AAP leader Sanjay Singh: 'ਆਪ' ਨੇਤਾ ਸੰਜੇ ਸਿੰਘ ਨੇ ਦੂਜੀ ਵਾਰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ
Published : Mar 19, 2024, 3:56 pm IST
Updated : Mar 19, 2024, 3:56 pm IST
SHARE ARTICLE
AAP leader Sanjay Singh takes oath as Rajya Sabha member
AAP leader Sanjay Singh takes oath as Rajya Sabha member

ਪਤਨੀ ਅਨੀਤਾ ਸਿੰਘ ਨੇ ਇਹ ਗੱਲ ਕਹੀ

AAP leader Sanjay Singh: ਨਵੀਂ ਦਿੱਲੀ - ਆਮ ਆਦਮੀ ਪਾਰਟੀ (ਆਪ) ਨੇਤਾ ਸੰਜੇ ਸਿੰਘ ਨੇ ਮੰਗਲਵਾਰ ਨੂੰ ਦੂਜੀ ਵਾਰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਇਸ 'ਤੇ ਉਨ੍ਹਾਂ ਦੀ ਪਤਨੀ ਨੇ ਖੁਸ਼ੀ ਜ਼ਾਹਰ ਕੀਤੀ ਹੈ। ਪਤਾ ਲੱਗਿਆ ਹੈ ਕਿ ਮੈਂਬਰਸ਼ਿਪ ਲੈਣ ਤੋਂ ਬਾਅਦ ‘ਆਪ’ ਆਗੂ ਨੂੰ ਵਾਪਸ ਤਿਹਾੜ ਜੇਲ੍ਹ ਜਾਣਾ ਪਵੇਗਾ। 
ਅਦਾਲਤ ਦੇ ਹੁਕਮਾਂ 'ਤੇ ਉਨ੍ਹਾਂ ਨੂੰ ਸੰਸਦ ਭਵਨ ਲਿਜਾਇਆ ਗਿਆ ਅਤੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਦੇ ਚੈਂਬਰ 'ਚ ਉਨ੍ਹਾਂ ਨੂੰ ਸਹੁੰ ਚੁਕਾਈ ਗਈ। ਇਸ ਮੌਕੇ ਉਪ ਚੇਅਰਮੈਨ ਹਰੀਵੰਸ਼ ਨਰਾਇਣ ਸਿੰਘ, ਰਾਜ ਸਭਾ ਦੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਸੰਜੇ ਸਿੰਘ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ। 

ਸੰਸਦ ਮੈਂਬਰ ਸੰਜੇ ਸਿੰਘ ਦੂਜੀ ਵਾਰ ਰਾਜ ਸਭਾ ਲਈ ਚੁਣੇ ਗਏ ਹਨ। ਦਿੱਲੀ ਆਬਕਾਰੀ ਘੁਟਾਲੇ ਵਿਚ ਫਸੇ ਸੰਜੇ ਸਿੰਘ ਨੂੰ 4 ਅਕਤੂਬਰ 2023 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਦੋਂ ਤੋਂ ਉਹ ਜੇਲ੍ਹ ਵਿਚ ਸੀ। ਇਸ ਤੋਂ ਪਹਿਲਾਂ 16 ਮਾਰਚ ਨੂੰ ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੂੰ ਸੰਜੇ ਸਿੰਘ ਨੂੰ ਪੂਰੀ ਸੁਰੱਖਿਆ ਨਾਲ ਸੰਸਦ ਲੈ ਜਾਣ ਦਾ ਹੁਕਮ ਦਿੱਤਾ ਸੀ। ਉਨ੍ਹਾਂ ਨੂੰ ਆਪਣੇ ਫ਼ੋਨ ਦੀ ਵਰਤੋਂ ਕਰਨ ਜਾਂ ਹੋਰ ਦੋਸ਼ੀ ਵਿਅਕਤੀਆਂ ਨਾਲ ਗੱਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਅਦਾਲਤ ਨੇ ਇਸ ਮੌਕੇ ਉਨ੍ਹਾਂ ਦੇ ਵਕੀਲ ਅਤੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਸੀ। 

ਸੰਜੇ ਸਿੰਘ ਦੇ ਦੂਜੀ ਵਾਰ ਰਾਜ ਸਭਾ ਮੈਂਬਰ ਬਣਨ 'ਤੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਦੀ ਪਤਨੀ ਅਨੀਤਾ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ, ''ਇਹ ਸਾਡੇ ਲਈ ਖੁਸ਼ੀ ਦਾ ਦਿਨ ਹੈ। ਅੰਤ ਵਿਚ ਸੰਜੇ ਸਿੰਘ ਨੇ ਸਹੁੰ ਚੁੱਕੀ। ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਗਈਆਂ ਸਾਰੀਆਂ ਜ਼ਿੰਮੇਵਾਰੀਆਂ ਨੂੰ ਜ਼ਰੂਰ ਨਿਭਾਉਣਗੇ।

(For more Punjabi news apart from AAP leader Sanjay Singh takes oath as Rajya Sabha member , stay tuned to Rozana Spokesman)

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement