
ਤਿੰਨ ਦੀ ਬਜਾਇ ਇੱਕ ਮੇਅਰ ਅਤੇ ਤਿੰਨ ਨਗਰ ਨਿਗਮ ਕਮਿਸ਼ਨਰਾਂ ਦੀ ਜਗ੍ਹਾ ਹੋਵੇਗਾ ਇੱਕ ਮਿਉਂਸਿਪਲ ਕਮਿਸ਼ਨਰ
ਨਵੀਂ ਦਿੱਲੀ : ਦਿੱਲੀ ਵਿੱਚ ਹੁਣ ਸਿਰਫ਼ ਇੱਕ ਨਗਰ ਨਿਗਮ ਹੋਵੇਗੀ। ਲੋਕ ਸਭਾ ਅਤੇ ਰਾਜ ਸਭਾ 'ਚ ਬਿੱਲ ਪਾਸ ਹੋਣ ਤੋਂ ਬਾਅਦ ਹੁਣ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਦੇ ਹੀ ਤਿੰਨਾਂ ਨਿਗਮਾਂ ਦਾ ਰਲੇਵਾਂ ਕਰਨ ਵਾਲਾ ਬਿੱਲ ਕਾਨੂੰਨ ਬਣ ਗਿਆ ਹੈ। ਇਸ ਤੋਂ ਬਾਅਦ ਅੱਜ ਤੋਂ ਹੀ ਰਾਜਧਾਨੀ ਦਿੱਲੀ ਵਿਚ ਇੱਕ ਨਗਰ ਨਿਗਮ ਹੋਵੇਗਾ।
Ram Nath Kovind
ਮਿਲੀ ਜਾਣਕਾਰੀ ਅਨੁਸਾਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਲੋਕ ਸਭਾ ਅਤੇ ਰਾਜ ਸਭਾ ਵੱਲੋਂ ਪਾਸ ਕੀਤੇ ਬਿੱਲ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਦਿੱਲੀ ਨਗਰ ਨਿਗਮ ਚੋਣਾਂ ਲਈ ਵੀ ਰਸਤਾ ਸਾਫ਼ ਹੋ ਗਿਆ ਹੈ। ਇਸ ਦੇ ਨਾਲ ਹੀ ਮਾਹਿਰਾਂ ਦੀ ਮੰਨੀਏ ਤਾਂ ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਬਿੱਲ ਕਾਨੂੰਨ ਦਾ ਰੂਪ ਧਾਰਨ ਕਰਨ ਤੋਂ ਬਾਅਦ ਦਿੱਲੀ ਦੀਆਂ ਤਿੰਨਾਂ ਨਗਰ ਨਿਗਮਾਂ ਦੇ ਰਲੇਵੇਂ ਲਈ ਹੱਦਬੰਦੀ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ ਅਤੇ ਇਹ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਦਿੱਲੀ ਨਗਰ ਨਿਗਮ ਦੀਆਂ ਚੋਣਾਂ ਹੋਣਗੀਆਂ।
Parliament
ਦੱਸਣਯੋਗ ਹੈ ਕਿ ਪਹਿਲਾਂ ਲੋਕ ਸਭਾ ਅਤੇ ਫਿਰ ਰਾਜ ਸਭਾ ਨੇ ਬਜਟ ਸੈਸ਼ਨ ਵਿੱਚ ਪਾਸ ਕੀਤੇ ਜਾਣ ਵਾਲੇ ਦਿੱਲੀ ਨਗਰ ਨਿਗਮ ਸੋਧ ਬਿੱਲ 2022 ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਮਨਜ਼ੂਰੀ ਮਿਲ ਗਈ ਹੈ। ਇਸ ਤੋਂ ਬਾਅਦ ਹੁਣ ਰਾਜਧਾਨੀ ਵਿੱਚ ਦਿੱਲੀ ਨਗਰ ਨਿਗਮ ਹੋਂਦ ਵਿੱਚ ਆ ਗਿਆ ਹੈ। ਹੁਣ ਉੱਤਰੀ, ਪੂਰਬੀ ਅਤੇ ਦੱਖਣੀ ਦਿੱਲੀ ਨਗਰ ਨਿਗਮ ਨਹੀਂ ਸਗੋਂ ਦਿੱਲੀ ਨਗਰ ਨਿਗਮ ਹੋਵੇਗੀ। ਜਿਸ ਕਾਰਨ ਤਿੰਨ ਦੀ ਥਾਂ ਇੱਕ ਮੇਅਰ ਅਤੇ ਤਿੰਨ ਨਗਰ ਨਿਗਮ ਕਮਿਸ਼ਨਰਾਂ ਦੀ ਥਾਂ ਇੱਕ ਮਿਉਂਸਿਪਲ ਕਮਿਸ਼ਨਰ ਹੋਵੇਗਾ।
Delhi MC
10 ਸਾਲ 18 ਦਿਨਾਂ ਬਾਅਦ ਹੁਣ ਨਿਗਮ ਆਪਣੇ ਪੁਰਾਣੇ ਰੂਪ ਵਿੱਚ ਹੋਵੇਗਾ। ਸਾਲ 2011 ਵਿੱਚ, ਦਿੱਲੀ ਵਿਧਾਨ ਸਭਾ ਨੇ ਦਿੱਲੀ ਨਗਰ ਨਿਗਮ ਨੂੰ ਤਿੰਨ ਨਿਗਮਾਂ ਵਿੱਚ ਵੰਡ ਦਿੱਤਾ। ਜਿਸ ਵਿੱਚ ਪੂਰਬੀ ਅਤੇ ਉੱਤਰੀ ਦੇ ਨਾਲ ਦੱਖਣੀ ਨਿਗਮ ਦਾ ਗਠਨ ਕੀਤਾ ਗਿਆ ਸੀ। ਮਾੜੀ ਆਰਥਿਕ ਸਥਿਤੀ ਦਾ ਸਾਹਮਣਾ ਕਰ ਰਹੀ ਕੇਂਦਰ ਸਰਕਾਰ ਨੇ ਆਪਣੀ ਹਾਲਤ ਸੁਧਾਰਨ ਲਈ ਤਿੰਨਾਂ ਨਿਗਮਾਂ ਦੇ ਰਲੇਵੇਂ ਦਾ ਫੈਸਲਾ ਕੀਤਾ ਸੀ ਜਿਸ ਨੂੰ ਅੱਜ ਰਾਸ਼ਟਰਪਤੀ ਵਲੋਂ ਵੀ ਮਨਜ਼ੂਰੀ ਦੇ ਦਿਤੀ ਗਈ ਹੈ।