Lok Sabha Election 2024: ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਨੂੰ ਰਿਕਾਰਡ ਗਿਣਤੀ 'ਚ ਵੋਟ ਪਾਉਣ ਦੀ ਕੀਤੀ ਅਪੀਲ
Published : Apr 19, 2024, 9:48 am IST
Updated : Apr 19, 2024, 9:48 am IST
SHARE ARTICLE
Lok Sabha Elections 2024: PM Modi Asks People To Vote In Record Numbers
Lok Sabha Elections 2024: PM Modi Asks People To Vote In Record Numbers

ਉਨ੍ਹਾਂ ਵਿਸ਼ੇਸ਼ ਤੌਰ 'ਤੇ ਨੌਜਵਾਨ ਅਤੇ ਪਹਿਲੀ ਵਾਰ ਦੇ ਵੋਟਰਾਂ ਨੂੰ ਵੱਡੀ ਗਿਣਤੀ 'ਚ ਵੋਟ ਪਾਉਣ ਦਾ ਸੱਦਾ ਦਿਤਾ।

Lok Sabha Election 2024:  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੀਆਂ 102 ਸੀਟਾਂ 'ਤੇ ਵੋਟਿੰਗ ਸ਼ੁਰੂ ਹੋਣ ’ਤੇ ਰਿਕਾਰਡ ਗਿਣਤੀ 'ਚ ਅਪਣੀ ਵੋਟ ਦਾ ਇਸਤੇਮਾਲ ਕਰਨ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਨੌਜਵਾਨ ਅਤੇ ਪਹਿਲੀ ਵਾਰ ਦੇ ਵੋਟਰਾਂ ਨੂੰ ਵੱਡੀ ਗਿਣਤੀ 'ਚ ਵੋਟ ਪਾਉਣ ਦਾ ਸੱਦਾ ਦਿਤਾ।

ਪ੍ਰਧਾਨ ਮੰਤਰੀ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ, ''ਅੱਜ 2024 ਦੀਆਂ ਲੋਕ ਸਭਾ ਚੋਣਾਂ ਸ਼ੁਰੂ ਹੋ ਗਈਆਂ ਹਨ। 21 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ 'ਤੇ ਵੋਟਿੰਗ ਹੋਣ ਦੇ ਨਾਲ, ਮੈਂ ਇਨ੍ਹਾਂ ਸੀਟਾਂ 'ਤੇ ਵੋਟ ਪਾਉਣ ਵਾਲੇ ਸਾਰੇ ਲੋਕਾਂ ਨੂੰ ਰਿਕਾਰਡ ਸੰਖਿਆ ਵਿਚ ਅਪਣੀ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕਰਦਾ ਹਾਂ”।

ਮੋਦੀ ਨੇ ਕਿਹਾ, ''ਮੈਂ ਖਾਸ ਤੌਰ 'ਤੇ ਨੌਜਵਾਨ ਅਤੇ ਪਹਿਲੀ ਵਾਰ ਵੋਟਰਾਂ ਨੂੰ ਵੱਡੀ ਗਿਣਤੀ 'ਚ ਵੋਟ ਪਾਉਣ ਦੀ ਅਪੀਲ ਕਰਦਾ ਹਾਂ। ਆਖਰਕਾਰ, ਹਰ ਵੋਟ ਦੀ ਗਿਣਤੀ ਹੁੰਦੀ ਹੈ ਅਤੇ ਹਰ ਆਵਾਜ਼ ਮਾਇਨੇ ਰੱਖਦੀ ਹੈ। ” ਉਨ੍ਹਾਂ ਵੱਖ-ਵੱਖ ਭਾਰਤੀ ਭਾਸ਼ਾਵਾਂ ਵਿਚ ਵੋਟਰਾਂ ਨੂੰ ਇਹ ਅਪੀਲ ਕੀਤੀ।

(For more Punjabi news apart from Lok Sabha Elections 2024: PM Modi Asks People To Vote In Record Numbers, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement