
ਕਿਹਾ, ਮੇਰੀ ਪਾਰਟੀ ਦਾ ਨਾਂ 'ਆਲ ਇੰਡੀਆ ਤ੍ਰਿਣਮੂਲ ਕਾਂਗਰਸ' ਰਹੇਗਾ
ਕੋਲਕਾਤਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਕਿਹਾ ਕਿ ਜੇਕਰ ਇਹ ਸਾਬਤ ਹੋ ਜਾਂਦਾ ਹੈ ਕਿ ਤ੍ਰਿਣਮੂਲ ਕਾਂਗਰਸ ਵੱਲੋਂ ਰਾਸ਼ਟਰੀ ਪਾਰਟੀ ਦਾ ਦਰਜਾ ਗੁਆਉਣ ਤੋਂ ਬਾਅਦ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਫੋਨ ਕੀਤਾ ਸੀ ਤਾਂ ਉਹ ਅਸਤੀਫਾ ਦੇ ਦੇਣਗੇ। ਪੱਛਮੀ ਬੰਗਾਲ ਰਾਜ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੈਨਰਜੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਨਾਂ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਕਾਇਮ ਰਹੇਗਾ।
ਇਹ ਵੀ ਪੜ੍ਹੋ: ਦਰਬਾਰ ਸਾਹਿਬ ਵੀਡੀਓ ਮਾਮਲੇ 'ਚ ਕੈਮਰੇ ਅੱਗੇ ਆਈ ਲੜਕੀ, ਮੰਗੀ ਹੱਥ ਜੋੜ ਕੇ ਮੁਆਫ਼ੀ
ਬੰਗਾਲ ਦੇ ਵਿਰੋਧੀ ਧਿਰ ਦੇ ਨੇਤਾ ਸ਼ੁਭੇਂਦੂ ਅਧਿਕਾਰੀ ਦੇ ਦਾਅਵੇ ਨੂੰ ਖਾਰਜ ਕਰਦੇ ਹੋਏ ਬੈਨਰਜੀ ਨੇ ਪੱਤਰਕਾਰਾਂ ਨੂੰ ਕਿਹਾ, "ਜੇਕਰ ਇਹ ਸਾਬਤ ਹੋ ਜਾਂਦਾ ਹੈ ਕਿ ਮੈਂ ਟੀਐਮਸੀ ਦੇ ਰਾਸ਼ਟਰੀ ਦਰਜੇ ਨੂੰ ਲੈ ਕੇ ਅਮਿਤ ਸ਼ਾਹ ਨੂੰ ਫੋਨ ਕੀਤਾ ਸੀ ਤਾਂ ਮੈਂ ਅਸਤੀਫਾ ਦੇ ਦੇਵਾਂਗੀ।" ਅਧਿਕਾਰੀ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਸੀ ਕਿ ਜਦੋਂ ਚੋਣ ਕਮਿਸ਼ਨ ਨੇ ਟੀਐਮਸੀ ਦੀ ਰਾਸ਼ਟਰੀ ਪਾਰਟੀ ਦਾ ਦਰਜਾ ਖਤਮ ਕਰ ਦਿੱਤਾ ਸੀ ਤਾਂ ਬੈਨਰਜੀ ਨੇ ਅਮਿਤ ਸ਼ਾਹ ਨੂੰ ਫੋਨ ਕੀਤਾ ਅਤੇ ਉਨ੍ਹਾਂ ਨੂੰ ਫੈਸਲਾ ਵਾਪਸ ਲੈਣ ਦੀ ਬੇਨਤੀ ਕੀਤੀ।
ਇਹ ਵੀ ਪੜ੍ਹੋ: ਚੰਡੀਗੜ੍ਹ ਦੀ ਸੇਜਲ ਗੁਪਤਾ ਬਣੀ ਮਿਸ ਟੀਨ ਇੰਟਰਨੈਸ਼ਨਲ ਇੰਡੀਆ 2023
ਬੈਨਰਜੀ ਨੇ ਕਿਹਾ, “10 ਸਾਲਾਂ ਬਾਅਦ ਸਾਰੀਆਂ ਪਾਰਟੀਆਂ ਦੇ ਰਾਸ਼ਟਰੀ ਪਾਰਟੀ ਦੇ ਦਰਜੇ ਦੀ ਸਮੀਖਿਆ ਕਰਨ ਦਾ ਨਿਯਮ ਸੀ। ਇਸ ਦਾ ਮਤਲਬ ਹੈ ਕਿ ਅਗਲੀ ਸਮੀਖਿਆ 2026 ਵਿਚ ਹੋਣੀ ਚਾਹੀਦੀ ਸੀ... ਪਰ ਉਨ੍ਹਾਂ ਨੇ 2019 ਵਿਚ ਕੀਤੀ”। ਉਨ੍ਹਾਂ ਕਿਹਾ, ''ਮੇਰੀ ਪਾਰਟੀ ਦਾ ਨਾਂ 'ਆਲ ਇੰਡੀਆ ਤ੍ਰਿਣਮੂਲ ਕਾਂਗਰਸ' ਹੀ ਰਹੇਗਾ। ਜੇਕਰ ਭਾਜਪਾ ਨੂੰ ਕੋਈ ਸਮੱਸਿਆ ਹੈ ਤਾਂ ਉਹ ਚੋਣ ਕਮਿਸ਼ਨ ਕੋਲ ਜਾ ਸਕਦੇ ਹਨ ਅਤੇ ਅਸੀਂ ਆਮ ਲੋਕਾਂ ਤੱਕ ਪਹੁੰਚ ਕਰਾਂਗੇ”। ਭਾਰਤੀ ਚੋਣ ਕਮਿਸ਼ਨ ਨੇ ਪਿਛਲੇ ਹਫ਼ਤੇ ਟੀਐਮਸੀ, ਨੈਸ਼ਨਲਿਸਟ ਕਾਂਗਰਸ ਪਾਰਟੀ (ਐਨਸੀਪੀ) ਅਤੇ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਤੋਂ ਰਾਸ਼ਟਰੀ ਪਾਰਟੀ ਦਾ ਦਰਜਾ ਵਾਪਸ ਲੈ ਲਿਆ ਸੀ।