ਕੁਰੂਕਸ਼ੇਤਰ ਵਿਚ 70 ਦੇ ਕਰੀਬ ਕਿਸਾਨਾਂ ਨੂੰ ਹਿਰਾਸਤ ਵਿਚ ਲਿਆ
Published : Apr 19, 2021, 7:22 am IST
Updated : Apr 19, 2021, 9:00 am IST
SHARE ARTICLE
About 70 farmers detained in Kurukshetra
About 70 farmers detained in Kurukshetra

ਕਿਸਾਨਾਂ ਨੇ ਭਾਜਪਾ ਸੰਸਦ ਮੈਂਬਰ ਨੂੰ ਵਿਖਾਏ ਕਾਲੇ ਝੰਡੇ

ਕੁਰੂਕਸ਼ੇਤਰ : ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਵਿਰੁਧ ਐਤਵਾਰ ਨੂੰ ਇਥੇ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ ਅਤੇ ਕੁਰੂਕਸ਼ੇਤਰ ਤੋਂ ਭਾਜਪਾ ਸੰਸਦ ਮੈਂਬਰ ਨਾਇਬ ਸਿੰਘ ਸੈਨੀ ਨੂੰ ਕਿਸਾਨਾਂ ਨੇ ਕਾਲੇ ਝੰਡੇ ਵਿਖਾਏ। ਦਰਅਸਲ ਸੈਨੀ ਇਕ ਪ੍ਰੋਗਰਾਮ ਵਿਚ ਹਿੱਸਾ ਲੈਣ ਲਈ ਇੱਥੇ ਆਏ ਸਨ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਹਰਿਆਣਾ ਸਰਕਾਰ ਅਤੇ ਸੈਨੀ ਖ਼ਿਲਾਫ਼ ਨਾਹਰੇਬਾਜ਼ੀ ਕੀਤੀ ਅਤੇ ਪ੍ਰੋਗਰਾਮ ਵਿਚ ਉਨ੍ਹਾਂ ਦੇ ਪਹੁੰਚਣ ’ਤੇ ਉਨ੍ਹਾਂ ਨੂੰ ਕਾਲੇ ਝੰਡੇ ਵਿਖਾਏ। 

About 70 farmers detained in KurukshetraAbout 70 farmers detained in Kurukshetra

ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀ ਕਿਸਾਨ ਇੱਥੇ ਸੈਨੀ ਭਵਨ ਕੋਲ ਥੀਮ ਪਾਰਕ ਵਿਚ ਇਕੱਠੇ ਹੋਏ, ਜਿਥੇ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਪ੍ਰਦਰਸ਼ਨ ਨਾ ਕਰਨ ਲਈ ਮਨਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਆਯੋਜਨ ਵਾਲੀ ਥਾਂ ਵਲ ਮਾਰਚ ਕੀਤਾ ਜਿਸ ਕਾਰਨ ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲੈ ਲਿਆ।

About 70 farmers detained in KurukshetraAbout 70 farmers detained in Kurukshetra

ਉਧਰ ਪੁਲਿਸ ਅਧਿਕਾਰੀ ਰਵਿੰਦਰ ਤੋਮਰ ਨੇ ਦਸਿਆ ਕਿ ਜਦੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਤੈਅ ਥਾਂ ’ਤੇ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਦੀਆਂ ਸ਼ਰਤਾਂ ਦਾ ਉਲੰਘਨ ਕੀਤਾ ਅਤੇ ਪ੍ਰੋਗਰਾਮ ਦੇ ਆਯੋਜਨ ਵਾਲੀ ਥਾਂ ’ਚ  ਦਾਖ਼ਲ ਹੋਣ ਲਈ ਬੈਰੀਕੇਡਜ਼ ਤੋੜੇ, ਤਾਂ ਪੁਲਿਸ ਨੇ ਕਾਰਵਾਈ ਕੀਤੀ। ਉਨ੍ਹਾਂ ਦਸਿਆ ਕਿ 70 ਦੇ ਕਰੀਬ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।

About 70 farmers detained in KurukshetraAbout 70 farmers detained in Kurukshetra

ਜ਼ਿਕਰਯੋਗ ਹੈ ਕਿ ਕਰੀਬ ਦੋ ਹਫ਼ਤੇ ਪਹਿਲਾਂ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਇਕ ਸਮੂਹ ਨੇ ਸੈਨੀ ਦੇ ਕਾਰ ਦੇ ਸ਼ੀਸ਼ੇ ਤੋੜ ਦਿਤੇ ਸਨ। ਇਹ ਘਟਨਾ ਉਸ ਸਮੇਂ ਵਾਪਰੀ ਸੀ, ਜਦੋਂ ਸੈਨੀ ਇਥੋਂ ਕਰੀਬ 20 ਕਿਲੋਮੀਟਰ ਦੂਰ ਸ਼ਾਹਬਾਦ ਮਾਰਕੰਡਾ ’ਚ ਭਾਜਪਾ ਦੇ ਇਕ ਵਰਕਰ ਦੇ ਘਰ ਤੋਂ ਜਾ ਰਹੇ ਸਨ। ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਉਹ ਭਾਜਪਾ ਅਤੇ ਇਸ ਦੇ ਸਹਿਯੋਗੀ ਦਲਾਂ ਦੇ ਨੇਤਾਵਾਂ ਦਾ ਸ਼ਾਂਤੀਪੂਰਨ ਸਮਾਜਕ ਬਾਇਕਾਟ ਜਾਰੀ ਰੱਖਣਗੇ।   


carcar

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement