ਕੋਰੋਨਾ ਦੇ ਖਾਤਮੇ ਦੀ ਜਾਗੀ ਉਮੀਦ! ਭਾਰਤ ਦੇ ਇਸ ਰਾਜ ਵਿਚ ਘਟੇ ਕੋਰੋਨਾ ਦੇ ਕੇਸ
Published : Apr 19, 2020, 4:20 pm IST
Updated : Apr 19, 2020, 4:20 pm IST
SHARE ARTICLE
Coronavirus cases reduced in tamil nadu the state is hoping to end the disease
Coronavirus cases reduced in tamil nadu the state is hoping to end the disease

ਤਾਮਿਲਨਾਡੂ ਵਿੱਚ ਸਿਹਤ ਅਧਿਕਾਰੀਆਂ ਨੇ ਇਸ ਦੇ ਪਿੱਛੇ ਇੱਕ ਕਾਰਨ ਦੱਸਿਆ ਹੈ...

ਨਵੀਂ ਦਿੱਲੀ: ਕੋਰੋਨਾ ਵਾਇਰਸ ਮਾਮਲੇ ਵਿਚ ਤਾਮਿਲਨਾਡੂ ਦੇਸ਼ ਦੇ ਚੋਟੀ ਦੇ ਚਾਰ ਰਾਜਾਂ ਵਿਚੋਂ ਇਕ ਹੈ। ਜਿਥੇ ਪਿਛਲੇ ਹਫਤੇ ਦੌਰਾਨ ਨਵੇਂ ਕੇਸਾਂ ਦੀ ਗਿਣਤੀ ਘਟਣੀ ਸ਼ੁਰੂ ਹੋਈ ਅਤੇ ਹੁਣ ਆਉਣ ਵਾਲੇ ਦਿਨਾਂ ਵਿਚ ਇਸ ਦੇ ਵਾਇਰਸ ਦੇ ਮਾਮਲਿਆਂ ਵਿਚ ਗਿਰਾਵਟ ਆਉਣ ਦੀ ਉਮੀਦ ਹੈ। ਅਧਿਕਾਰੀਆਂ ਨੇ ਇਸ ਗਿਰਾਵਟ ਨੂੰ ਸਰਕਾਰ ਦੁਆਰਾ ਅਪਣਾਏ ਰੁਖ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਰਾਜ ਵਿਚ ਇਸ ਲਾਗ ਕਾਰਨ ਹੁਣ ਤਕ 15 ਲੋਕਾਂ ਦੀ ਮੌਤ ਹੋ ਚੁੱਕੀ ਹੈ।

Coronavirus health ministry presee conference 17 april 2020 luv agrawalCoronavirus 

ਸਿਹਤ ਮੰਤਰੀ ਸੀ. ਵਿਜੇ ਭਾਸਕਰ ਨੇ ਸ਼ਨੀਵਾਰ ਨੂੰ ਕਿਹਾ ਪਿਛਲੇ ਤਿੰਨ ਦਿਨਾਂ ਵਿਚ ਕੋਵਿਡ-19 ਦੇ ਮਾਮਲਿਆਂ ਵਿਚ ਕਮੀ ਆਈ ਹੈ ਜੋ ਇਹ ਦਰਸਾਉਂਦੀ ਹੈ ਕਿ ਬਿਮਾਰੀ ਦੇ ਪ੍ਰਭਾਵਸ਼ਾਲੀ ਤਰੀਕੇ ਨਾਲ ਨਿਗਰਾਨੀ ਕਰਨ, ਸਾਵਧਾਨੀਆਂ ਅਤੇ ਨਿਯੰਤਰਣ ਦੀਆਂ ਯੋਜਨਾਵਾਂ ਅਪਣਾਉਣ ਦੀਆਂ ਸਾਡੀ ਕੋਸ਼ਿਸ਼ਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ।

Corona cases covid 19 spreads to 80 new districts in 4 days Corona cases 

ਤਾਮਿਲਨਾਡੂ ਵਿੱਚ ਸਿਹਤ ਅਧਿਕਾਰੀਆਂ ਨੇ ਇਸ ਦੇ ਪਿੱਛੇ ਇੱਕ ਕਾਰਨ ਦੱਸਿਆ ਹੈ, ਸਰਕਾਰ ਨੂੰ ਨਵੀਂ ਦਿੱਲੀ ਵਿੱਚ ਤਬਲੀਗੀ ਜਮਾਤ ਦੇ ਪ੍ਰੋਗਰਾਮ ਤੋਂ ਵਾਪਸ ਪਰਤੇ ਤਕਰੀਬਨ 1500 ਲੋਕਾਂ ਦੀ ਜਾਂਚ ਕਰਨੀ ਚਾਹੀਦੀ ਹੈ। ਇਸ ਬਿਮਾਰੀ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਖੇਤਰ ਜਿਵੇਂ ਕਿ ਚੇਨਈ ਵਿਚ ਮਿਊਂਸਪਲ ਬਾਡੀ, ਵਸਨੀਕਾਂ 'ਤੇ ਨਜ਼ਰ ਰੱਖ ਰਹੀ ਹੈ, ਨਵੇਂ ਕੇਸਾਂ ਦੀ ਘਰ-ਘਰ ਜਾ ਕੇ ਭਾਲ ਕੀਤੀ ਜਾ ਰਹੀ ਹੈ ਅਤੇ ਇਸ ਤੋਂ ਇਲਾਵਾ ਇਲਾਕਿਆਂ ਨੂੰ ਸੀਲ ਕਰਨ ਲਈ ਕਦਮ ਚੁੱਕੇ ਗਏ ਹਨ।

Corona rapid testing in Chandigarh  Corona Virus

ਇਕ ਸੀਨੀਅਰ ਸਿਹਤ ਅਧਿਕਾਰੀ ਨੇ ਕਿਹਾ ਕਿ ਲੋਕਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੀ ਵਿਦੇਸ਼ਾਂ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਯਾਤਰਾ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਕੇ.ਕੇ. ਪਲਾਨੀਸਵਾਮੀ ਦੀ ਅਗਵਾਈ ਵਾਲੀ ਪ੍ਰਸ਼ਾਸਨ ਨੇ ਉਮੀਦ ਜਤਾਈ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮਹਾਂਮਾਰੀ ਦੇ ਕੇਸ ਘੱਟ ਜਾਣਗੇ ਅਤੇ ਇਹ ਨਵੇਂ ਕੇਸ ਜਲਦੀ ਹੀ ਜ਼ੀਰੋ ਹੋ ਜਾਣਗੇ।

Corona virus vaccine could be ready for september says scientist Corona virus 

ਇਸ ਦੇ ਨਾਲ ਹੀ ਤਾਮਿਲਨਾਡੂ ਪੁਲਿਸ ਨੇ ਕਿਹਾ ਕਿ ਹੁਣ ਤੱਕ ਲਾਕਡਾਊਨ ਦੀ ਉਲੰਘਣਾ ਕਰਨ ਲਈ ਤਕਰੀਬਨ ਦੋ ਲੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ ਜਦੋਂਕਿ ਡੇਢ ਲੱਖ ਤੋਂ ਵੱਧ ਵਾਹਨ ਜ਼ਬਤ ਕੀਤੇ ਗਏ ਹਨ। ਦੂਜੇ ਪਾਸੇ ਨਗਰ ਨਿਗਮ ਨੇ ਚਿਤਾਵਨੀ ਦਿੱਤੀ ਹੈ ਕਿ ਬਿਨਾਂ ਮਾਸਕ ਦੇ ਘਰ ਚੋਂ ਬਾਹਰ ਨਿਕਲਣ ਵਾਲਿਆਂ ਨੂੰ 100 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ ਅਤੇ ਡਰਾਈਵਰਾਂ ਦਾ ਡਰਾਈਵਿੰਗ ਲਾਇਸੈਂਸ ਮੁਅੱਤਲ ਕਰ ਦਿੱਤਾ ਜਾਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement