
ਕਈ ਬੱਚਿਆਂ ਨੂੰ ਲੱਗੀਆਂ ਗੰਭੀਰ ਸੱਟਾਂ
ਪੰਚਕੂਲਾ : ਪੰਚਕੂਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਰੱਤੇਵਾਲ 'ਚ ਸਕੂਲੀ ਬੱਸ ਪਲਟ ਗਈ। ਹਾਦਸੇ ਸਮੇਂ ਸਕੂਲ ਬੱਸ 'ਚ 30 ਦੇ ਕਰੀਬ ਬੱਚੇ ਸਵਾਰ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਮੀਂਹ ਕਾਰਨ ਡਿੱਗੀ ਮਕਾਨ ਦੀ ਛੱਤ, ਮਲਬੇ ਹੇਠ ਦੱਬ ਕੇ 80 ਸਾਲਾ ਬਜ਼ੁਰਗ ਦੀ ਮੌਤ
ਹਾਲਾਂਕਿ ਜ਼ਖਮੀ ਬੱਚਿਆਂ ਨੂੰ ਇਲਾਜ ਲਈ ਪੰਚਕੂਲਾ ਦੇ ਹਸਪਤਾਲ ਲਿਆਂਦਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬੱਸ ਪਿੰਡ ਕੋਟ ਸਥਿਤ ਲਿਟਰਾ ਹੈਰੀਟੇਜ ਸਕੂਲ ਦੀ ਸੀ, ਜਿਸ ਵਿੱਚ 30 ਦੇ ਕਰੀਬ ਬੱਚੇ ਸਵਾਰ ਸਨ, ਬੱਸ ਅਚਾਨਕ ਪਲਟ ਗਈ।
ਇਹ ਵੀ ਪੜ੍ਹੋ: ਸ਼ਰਾਬ ਨੂੰ ਹੱਥ ਨਾ ਲਾਉਣ ਵਾਲਿਆਂ ਦਾ ਵੀ ਹੋ ਰਿਹਾ ਲੀਵਰ ਖਰਾਬ
ਹਾਦਸੇ ਦੀ ਸੂਚਨਾ ਮਿਲਦੇ ਹੀ ਰਾਮਗੜ੍ਹ ਚੌਂਕੀ ਇੰਚਾਰਜ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਅਜੇ ਤੱਕ ਹਾਦਸੇ ਦੇ ਕਾਰਨਾਂ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਹਾਦਸਾ ਕਿਸ ਕਾਰਨ ਹੋਇਆ। ਪਰ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਬੱਸ ਦਾ ਡਰਾਈਵਰ ਮੋਬਾਈਲ ਫ਼ੋਨ ਸੁਣ ਰਿਹਾ ਸੀ ਜਿਸ ਕਾਰਨ ਇਹ ਹਾਦਸਾ ਵਾਪਰਿਆ। ਰਾਹਤ ਵਾਲੀ ਗੱਲ ਹੈ ਕਿ ਇਸ ਬੱਸ ਵਿਚ ਸਵਾਰ ਬੱਚਿਆਂ ਨੂੰ ਜ਼ਿਆਦਾ ਸੱਟ ਨਹੀਂ ਲੱਗੀ। ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।