ਸਿੱਖਾਂ ਦੇ ਕਕਾਰਾਂ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ 'ਚ ਹੋਇਆ ਪਟੀਸ਼ਨ ਦਾ ਨਿਪਟਾਰਾ
Published : Mar 19, 2022, 6:37 pm IST
Updated : Mar 19, 2022, 6:37 pm IST
SHARE ARTICLE
Pb & Hry High Court
Pb & Hry High Court

ਪਟੀਸ਼ਨਕਰਤਾ ਨੂੰ ਹਰਿਆਣਾ ਅਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਸੌਂਪਣ ਅਤੇ ਦੋਨਾਂ ਸਰਕਾਰਾਂ ਨੂੰ ਫ਼ੈਸਲਾ ਲੈਣ ਦੇ ਦਿੱਤੇ ਨਿਰਦੇਸ਼

31 ਮਾਰਚ 2019 ਨੂੰ ਹੋਈ ਪ੍ਰੀਖਿਆ ’ਚ ਸਿੱਖ ਬਿਨੈਕਾਰਾਂ ਨੂੰ ਕਿਰਪਾਨ ਅਤੇ ਕੜਾ ਪਾ ਕੇ ਸ਼ਾਮਲ ਹੋਣ 'ਤੇ ਲਗਾਈ ਗਈ ਸੀ ਪਾਬੰਦੀ

ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈਕੋਰਟ ਨੇ ਸਿੱਖਾਂ ਨੂੰ ਸਰਕਾਰੀ ਨੌਕਰੀਆਂ ਲਈ ਪ੍ਰਤੀਯੋਗੀ ਪ੍ਰੀਖਿਆਵਾਂ ਦੌਰਾਨ ਧਾਰਮਿਕ ਚਿੰਨ੍ਹਾਂ ਨਾਲ ਇਮਤਿਹਾਨ ਦੇਣ ਦੀ ਇਜਾਜ਼ਤ ਦੇਣ ਦੀ ਮੰਗ ਵਾਲੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਹਾਈਕੋਰਟ ਨੇ ਅਪੀਲਕਰਤਾ ਨੂੰ ਕਿਹਾ ਹੈ ਕਿ ਇਸ ਸਬੰਧੀ ਹਰਿਆਣਾ ਅਤੇ ਪੰਜਾਬ ਸਰਕਾਰਾਂ ਨੂੰ ਮੰਗ ਪੱਤਰ ਸੌਂਪਿਆ ਜਾਵੇ। ਇਸ ਦੇ ਨਾਲ ਹੀ ਹਾਈ ਕੋਰਟ ਨੇ ਦੋਵੇਂ ਸੂਬਿਆਂ ਦੀਆਂ ਸਰਕਾਰਾਂ ਨੂੰ ਇਸ 'ਤੇ ਫ਼ੈਸਲਾ ਲੈਣ ਦੇ ਹੁਕਮ ਦਿੱਤੇ ਹਨ।

High CourtHigh Court

ਪਟੀਸ਼ਨਕਰਤਾ ਐਡਵੋਕੇਟ ਚਰਨਪਾਲ ਬਾਗੜੀ ਨੇ ਹਾਈ ਕੋਰਟ ਨੂੰ ਦੱਸਿਆ ਕਿ ਸਿੱਖਾਂ ਨੂੰ ਨੌਕਰੀਆਂ ਲਈ ਹੋਣ ਵਾਲੀਆਂ ਪ੍ਰੀਖਿਆਵਾਂ ਵਿੱਚ ਆਪਣੇ ਪੰਜ ਪਵਿੱਤਰ ਚਿੰਨ੍ਹਾਂ ਨੂੰ ਨਾਲ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੈ। ਬਾਗੜੀ ਅਨੁਸਾਰ ਸਿੱਖ ਧਰਮ ਦੇ ਲੋਕਾਂ ਦੇ ਪੰਜ ਧਾਰਮਿਕ ਚਿੰਨ੍ਹ ਹਨ, ਜਿਨ੍ਹਾਂ ਵਿਚ ਕਿਰਪਾਨ, ਕੜਾ ਅਤੇ ਕੰਘਾ ਆਦਿ ਸ਼ਾਮਲ ਹਨ। ਉਨ੍ਹਾਂ ਨੂੰ ਇਮਤਿਹਾਨ 'ਚ ਆਪਣੇ ਨਾਲ ਨਾ ਲੈ ਜਾਣ ਦੇਣਾ ਸਿੱਧੇ ਤੌਰ 'ਤੇ ਬਿਨੈਕਾਰਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਧਾਰਮਿਕ ਅਧਿਕਾਰਾਂ ਦੀ ਉਲੰਘਣਾ ਹੈ। 

