ਅਥਲੀਟ ਅਕਸ਼ਦੀਪ ਸਿੰਘ ਨੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ਵਿੱਚ ਜਿੱਤਿਆ ਸੋਨੇ ਦਾ ਤਮਗ਼ਾ

By : GAGANDEEP

Published : Mar 19, 2023, 6:28 pm IST
Updated : Mar 19, 2023, 6:28 pm IST
SHARE ARTICLE
photo
photo

ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ

 

ਚੰਡੀਗੜ੍ਹ : ਨੋਮੀ (ਜਪਾਨ) ਵਿਖੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੇ ਅਥਲੀਟ ਅਕਸ਼ਦੀਪ ਸਿੰਘ ਨੇ 20 ਕਿਲੋ ਮੀਟਰ ਪੈਦਲ ਤੋਰ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ। ਅਕਸ਼ਦੀਪ ਸਿੰਘ ਨੇ 1:20:57 ਦਾ ਸਮਾਂ ਕੱਢ ਕੇ ਇਹ ਪ੍ਰਾਪਤੀ ਹਾਸਲ ਕੀਤੀ। 

ਇਹ ਵੀ ਪੜ੍ਹੋ:  ਦਿੱਲੀ: ਲੜਕੀ ਨੂੰ ਜ਼ਬਰਦਸਤੀ ਕਾਰ 'ਚ ਬਿਠਾਉਣ ਦਾ ਮਾਮਲਾ, ਸਵਾਤੀ ਮਾਲੀਵਾਲ ਨੇ ਪੁਲਿਸ ਨੂੰ ਨੋਟਿਸ ਕੀਤਾ ਜਾਰੀ  

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਥਲੀਟ ਅਕਸ਼ਦੀਪ ਸਿੰਘ ਨੂੰ ਇਸ ਪ੍ਰਾਪਤੀ ਉੱਤੇ ਮੁਬਾਰਕਬਾਦ ਦਿੱਤੀ। ਅਕਸ਼ਦੀਪ ਸਿੰਘ, ਉਸ ਦੇ ਮਾਪਿਆਂ ਤੇ ਕੋਚਾਂ ਨੂੰ ਵਧਾਈ ਦਿੰਦਿਆਂ ਇਸ ਪ੍ਰਾਪਤੀ ਦਾ ਸਿਹਰਾ ਉਸ ਦੀ ਸਖ਼ਤ ਮਿਹਨਤ ਅਤੇ ਕੋਚਿੰਗ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਅਕਸ਼ਦੀਪ ਸਿੰਘ ਦਾ ਇਹ ਪਹਿਲਾ ਕੌਮਾਂਤਰੀ ਮੁਕਾਬਲਾ ਸੀ ਜਿਸ ਵਿੱਚ ਇਸ ਪ੍ਰਾਪਤੀ ਨਾਲ ਏਸ਼ਿਆਈ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਤੇ ਓਲੰਪਿਕ ਖੇਡਾਂ ਜਿਹੇ ਵੱਡੇ ਟੂਰਨਾਮੈਂਟ ਲਈ ਹੌਸਲਾ ਬੁਲੰਦ ਹੋਵੇਗਾ। ਖੇਡ ਮੰਤਰੀ ਨੇ ਅਕਸ਼ਦੀਪ ਸਿੰਘ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਹ ਵੀ ਪੜ੍ਹੋ:  ਕਸਟਮ ਅਫ਼ਸਰਾਂ ਨੇ ਦਿੱਲੀ ਏਅਰਪੋਰਟ 1 ਕਰੋੜ ਰੁਪਏ ਦਾ ਸੋਨਾ ਕੀਤਾ ਬਰਾਮਦ, ਦੋ ਗ੍ਰਿਫਤਾਰ 

 ਕਾਹਨੇਕੇ (ਬਰਨਾਲਾ) ਦੇ ਰਹਿਣ ਵਾਲੇ ਅਕਸ਼ਦੀਪ ਸਿੰਘ ਨੇ ਪਿੱਛੇ ਜਿਹੇ ਰਾਂਚੀ ਵਿਖੇ ਨੈਸ਼ਨਲ ਓਪਨ ਵਾਕਿੰਗ ਚੈਂਪੀਅਨਸ਼ਿਪ ਵਿੱਚ 20 ਕਿਲੋ ਮੀਟਰ ਪੈਦਲ ਤੋਰ ਵਿੱਚ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਪੈਰਿਸ ਓਲੰਪਿਕ ਖੇਡਾਂ-2024 ਲਈ ਕੁਆਲੀਫਾਈ ਕੀਤਾ ਸੀ। ਖੇਡ ਮੰਤਰੀ ਨੇ ਮੁੱਖ ਮੰਤਰੀ ਤਰਫੋਂ ਅਕਸ਼ਦੀਪ ਸਿੰਘ ਨੂੰ ਓਲੰਪਿਕਸ ਦੀ ਤਿਆਰੀ ਲਈ ਪੰਜ ਲੱਖ ਰੁਪਏ ਦਿੱਤੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement