
88 ਸਾਲਾ ਮਨਮੋਹਨ ਸਿੰਘ ਨੇ ਲਈਆਂ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਨੂੰ ਇਲਾਜ਼ ਲਈ ਦਿੱਲੀ ਦੇ ਏਮਸ ਹਸਪਤਾਲ ਦੇ ਟਰੌਮਾ ਸੈਂਟਰ ਵਿਚ ਦਾਖ਼ਲ ਕਰਵਾਇਆ ਗਿਆ ਹੈ। 88 ਸਾਲਾ ਮਨਮੋਹਨ ਸਿੰਘ ਨੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਈਆਂ ਹਨ। ਏਮਸ ਵਲੋਂ ਜਾਰੀ ਕੀਤੇ ਗਏ ਬਿਆਨ ਮੁਤਾਬਕ ਡਾ. ਮਨਮੋਹਨ ਸਿੰਘ ਦਾ ਇਲਾਜ ਹਸਪਤਾਲ ਦੇ ਟਰੌਮਾ ਸੈਂਟਰ ਵਿਚ ਚੱਲ ਰਿਹਾ ਹੈ।
DR. Manmohan Singh
ਮਨਮੋਹਨ ਸਿੰਘ ਦੇ ਕੋਰੋਨਾ ਪੀੜਤ ਹੋਣ ਦੀ ਖ਼ਬਰ ਫੈਲਣ ਬਾਅਦ ਉਨ੍ਹਾਂ ਦੇ ਪ੍ਰਸੰਸਕਾ ਵੱਲੋਂ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵੱਖ ਵੱਖ ਸਿਆਸੀ ਧਿਰਾਂ ਦੇ ਆਗੂਆਂ ਵੱਲੋਂ ਵੀ ਡਾ. ਮਨਮੋਹਨ ਸਿੰਘ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।
Sanjay Bragta
ਸੀਨੀਅਰ ਆਗੂ ਕਮਲ ਨਾਥ, ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀਨਿਵਾਸ ਬੀਵੀ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੋਸ਼ ਸਿਸੋਦੀਆ ਸਮੇਤ ਬਹੁਤ ਸਾਰੇ ਆਗੂਆਂ ਨੇ ਟਵੀਟ ਜ਼ਰੀਏ ਡਾ. ਮਨਮੋਹਨ ਸਿੰਘ ਦੀ ਸਿਹਤਯਾਬੀ ਦੀ ਕਾਮਨਾ ਕੀਤੀ ਹੈ।
Dr. Manmohan Singh
ਕਾਬਲੇਗੌਰ ਹੈ ਕਿ ਬੀਤੇ ਕੱਲ੍ਹ ਹੀ ਡਾ. ਮਨਮੋਹਨ ਸਿੰਘ ਨੇ ਦੇਸ਼ 'ਚ ਕੋਵਿਡ -19 ਦੀ ਸਥਿਤੀ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲ ਪੱਤਰ ਲਿਖਿਆ ਸੀ। ਪੱਤਰ ਵਿਚ ਉਨ੍ਹਾਂ ਨੇ ਕੋਰੋਨਾ ਨਾਲ ਨਜਿੱਠਣ ਲਈ ਕੁਝ ਸੁਝਾਅ ਰੱਖੇ ਸਨ।
Dr. Manmohan Singh
ਦੱਸਣਯੋਗ ਹੈ ਕਿ ਦੇਸ਼ ਅੰਦਰ ਕੋਰੋਨਾ ਕੇਸਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਰਾਜਧਾਨੀ ਦਿੱਲੀ ਸਮੇਤ ਕਈ ਸੂਬਿਆਂ ਵਿਚ ਸਖ਼ਤਾਈ ਦੀ ਸ਼ੁਰੂਆਤ ਹੋ ਚੁੱਕੀ ਹੈ। ਬੀਤੇ ਕੱਲ੍ਹ ਦਿੱਲੀ ਵਿਚ 25 ਹਜ਼ਾਰ ਤੋਂ ਵਧੇਰੇ ਨਵੇਂ ਕੇਸ ਸਾਹਮਣੇ ਆਏ ਸਨ ਅਤੇ ਡੇਢ ਸੌ ਤੋਂ ਵਧੇਰੇ ਲੋਕਾਂ ਦੀ ਮੌਤ ਹੋਈ ਸੀ।