KirpanKirpan

ਸੁਪਰੀਮ ਕੋਰਟ ਨੇ ਆਪਣੇ ਫ਼ੈਸਲੇ ਵਿੱਚ ਇਹ ਵੀ ਕਿਹਾ ਹੈ ਕਿ ਸਿੱਖ ਬਿਨੈਕਾਰ ਆਪਣੇ ਧਾਰਮਿਕ ਚਿੰਨ੍ਹਾਂ ਨਾਲ ਪ੍ਰੀਖਿਆ ਦੇ ਸਕਦੇ ਹਨ। ਅਜਿਹੀ ਸਥਿਤੀ ਵਿੱਚ ਸਿੱਖ ਬਿਨੈਕਾਰਾਂ ਨੂੰ ਇਸ ਅਧਿਕਾਰ ਤੋਂ ਵਾਂਝਾ ਕਰਨਾ ਨਾ ਸਿਰਫ਼ ਗੈਰ-ਸੰਵਿਧਾਨਕ ਹੈ ਸਗੋਂ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਵੀ ਹੈ। ਹਾਈਕੋਰਟ ਨੇ ਹੁਣ ਅਪੀਲਕਰਤਾ ਨੂੰ ਹੁਕਮ ਦਿੱਤਾ ਹੈ ਕਿ ਉਹ ਆਪਣੀ ਮੰਗ ਸਬੰਧੀ ਹਰਿਆਣਾ ਅਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਸੌਂਪੇ ਅਤੇ ਦੋਵੇਂ ਸਰਕਾਰਾਂ ਇਸ ਮੰਗ ਪੱਤਰ 'ਤੇ ਕਾਨੂੰਨ ਅਨੁਸਾਰ ਫ਼ੈਸਲਾ ਲੈਣ।

KirpanKirpan

ਜ਼ਿਕਰਯੋਗ ਹੈ ਕਿ ਇਹ ਮਾਮਲਾ 31 ਮਾਰਚ, 2019 ਨੂੰ ਹਰਿਆਣਾ ਸਿਵਲ ਸੇਵਾਵਾਂ ਕਾਰਜਕਾਰੀ ਸ਼ਾਖਾ ਦੀਆਂ 166 ਅਸਾਮੀਆਂ ਲਈ ਪ੍ਰੀਖਿਆ ਵਿੱਚ ਸਾਹਮਣੇ ਆਇਆ ਸੀ ਜਿਥੇ ਸਿੱਖ ਬਿਨੈਕਾਰਾਂ ਨੂੰ ਕਿਰਪਾਨ ਅਤੇ ਕੜਾ ਪਾ ਕੇ ਪ੍ਰੀਖਿਆ ਵਿੱਚ ਸ਼ਾਮਲ ਹੋਣ 'ਤੇ ਪਾਬੰਦੀ ਲਗਾਈ ਗਈ ਸੀ। ਇਸ ਨੂੰ ਚੁਣੌਤੀ ਦਿੰਦੇ ਹੋਏ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸਿੱਖ ਬਿਨੈਕਾਰਾਂ ਨੂੰ ਧਾਰਮਿਕ ਚਿੰਨ੍ਹਾਂ ਨਾਲ ਪ੍ਰੀਖਿਆ ਦੇਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਗਈ ਸੀ। 

punjab and haryana high courtpunjab and haryana high court

ਹਾਈ ਕੋਰਟ ਨੇ ਉਦੋਂ ਹਰਿਆਣਾ ਸਰਕਾਰ ਅਤੇ ਐਚਪੀਐਸਸੀ ਨੂੰ ਨੋਟਿਸ ਜਾਰੀ ਕਰਕੇ ਪ੍ਰੀਖਿਆ ਲਈ ਧਾਰਮਿਕ ਚਿੰਨ੍ਹ ਪਾ ਕੇ ਪ੍ਰੀਖਿਆ ਦੇਣ 'ਤੇ ਲਗਾਈ ਪਾਬੰਦੀ 'ਤੇ ਰੋਕ ਲਗਾ ਦਿੱਤੀ ਸੀ। ਇਸ ਦੇ ਨਾਲ ਹੀ ਸਿੱਖ ਧਰਮ ਦੇ ਪੰਜ ਕਕਾਰਾਂ ਵਾਲੇ ਬਿਨੈਕਾਰਾਂ ਨੂੰ ਇਮਤਿਹਾਨ ਲਈ ਇਕ ਘੰਟਾ ਪਹਿਲਾਂ ਪ੍ਰੀਖਿਆ ਕੇਂਦਰ 'ਤੇ ਪਹੁੰਚਣ ਦੇ ਹੁਕਮ ਦਿੱਤੇ ਗਏ ਸਨ।
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement