ਅਤਨੂ ਚੱਕਰਵਰਤੀ ਨੇ ਛੱਡਿਆ ਐਚ.ਡੀ.ਐਫ਼.ਸੀ.ਪਾਰਟ-ਟਾਈਮ ਚੇਅਰਮੈਨ ਦਾ ਅਹੁਦਾ
Published : Mar 19, 2026, 10:07 am IST
Updated : Mar 19, 2026, 10:07 am IST
SHARE ARTICLE
Annu Chakraborty steps down as part-time chairman of HDFC
Annu Chakraborty steps down as part-time chairman of HDFC

ਬੈਂਕ ਨੇ ਉਨ੍ਹਾਂ ਦੇ ਅਸਤੀਫ਼ੇ ਦੀ ਪੁਸ਼ਟੀ ਕਰ ਦਿੱਤੀ ਹੈ

ਨਵੀਂ ਦਿੱਲੀ: ਐਚ.ਡੀ.ਐਫ਼.ਸੀ. ਬੈਂਕ ਦੇ ਪਾਰਟ-ਟਾਈਮ ਚੇਅਰਮੈਨ ਅਤਨੂ ਚੱਕਰਵਰਤੀ ਨੇ ਨੈਤਿਕ ਕਦਰਾਂ-ਕੀਮਤਾਂ ਨਾਲ ਅਸੰਗਤਤਾ ਦਾ ਹਵਾਲਾ ਦਿੰਦੇ ਹੋਏ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰ ਲਿਆ ਗਿਆ। ਬੈਂਕ ਨੇ ਉਨ੍ਹਾਂ ਦੇ ਅਸਤੀਫ਼ੇ ਦੀ ਪੁਸ਼ਟੀ ਕਰ ਦਿੱਤੀ ਹੈ ਅਤੇ ਆਰ.ਬੀ.ਆਈ. ਨੇ ਕੇ.ਕੀ. ਮਿਸਤਰੀ ਨੂੰ ਤਿੰਨ ਮਹੀਨਿਆਂ ਲਈ ਅੰਤਰਿਮ ਚੇਅਰਮੈਨ ਨਿਯੁਕਤ ਕੀਤਾ ਹੈ।

15 ਮਾਰਚ ਨੂੰ ਆਪਣੇ ਅਸਤੀਫ਼ਾ ਪੱਤਰ ਵਿਚ ਚੱਕਰਵਰਤੀ ਨੇ ਕਿਹਾ ਕਿ ਉਨ੍ਹਾਂ ਦੁਆਰਾ ਦੇਖੇ ਗਏ ਬਦਲਾਅ ਅਤੇ ਵਿਕਾਸ ਉਨ੍ਹਾਂ ਦੇ ਸਿਧਾਂਤਾਂ ਦੇ ਅਨੁਕੂਲ ਨਹੀਂ ਸਨ ਅਤੇ ਇਸ ਲਈ ਉਨ੍ਹਾਂ ਨੇ ਤੁਰੰਤ ਪ੍ਰਭਾਵ ਨਾਲ ਅਹੁਦਾ ਛੱਡਣ ਦਾ ਫੈਸਲਾ ਕੀਤਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਅਸਤੀਫ਼ੇ ਦਾ ਕੋਈ ਹੋਰ ਕਾਰਨ ਨਹੀਂ ਸੀ। ਹਾਲਾਂਕਿ ਉਨ੍ਹਾਂ ਨੇ ਆਪਣੇ ਪੱਤਰ ਵਿਚ ਕਿਸੇ ਖਾਸ ਮੁੱਦੇ ਦਾ ਜ਼ਿਕਰ ਨਹੀਂ ਕੀਤਾ, ਪਰ ਸ਼ਾਸਨ ਅਤੇ ਅੰਦਰੂਨੀ ਪ੍ਰਕਿਰਿਆਵਾਂ ਬਾਰੇ ਉਨ੍ਹਾਂ ਦੀਆਂ ਟਿੱਪਣੀਆਂ ਬੈਂਕ ਦੇ ਕੰਮਕਾਜ ਬਾਰੇ ਸਵਾਲ ਖੜ੍ਹੇ ਕਰ ਸਕਦੀਆਂ ਹਨ। ਆਪਣੇ ਪੱਤਰ ਵਿਚ ਚੱਕਰਵਰਤੀ ਨੇ ਬੋਰਡ ਅਤੇ ਪ੍ਰਬੰਧਨ ਦਾ ਉਨ੍ਹਾਂ ਦੇ ਸਮਰਥਨ ਲਈ ਧੰਨਵਾਦ ਕੀਤਾ ਅਤੇ ਬੈਂਕ ਦੇ ਮੱਧ ਅਤੇ ਜੂਨੀਅਰ ਪੱਧਰ ਦੇ ਕਰਮਚਾਰੀਆਂ ਦੀ ਊਰਜਾ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਹ ਟੀਮ ਭਵਿੱਖ ਵਿਚ ਇਕ ਨਵੇਂ ਅਤੇ ਬਿਹਤਰ ਸੰਗਠਨ ਦੀ ਨੀਂਹ ਰੱਖ ਸਕਦੀ ਹੈ।

ਚੱਕਰਵਰਤੀ ਮਈ 2021 ਵਿਚ ਬੈਂਕ ਦੇ ਬੋਰਡ ਵਿਚ ਸ਼ਾਮਿਲ ਹੋਏ ਸਨ ਅਤੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਬੈਂਕ ਦਾ ਐਚ.ਡੀ.ਐਫ਼.ਸੀ. ਲਿਮਟਿਡ ਨਾਲ ਇਤਿਹਾਸਕ ਰਲੇਵਾਂ ਹੋਇਆ ਸੀ। ਬੈਂਕ ਨੇ ਬੀਤੇ ਦਿਨ ਇਕ ਅਧਿਕਾਰਤ ਬਿਆਨ ਜਾਰੀ ਕਰਕੇ ਅਸਤੀਫ਼ੇ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਚੱਕਰਵਰਤੀ ਦੇ ਅਸਤੀਫ਼ੇ ਦੇ ਉਨ੍ਹਾਂ ਦੁਆਰਾ ਦੱਸੇ ਗਏ ਕਾਰਨਾਂ ਤੋਂ ਇਲਾਵਾ ਕੋਈ ਹੋਰ ਕਾਰਨ ਨਹੀਂ ਸਨ। ਬੈਂਕ ਨੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੇ ਯੋਗਦਾਨ ਲਈ ਧੰਨਵਾਦ ਵੀ ਪ੍ਰਗਟ ਕੀਤਾ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement