਿਹਾ, 2014 'ਚ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਜੰਮੂ-ਕਸ਼ਮੀਰ 'ਚ ਹਾਲਾਤ ਸੁਧਰੇ ਹਨ
ਜੰਮੂ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਦੇਸ਼ 'ਚ ਸੁਰੱਖਿਆ ਸਥਿਤੀ 'ਚ ਲਗਾਤਾਰ ਸੁਧਾਰ ਹੋ ਰਿਹਾ ਹੈ। ਅਗਲੇ ਕੁਝ ਸਾਲਾਂ ਵਿੱਚ ਅਜਿਹਾ ਹੋਵੇਗਾ ਕਿ ਸਾਨੂੰ ਦੇਸ਼ ਦੀ ਅੰਦਰੂਨੀ ਸੁਰੱਖਿਆ ਲਈ ਸ਼ਹਿਰਾਂ ਵਿੱਚ ਸੀਆਰਪੀਐਫ ਜਾਂ ਕੋਈ ਹੋਰ ਸੁਰੱਖਿਆ ਬਲ ਤਾਇਨਾਤ ਨਹੀਂ ਕਰਨਾ ਪਵੇਗਾ।
Amit Shah, Narendra Modi
ਕਸ਼ਮੀਰ ਦੇ ਬਿਹਤਰ ਹੋ ਰਹੇ ਹਾਲਾਤ ਇਸ ਦੀ ਪ੍ਰਤੱਖ ਮਿਸਾਲ ਹਨ। 2014 'ਚ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਜੰਮੂ-ਕਸ਼ਮੀਰ 'ਚ ਹਾਲਾਤ ਸੁਧਰੇ ਹਨ। ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ਵਿਚ ਸਾਡੀ ਸਭ ਤੋਂ ਵੱਡੀ ਪ੍ਰਾਪਤੀ ਇਹ ਹੈ ਕਿ ਸਾਡੇ ਸੁਰੱਖਿਆ ਬਲਾਂ ਨੇ ਰਾਜ ਵਿਚ ਅਤਿਵਾਦ ਨੂੰ ਕਾਫੀ ਹੱਦ ਤੱਕ ਕਾਬੂ ਕੀਤਾ ਹੈ।
Amit Shah
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਸੀਆਰਪੀਐੱਫ ਦੇ 83ਵੇਂ ਸਥਾਪਨਾ ਦਿਵਸ 'ਤੇ ਸ਼ਹਿਰ ਦੇ ਮੌਲਾਨਾ ਆਜ਼ਾਦ ਸਟੇਡੀਅਮ 'ਚ ਆਯੋਜਿਤ ਪ੍ਰੋਗਰਾਮ ਦੌਰਾਨ ਇਹ ਗੱਲ ਕਹੀ। ਸੀ.ਆਰ.ਪੀ.ਐਫ ਦੇ ਜਵਾਨਾਂ ਦੀ ਪਰੇਡ ਦੀ ਸਲਾਮੀ ਲੈਣ ਅਤੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਬਹਾਦਰ ਜਵਾਨਾਂ ਨੂੰ ਪੁਲਿਸ ਸਨਮਾਨ ਮੈਡਲ ਦੇਣ ਮਗਰੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਡੀਜੀ ਸੀਆਰਪੀਐਫ ਨੂੰ ਕਿਹਾ ਕਿ ਸੀਆਰਪੀਐਫ ਜਵਾਨਾਂ ਨੂੰ ਆਧੁਨਿਕ ਹਥਿਆਰਾਂ ਅਤੇ ਹੋਰ ਤਕਨੀਕਾਂ ਨਾਲ ਲੈਸ ਹੋਣਾ ਚਾਹੀਦਾ ਹੈ। ਇਸ ਨੂੰ ਜਲਦੀ ਤੋਂ ਜਲਦੀ ਯੋਗ ਕਰਨ ਲਈ ਇੱਕ ਰੋਡਮੈਪ ਤਿਆਰ ਕਰੋ। ਸੀਆਰਪੀਐਫ ਦੇ ਜਵਾਨ ਹਰ ਖੇਤਰ ਵਿਚ ਬਿਹਤਰ ਹੋਣੇ ਚਾਹੀਦੇ ਹਨ।
Amit Shah
ਸੀਆਰਪੀਐਫ ਦੇ ਜਵਾਨਾਂ ਦੀ ਸ਼ਲਾਘਾ ਕਰਦਿਆਂ ਗ੍ਰਹਿ ਮੰਤਰੀ ਨੇ ਕਿਹਾ ਕਿ ਚੋਣਾਂ ਲੋਕਤੰਤਰ ਦਾ ਤਿਉਹਾਰ ਹੈ ਅਤੇ ਨਿਰਪੱਖ ਚੋਣਾਂ ਲੋਕਤੰਤਰੀ ਦੇਸ਼ ਦੀ ਆਤਮਾ ਹਨ। ਜਦੋਂ ਵੀ ਭਾਰਤ ਵਿੱਚ ਲੋਕ ਸਭਾ ਜਾਂ ਵਿਧਾਨ ਸਭਾ ਦੀਆਂ ਚੋਣਾਂ ਹੁੰਦੀਆਂ ਹਨ, ਸੀਆਰਪੀਐਫ ਦੇਸ਼ ਭਰ ਵਿਚ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।
Amit Shah
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸੀਆਰਪੀਐਫ ਉੱਤਰ-ਪੂਰਬ, ਜੰਮੂ-ਕਸ਼ਮੀਰ ਅਤੇ ਨਕਸਲ ਪ੍ਰਭਾਵਿਤ ਖੇਤਰਾਂ ਵਿਚ ਅੰਦਰੂਨੀ ਸੁਰੱਖਿਆ ਨੂੰ ਬਣਾਏ ਰੱਖਣ ਵਿਚ ਜ਼ਰੂਰੀ ਭੂਮਿਕਾ ਨਿਭਾ ਰਿਹਾ ਹੈ। ਮੈਨੂੰ ਉਮੀਦ ਹੈ ਕਿ ਆਉਣ ਵਾਲੇ ਸਾਲਾਂ ਵਿਚ ਇਹਨਾਂ ਖੇਤਰਾਂ ਵਿਚ CRPF ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਸਾਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਰਹਿਣ ਦੀ ਲੋੜ ਹੈ। ਦੱਸ ਦੇਈਏ ਕਿ ਗ੍ਰਹਿ ਮੰਤਰੀ ਸ਼ਾਹ ਜੰਮੂ ਦੇ ਦੋ ਦਿਨਾਂ ਦੌਰੇ 'ਤੇ ਹਨ।