
1,619 ਮਰੀਜ਼ਾਂ ਨੇ ਤੋੜਿਆ ਦਮ
ਨਵੀਂ ਦਿੱਲੀ : ਭਾਰਤ ਵਿਚ ਕੋਰੋਨਾ ਵਾਇਰਸ ਦੇ ਪਿਛਲੇ 24 ਘੰਟਿਆਂ ਦੌਰਾਨ 2,73,810 ਨਵੇਂ ਕੇਸ ਸਾਹਮਣੇ ਆਏ ਹਨ ਅਤੇ 1,619 ਹੋਰ ਮਰੀਜ਼ਾਂ ਦੀ ਮੌਤ ਹੋਈ ਹੈ। ਨਵੇਂ ਦਰਜ ਕੀਤੇ ਗਏ ਕੇਸਾਂ ’ਚ ਮਹਾਰਾਸ਼ਟਰ, ਉਤਰ ਪ੍ਰਦੇਸ਼, ਦਿੱਲੀ, ਛੱਤੀਸਗੜ੍ਹ, ਮੱਧ ਪ੍ਰਦੇਸ਼ ਸੱਭ ਤੋਂ ਅੱਗੇ ਹੈ।
देश में कुल 12,38,52,566 लोगों को कोरोना वायरस की वैक्सीन लगाई गई है। #CovidVaccine https://t.co/Mc57kJfQsb
— ANI_HindiNews (@AHindinews) April 19, 2021
ਕੁਲ ਮਾਮਲੇ ਵੱਧ ਕੇ 1,50,61,919 ਹੋ ਗਏ ਹਨ ਅਤੇ ਉਥੇ ਹੀ ਮ੍ਰਿਤਕਾਂ ਦੀ ਗਿਣਤੀ 1,78,769 'ਤੇ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਮੁਤਾਬਕ ਹੁਣ ਤਕ 1,29,53,821 ਮਰੀਜ਼ ਕੋਰੋਨਾ ਮੁਕਤ ਹੋ ਚੁੱਕੇ ਹਨ।
Corona Case
ਲਾਗ ਦੇ ਮਾਮਲਿਆਂ ’ਚ ਲਗਾਤਾਰ 40ਵੇਂ ਦਿਨ ਵਾਧਾ ਹੋਇਆ ਹੈ। ਦੇਸ਼ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 19,29,329 ਹੋ ਗਈ ਹੈ। ਅੰਕੜਿਆਂ ਮੁਤਾਬਕ ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 1,29,53,821 ਹੋ ਗਈ। ਦੇਸ਼ ਵਿਚ ਕੁਲ 12,38,52,566 ਲੋਕਾਂ ਨੂੰ ਕੋਰੋਨਾ ਵਾਇਰਸ ਦਾ ਟੀਕਾ ਲਗਾਇਆ ਗਿਆ ਹੈ।
corona case