
ਦੇਸ਼ ਵਿਚ ਕਰੋਨਾ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 488 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵ 14,792 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ
ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਘੱਟ ਕਰਨ ਦੇ ਲਈ ਭਾਂਵੇਂ ਕਿ ਲੌਕਡਾਊਨ ਲਗਾਇਆ ਗਿਆ ਹੈ ਪਰ ਫਿਰ ਵੀ ਆਏ ਦਿਨ ਇਥੇ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਸਿਹਤ ਮੰਤਰਾਲੇ ਅਨੁਸਾਰ ਦੇਸ਼ ਵਿਚ ਕਰੋਨਾ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 488 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵ 14,792 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ।
Coronavirus
ਦੇਸ਼ ਵਿਚ ਕਰੋਨਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਇਲਾਕਾ ਮਹਾਂਰਾਸ਼ਟਰ ਹੈ ਜਿੱਥੇ 3 ਹਜ਼ਾਰ ਤੋਂ ਜ਼ਿਆਦਾ ਲੋਕ ਇਸ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ। ਰਾਜਾਂ ਦੁਆਰਾ ਜ਼ਾਰੀ ਕੀਤੇ ਆਪਣੇ ਤਾਜ਼ਾ ਅੰਕੜਿਆਂ ਦੇ ਅਨੁਸਾਰ ਮਹਾਂਰਾਸ਼ਟਰ ਵਿਚ ਪਿਛਲੇ 24 ਘੰਟੇ ਵਿਚ 328 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਨਾਲ ਹੀ 11 ਲੋਕਾਂ ਦੀ ਇਸ ਵਾਇਰਸ ਕਾਰਨ ਮੌਤ ਵੀ ਹੋ ਗਈ।
Coronavirus
ਜ਼ਿਕਰਯੋਗ ਹੈ ਕਿ ਹੁਣ ਤੱਕ ਮਹਾਂਰਾਸ਼ਟਰ ਵਿਚ ਕੁੱਲ 211 ਲੋਕਾਂ ਦੀ ਇਸ ਖਤਰਨਾਕ ਵਾਇਰਸ ਦੇ ਕਾਰਨ ਮੌਤ ਹੋ ਚੁੱਕੀ ਹੈ। ਪੂਰੇ ਮਹਾਂਰਾਸ਼ਟਰ ਵਿਚ ਹੁਣ ਕਰੋਨਾ ਵਾਇਰਸ ਦੇ ਮਾਮਲੇ ਵੱਧ ਕੇ 3,648 ਤੱਕ ਪਹੁੰਚ ਚੁੱਕੇ ਹਨ
Coronavirus covid 19 india
ਅਤੇ ਇਸ ਵਿਚੋਂ 2,268 ਮਾਮਲੇ ਸਿਰਫ ਮੁੰਬਈ ਤੋਂ ਸਾਹਮਣੇ ਆਏ ਹਨ ਅਤੇ ਮੁੰਬਈ ਵਿਚ ਵੀ 126 ਲੋਕਾਂ ਦੀ ਇਸ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ। ਦੱਸ ਦੱਈਏ ਕਿ ਪਿਛਲੇ 24 ਘੰਟੇ ਵਿਚ ਮੁੰਬਈ ਵਿਚ ਕਰੋਨਾ ਵਾਇਰਸ ਦੇ 184 ਨਵੇਂ ਮਾਮਲੇ ਆਏ ਹਨ ਅਤੇ 5 ਲੋਕਾਂ ਦੀ ਮੌਤ ਹੋ ਚੁੱਕੀ ਹੈ।
Coronavirus
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।