Russia News : ਰੂਸ ਦੇ ਵਿਦੇਸ਼ ਮੰਤਰਾਲੇ ਨੇ ਸਾਬਕਾ PM ਸਮੇਤ 235 ਆਸਟ੍ਰੇਲੀਆਈ ਨਾਗਰਿਕਾਂ ਦੇ ਦਾਖਲੇ 'ਤੇ ਲਗਾਈ ਪਾਬੰਦੀ 

By : BALJINDERK

Published : Apr 19, 2024, 12:45 pm IST
Updated : Apr 19, 2024, 12:45 pm IST
SHARE ARTICLE
Vladimir Putin
Vladimir Putin

Russia News : ਇਹ ਹਨ ਆਸਟ੍ਰੇਲੀਅਨ ਨਾਗਰਿਕ ਮਿਉਂਸਪਲ ਕੌਂਸਲਾਂ ਦੇ ਮੈਂਬਰ

Russia News :ਮਾਸਕੋ: ਰੂਸ ਦੇ ਵਿਦੇਸ਼ ਮੰਤਰਾਲੇ ਨੇ 235 ਆਸਟ੍ਰੇਲੀਆਈ ਨਾਗਰਿਕਾਂ ਦੇ ਮਾਸਕੋ ’ਚ ਦਾਖ਼ਲ ਹੋਣ 'ਤੇ ਅਣਮਿੱਥੇ ਸਮੇਂ ਲਈ ਪਾਬੰਦੀ ਲਗਾ ਦਿੱਤੀ ਹੈ। ਇਹ ਆਸਟ੍ਰੇਲੀਆਈ ਨਾਗਰਿਕ ਮਿਊਂਸੀਪਲ ਕੌਂਸਲਾਂ ਦੇ ਮੈਂਬਰ ਹਨ, ਜੋ ਰੂਸ ਦੇ ਯੂਕ੍ਰੇਨ 'ਤੇ ਹਮਲੇ ਦੀ ਨਿੰਦਾ ਕਰਨ ਲਈ ਆਪਣੇ ਦੇਸ਼ ਵਿਚ ਰੂਸ ਵਿਰੋਧੀ ਏਜੰਡੇ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰ ਰਹੇ ਹਨ।

ਇਹ ਵੀ ਪੜੋ:Ludhiana News : ਜਗਰਾਓਂ 'ਚ ਔਰਤ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, 3 ਸਾਲ ਪਹਿਲਾਂ ਹੋਇਆ ਸੀ ਪ੍ਰੇਮ ਵਿਆਹ 

ਮੰਤਰਾਲੇ ਨੇ ਇੱਕ ਬਿਆਨ ’ਚ ਕਿਹਾ ਕਿ ਪੱਛਮੀ ਦੇਸ਼ਾਂ ਦੀ ਮੁਹਿੰਮ ਦੇ ਹਿੱਸੇ ਵਜੋਂ ਆਸਟ੍ਰੇਲੀਆਈ ਸਰਕਾਰ ਦੁਆਰਾ ਰੂਸੀ ਵਿਅਕਤੀਆਂ ਅਤੇ ਕਾਨੂੰਨੀ ਸੰਸਥਾਵਾਂ 'ਤੇ ਸਿਆਸੀ ਤੌਰ 'ਤੇ ਪ੍ਰੇਰਿਤ ਪਾਬੰਦੀਆਂ ਲਗਾਈਆਂ ਗਈਆਂ ਸਨ। ਇਸ ਦੇ ਜਵਾਬ ਵਿਚ ਉਨ੍ਹਾਂ ਨੇ 235 ਆਸਟ੍ਰੇਲੀਅਨ ਨਾਗਰਿਕਾਂ ਦੇ ਰੂਸ ਵਿਚ ਦਾਖ਼ਲੇ 'ਤੇ ਅਣਮਿੱਥੇ ਸਮੇਂ ਲਈ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਜੋ ਮਿਉਂਸਪਲ ਕੌਂਸਲਾਂ ਦੇ ਮੈਂਬਰ ਹਨ ਜੋ ਆਪਣੇ ਦੇਸ਼ ਵਿਚ ਰੂਸ ਵਿਰੋਧੀ ਏਜੰਡੇ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰ ਰਹੇ ਹਨ। 

ਇਹ ਵੀ ਪੜੋ:Singapore News : ਸਿੰਗਾਪੁਰ ਏਸ਼ੀਆ ਦਾ ਪਹਿਲਾ ਦੇਸ਼ ਹੋਵੇਗਾ ਜਿੱਥੇ 4 ਦਿਨ ਹੋਵੇਗਾ ਕੰਮ

ਇਸ ਤੋਂ ਇਲਾਵਾ ਸਾਬਕਾ ਪ੍ਰਧਾਨ ਮੰਤਰੀ ਡੇਨੀਅਲ ਐਂਡਰਿਊਜ਼ ਅਤੇ ਵਿਰੋਧੀ ਧਿਰ ਦੇ ਨੇਤਾ ਜੌਨ ਪੇਸੂਟੋ ਦੇ ਵੀ ਰੂਸ ’ਚ ਦਾਖਲ ਹੋਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਕੈਨਬਰਾ ਆਪਣੀ ਰੂਸ ਵਿਰੋਧੀ ਸਥਿਤੀ ਨੂੰ ਛੱਡਣ ਦੇ ਕੋਈ ਸੰਕੇਤ ਨਹੀਂ ਦਿਖਾ ਰਿਹਾ ਅਤੇ ਨਵੀਆਂ ਪਾਬੰਦੀਆਂ ਲਗਾਉਣਾ ਜਾਰੀ ਰੱਖ ਰਿਹਾ ਹੈ। ਇਸ ਲਈ ਮੰਤਰਾਲਾ ਆਸਟ੍ਰੇਲੀਆਈ ਨਾਗਰਿਕਾਂ ਦੀ ਸੂਚੀ ਨੂੰ ਹੋਰ ਅਪਡੇਟ ਕਰੇਗਾ।

ਇਹ ਵੀ ਪੜੋ:Patiala Road Accident : ਪਟਿਆਲਾ 'ਚ ਦੋ ਵੱਖ- ਵੱਖ ਸੜਕ ਹਾਦਸਿਆ 'ਚ ਇੱਕ ਮਹਿਲਾ ਤੇ ਇੱਕ ਵਿਅਕਤੀਆਂ ਦੀ ਮੌਤ 

ਜ਼ਿਕਰਯੋਗ ਹੈ ਕਿ ਸਾਲ 2022 ਵਿਚ ਯੂਕ੍ਰੇਨ 'ਤੇ ਹਮਲਾ ਸ਼ੁਰੂ ਕਰਨ ਤੋਂ ਬਾਅਦ ਕਈ ਦੇਸ਼ਾਂ ਨੇ ਰੂਸ ਤੋਂ ਦਰਾਮਦ ਅਤੇ ਨਿਰਯਾਤ ਬੰਦ ਕਰ ਦਿੱਤਾ ਅਤੇ ