ਫਿਰ ਮੁਸੀਬਤ ਬਣ ਸਕਦੀ ਹੈ ਬੇਮੌਸਮੀ ਬਾਰਿਸ਼, ਇਹਨਾਂ ਸੂਬਿਆਂ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ
Published : Apr 19, 2020, 7:30 pm IST
Updated : Apr 20, 2020, 9:08 am IST
SHARE ARTICLE
Photo
Photo

ਬੇਮੌਸਮੀ ਬਾਰਿਸ਼ ਇਸ ਸਮੇਂ ਮੁਸੀਬਤ ਬਣ ਸਕਦੀ ਹੈ। ਬੀਤੇ 24 ਘੰਟਿਆਂ ਵਿਚ ਦੇਸ਼ ਦੇ ਕਈ ਸੂਬਿਆਂ ਵਿਚ ਤੇਜ਼ ਹਨੇਰੀ ਅਤੇ ਬਾਰਿਸ਼ ਦੇਖੀ ਗਈ।

ਨਵੀਂ ਦਿੱਲੀ: ਬੇਮੌਸਮੀ ਬਾਰਿਸ਼ ਇਸ ਸਮੇਂ ਮੁਸੀਬਤ ਬਣ ਸਕਦੀ ਹੈ। ਬੀਤੇ 24 ਘੰਟਿਆਂ ਵਿਚ ਦੇਸ਼ ਦੇ ਕਈ ਸੂਬਿਆਂ ਵਿਚ ਤੇਜ਼ ਹਨੇਰੀ ਅਤੇ ਬਾਰਿਸ਼ ਦੇਖੀ ਗਈ। ਅੱਗੇ ਦਾ ਅਨੁਮਾਨ ਹੈ ਕਿ ਹਾਲੇ ਵੀ ਇਹ ਸਮੱਸਿਆ ਬਣੀ ਰਹੇਗੀ। ਮੌਸਮ ਦੇ ਜਾਣਕਾਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ 48 ਘੰਟਿਆਂ ਵਿਚ ਕਈ ਸੂਬਿਆਂ ‘ਚ ਬਾਰਿਸ਼ ਦੀ ਸੰਭਾਵਨਾ ਹੈ।

Rain Photo

ਇਹ ਬਾਰਿਸ਼ ਫਸਲਾਂ ਲਈ ਠੀਕ ਨਹੀਂ ਹੈ, ਇਸ ਦੇ ਨਾਲ ਹੀ ਇਹ ਬੇਮੌਸਮੀ ਬਾਰਿਸ਼ ਸਿਹਤ ਲਈ ਵੀ ਨੁਕਸਾਨਦਾਇਕ ਸਾਬਿਤ ਹੋ ਸਕਦੀ ਹੈ। ਅਗਲੇ 24 ਘੰਟਿਆਂ ਦੌਰਾਨ ਮੱਧ ਪ੍ਰਦੇਸ਼, ਉੱਤਰੀ ਛੱਤੀਸਗੜ੍ਹ ਦੇ ਕੁਝ ਹਿੱਸਿਆਂ ਵਿਚ ਹਲਕੀ ਬਾਰਿਸ਼ ਦਾ ਅਨੁਮਾਨ ਹੈ। ਇਸ ਤੋਂ ਇਲਾਵਾ ਉੱਤਰ ਪੂਰਬੀ ਭਾਰਤ ਵਿਚ ਤੇਜ਼ ਹਵਾਵਾਂ ਦੇ ਨਾਲ ਕਈ ਥਾਵਾਂ ‘ਤੇ ਬਾਰਿਸ਼ ਹੋ ਸਕਦੀ ਹੈ।

File PhotoFile Photo

ਮੌਸਮ ਵਿਗਿਆਨੀ ਕੁਲਦੀਪ ਸ਼੍ਰੀਵਾਸਤਵ ਅਨੁਸਾਰ ਐਤਵਾਰ ਰਾਤ ਨੂੰ ਫਿਰ ਬਾਰਿਸ਼ ਦੀ ਸੰਭਾਵਨਾ ਬਣ ਰਹੀ ਹੈ। ਐਤਵਾਰ ਅਤੇ ਸੋਮਵਾਰ ਨੂੰ ਮੌਸਮ ਬਦਲ ਸਕਦਾ ਹੈ। ਦਿੱਲੀ-ਐਨਸੀਆਰ ਵਿਚ ਸੋਮਵਾਰ ਨੂੰ ਠੀਕ-ਠਾਕ ਬਾਰਿਸ਼ ਦੀ ਸੰਭਾਵਨਾ ਹੈ।

File PhotoFile Photo

ਬਾਰਿਸ਼ ਤੋਂ ਬਾਅਦ ਲਗਾਤਾਰ ਵਧ ਰਹੀ ਗਰਮੀ ‘ਤੇ ਬਰੇਕ ਲੱਗ ਜਾਵੇਗੀ।  ਤਾਪਮਾਨ ਵਿਚ ਗਿਰਾਵਟ ਆਵੇਗੀ ਪਰ 22 ਅਪ੍ਰੈਲ ਨੂੰ ਫਿਰ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਇਸ ਬਾਰਿਸ਼ ਨਾਲ ਕਿਸਾਨਾਂ ਦਾ ਕਾਫੀ ਨੁਕਸਾਨ ਹੋਇਆ ਹੈ। 

File PhotoFile Photo

ਦੱਸ ਦਈਏ ਕਿ ਕੋਰੋਨਾ ਵਾਇਰਸ ਕਾਰਨ ਲਗਾਏ ਗਏ ਲੌਕਡਾਊਨ ਕਰਕੇ ਕਿਸਾਨ ਪਹਿਲਾਂ ਹੀ ਮੁਸ਼ਕਿਲ ਵਿਚ ਹਨ ਕਿਉਂਕਿ ਉਹਨਾਂ ਨੂੰ ਫਸਲ ਦੀ ਵਾਢੀ ਵਿਚ ਕਾਫੀ ਮੁਸ਼ਕਿਲ ਹੋ ਰਹੀ ਹੈ। ਇਸ ਤੋਂ ਇਲਾਵਾ ਕੱਲ ਰਾਤ ਹੋਈ ਬੇਮੌਸਮੀ ਬਰਸਾਤ ਅਤੇ ਕਈ ਥਾਂਵਾਂ ਤੇ ਗੜ੍ਹਮਾਰੀ ਨੇ ਕਣਕ ਦੀ ਫਸਲ ਨੂੰ ਖਰਾਬ ਕੀਤਾ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement