ਦੋ ਰੋਜ਼ਾ ਦੌਰੇ ’ਤੇ ਭਾਰਤ ਪਹੁੰਚੇ ਜਪਾਨ ਦੇ ਪ੍ਰਧਾਨ ਮੰਤਰੀ ਫੁਮੀਓ ਕਿਸ਼ਿਦਾ, PM ਮੋਦੀ ਨਾਲ ਕੀਤੀ ਮੁਲਾਕਾਤ 
Published : Mar 19, 2022, 7:24 pm IST
Updated : Mar 19, 2022, 7:24 pm IST
SHARE ARTICLE
Japanese PM Fumio Kishida and PM Modi
Japanese PM Fumio Kishida and PM Modi

ਦੋਹਾਂ ਦੇਸ਼ਾਂ ਵਿਚਾਲੇ ਆਰਥਿਕ ਅਤੇ ਸੱਭਿਆਚਾਰਕ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੇ ਤਰੀਕਿਆਂ 'ਤੇ ਕੀਤੀ ਵਿਚਾਰ ਚਰਚਾ 

ਨਵੀਂ ਦਿੱਲੀ : ਜਾਪਾਨ ਦੇ ਪ੍ਰਧਾਨ ਮੰਤਰੀ  ਫੁਮੀਓ ਕਿਸ਼ਿਦਾ ਸ਼ਨੀਵਾਰ ਨੂੰ ਦੋ ਰੋਜ਼ਾ ਦੌਰੇ 'ਤੇ ਦਿੱਲੀ ਪਹੁੰਚੇ। ਹਵਾਈ ਅੱਡੇ 'ਤੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਫੂਮਿਓ ਕਿਸ਼ਿਦਾ ਹੈਦਰਾਬਾਦ ਹਾਊਸ ਪਹੁੰਚੇ। ਹੈਦਰਾਬਾਦ ਹਾਊਸ ਦੇ ਗੇਟ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਸਵਾਗਤ ਕੀਤਾ। 

Japanese PM Fumio Kishida and PM ModiJapanese PM Fumio Kishida and PM Modi

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫੁਮੀਓ ਕਿਸ਼ਿਦਾ ਨੇ 14ਵੇਂ ਭਾਰਤ-ਜਾਪਾਨ ਸਾਲਾਨਾ ਸੰਮੇਲਨ ਵਿੱਚ ਸ਼ਿਰਕਤ ਕੀਤੀ। ਪ੍ਰਧਾਨ ਮੰਤਰੀ, ਪੀਐਮਓ ਇੰਡੀਆ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਇਸ ਸਬੰਧ ਵਿੱਚ ਇੱਕ ਟਵੀਟ ਕੀਤਾ ਗਿਆ ਸੀ ਅਤੇ ਕਿਹਾ ਗਿਆ ਸੀ ਕਿ ਭਾਰਤ ਜਾਪਾਨ ਨਾਲ ਦੋਸਤੀ ਵਧਾਉਣਾ ਚਾਹੁੰਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫੁਮੀਓ ਕਿਸ਼ਿਦਾ ਵਿਚਕਾਰ ਸਾਕਾਰਾਤਮਕ ਗੱਲਬਾਤ ਹੋਈ। ਦੋਹਾਂ ਨੇਤਾਵਾਂ ਨੇ ਦੋਹਾਂ ਦੇਸ਼ਾਂ ਵਿਚਾਲੇ ਆਰਥਿਕ ਅਤੇ ਸੱਭਿਆਚਾਰਕ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ।

Japanese PM Fumio Kishida and PM ModiJapanese PM Fumio Kishida and PM Modi

ਪ੍ਰਧਾਨ ਮੰਤਰੀ ਵਜੋਂ ਫੁਮੀਓ ਕਿਸ਼ਿਦਾ ਦੀ ਇਹ ਪਹਿਲੀ ਭਾਰਤ ਯਾਤਰਾ ਹੈ। ਆਖਰੀ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਅਕਤੂਬਰ 2018 ਵਿੱਚ ਟੋਕੀਓ ਵਿੱਚ ਹੋਇਆ ਸੀ। ਸਿਖਰ ਸੰਮੇਲਨ ਦੌਰਾਨ ਦੋਵੇਂ ਧਿਰਾਂ ਵੱਖ-ਵੱਖ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਦੀ ਸਮੀਖਿਆ ਕਰ ਰਹੀਆਂ ਹਨ। ਇਸ ਦੇ ਨਾਲ ਹੀ ਭਾਰਤ ਅਤੇ ਜਾਪਾਨ ਦਰਮਿਆਨ ਆਪਸੀ ਸਹਿਯੋਗ ਨੂੰ ਮਜ਼ਬੂਤ ​​ਕਰਨ ਅਤੇ ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵ ਮੁੱਦਿਆਂ 'ਤੇ ਵੀ ਚਰਚਾ ਕੀਤੀ ਜਾ ਰਹੀ ਹੈ।

ਇਸ ਦੌਰਾਨ ਦੋਵੇਂ ਨੇਤਾ ਇਸ ਗੱਲ 'ਤੇ ਵੀ ਚਰਚਾ ਕਰ ਰਹੇ ਹਨ ਕਿ ਕਿਵੇਂ ਇੰਡੋ-ਪੈਸੀਫਿਕ ਖੇਤਰ 'ਚ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਲਈ ਆਪਣੀ ਸਾਂਝੇਦਾਰੀ ਨੂੰ ਅੱਗੇ ਲਿਜਾਇਆ ਜਾਵੇ। ਦੱਸ ਦੇਈਏ ਕਿ ਭਾਰਤ ਅਤੇ ਜਾਪਾਨ ਦੋਵੇਂ ਹੀ ਕਵਾਡ ਦੇ ਮੈਂਬਰ ਹਨ। ਕਵਾਡ; -ਅਮਰੀਕਾ, ਜਾਪਾਨ, ਆਸਟ੍ਰੇਲੀਆ ਅਤੇ ਭਾਰਤ ਵਿਚਕਾਰ ਇੱਕ ਗੈਰ ਰਸਮੀ ਰਣਨੀਤਕ ਮੰਚ ਹੈ। ਭਾਰਤ ਅਤੇ ਜਾਪਾਨ ਦੇ ਨਜ਼ਦੀਕੀ ਸਬੰਧ ਰਹੇ ਹਨ। ਪਿਛਲੇ ਸਾਲ ਭਾਰਤ ਅਤੇ ਜਾਪਾਨ ਦਰਮਿਆਨ ਦੁਵੱਲੀ ਅਤੇ ਬਹੁਪੱਖੀ ਸਾਂਝੇਦਾਰੀ ਕਾਫੀ ਵਧੀ ਸੀ।

Japanese PM Fumio Kishida and PM ModiJapanese PM Fumio Kishida and PM Modi

ਭਾਰਤ ਅਤੇ ਜਾਪਾਨ ਵਿਚਕਾਰ ਵਿਸ਼ੇਸ਼ ਰਣਨੀਤਕ ਅਤੇ ਗਲੋਬਲ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕੀਤਾ ਗਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਫੁਮੀਓ ਕਿਸ਼ਿਦਾ ਅਤੇ ਨਰਿੰਦਰ ਮੋਦੀ ਦੀ ਗੱਲਬਾਤ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰੇਗੀ। ਕੋਰੋਨਾ ਮਹਾਂਮਾਰੀ ਦੇ ਬਾਵਜੂਦ, ਦੋਵਾਂ ਧਿਰਾਂ ਨੇ ਵਰਚੁਅਲ ਮੀਟਿੰਗਾਂ ਅਤੇ ਫੋਨ ਕਾਲਾਂ ਰਾਹੀਂ ਰਿਸ਼ਤਿਆਂ ਵਿੱਚ ਸਾਂਝੇਦਾਰੀ ਬਣਾਈ ਰੱਖੀ। 

26 ਅਪ੍ਰੈਲ, 2021 ਨੂੰ, ਪ੍ਰਧਾਨ ਮੰਤਰੀ ਨੇ ਮਹਾਮਾਰੀ ਦੇ ਪ੍ਰਬੰਧਨ ਅਤੇ ਕੋਵਿਡ-19 ਤੋਂ ਬਾਅਦ ਦੀ ਦੁਨੀਆ ਵਿੱਚ ਸਹਿਯੋਗ ਨੂੰ ਮਜ਼ਬੂਤ ​​ਕਰਨ ਬਾਰੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਲਈ ਜਾਪਾਨ ਦੇ ਤਤਕਾਲੀ ਪ੍ਰਧਾਨ ਮੰਤਰੀ ਯੋਸ਼ੀਹੀਦੇ ਸੁਗਾ ਨਾਲ ਗੱਲ ਕੀਤੀ। ਦੋਵਾਂ ਦੇਸ਼ਾਂ ਦਰਮਿਆਨ ਦੁਵੱਲੇ ਸੁਰੱਖਿਆ ਅਤੇ ਰੱਖਿਆ ਸਹਿਯੋਗ ਪਿਛਲੇ ਸਾਲਾਂ ਦੌਰਾਨ ਮਜ਼ਬੂਤ ​​ਹੋਇਆ ਹੈ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement