
ਵੀਡੀਓ ਕਾਨਫਰੰਸ ਜ਼ਰੀਏ ਹੋਵੇਗੀ ਅਹਿਮ ਬੈਠਕ
ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਨੂੰ ਦੇਸ਼ ਦੇ ਮਸ਼ਹੂਰ ਡਾਕਟਰਾਂ ਅਤੇ ਚੋਟੀ ਦੀਆਂ ਫਾਰਮਾ ਕੰਪਨੀਆਂ ਦੇ ਅਧਿਕਾਰੀਆਂ ਨਾਲ ਅਹਿਮ ਬੈਠਕ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮ 4.30 ਵਜੇ ਵੀਡੀਓ ਕਾਨਫਰੰਸ ਜ਼ਰੀਏ ਕੋਰੋਨਾ ਦੀ ਸਥਿਤੀ ’ਤੇ ਦੇਸ਼ ਭਰ ਦੇ ਮਸ਼ਹੂਰ ਡਾਕਟਰਾਂ ਨਾਲ ਗੱਲਬਾਤ ਕਰਨਗੇ।
Narendra Modi
ਇਸ ਤੋਂ ਇਲਾਵਾ ਪੀਐਮ ਮੋਦੀ ਸ਼ਾਮ 6 ਵਜੇ ਦੇਸ਼ ਦੀਆਂ ਚੋਟੀ ਦੀਆਂ ਫਰਮਾ ਕੰਪਨੀਆਂ ਦੇ ਨਾਲ ਇਕ ਵੀਡੀਓ ਕਾਨਫਰੰਸ ਵੀ ਕਰਨਗੇ। ਦੱਸ ਦਈਏ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਬੇਹੱਦ ਘਾਤਕ ਸਾਬਿਤ ਹੋ ਰਹੀ ਹੈ। ਕਈ ਹਸਪਤਾਲਾਂ ਵਿਚ ਸਿਹਤ ਸਬੰਧੀ ਸਹੂਲਤਾਂ ਵਿਚ ਕਮੀ ਦੀਆਂ ਸ਼ਿਕਾਇਤਾਂ ਵੀ ਸਾਹਮਣੇ ਆ ਰਹੀਆਂ ਹਨ।
Coronavirus
ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਇਹਨਾਂ ਮੀਟਿੰਗਾਂ ਦੌਰਾਨ ਕੋਰੋਨਾ ਨਾਲ ਨਜਿੱਠਣ ਲਈ ਰੋਡਮੈਪ ਤਿਆਰ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਵੀ ਕੋਰੋਨਾ ਵਾਇਰਸ ਕਾਰਨ ਸਥਿਤੀ ਬੇਕਾਬੂ ਹੋ ਰਹੀ ਹੈ। ਸਥਿਤੀ ਨੂੰ ਕਾਬੂ ਕਰਨ ਲਈ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਇਕ ਹਫ਼ਤੇ ਦਾ ਸੰਪੂਰਨ ਲਾਕਡਾਊਨ ਲਗਾਉਣ ਦਾ ਫੈਸਲਾ ਕੀਤਾ ਹੈ।
Narendra Modi
ਰਾਜਧਾਨੀ ਦਿੱਲੀ ਵਿਚ ਸੰਪੂਰਨ ਕਰਫਿਊ ਅੱਜ ਰਾਤ 10 ਵਜੇ ਤੋਂ ਸ਼ੁਰੂ ਹੋ ਜਾਵੇਗਾ ਅਤੇ ਅਗਲੇ ਸੋਮਵਾਰ (26 ਅਪ੍ਰੈਲ) ਤੱਕ ਲਾਗੂ ਰਹੇਗਾ। ਦੱਸ ਦਈਏ ਕਿ ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 2,73,810 ਨਵੇਂ ਮਾਮਲੇ ਸਾਹਮਣੇ ਆਏ ਅਤੇ 1,619 ਮਰੀਜਾਂ ਦੀ ਮੌਤ ਹੋਈ ਹੈ। ਇਸ ਤੋਂ ਬਾਅਦ ਕੁਲ ਮਾਮਲੇ ਵਧ ਕੇ 1,50,61,919 ਹੋ ਗਏ ਹਨ ਅਤੇ ਮ੍ਰਿਤਕਾਂ ਦੀ ਗਿਣਤੀ 1,78,769 'ਤੇ ਪਹੁੰਚ ਗਈ ਹੈ।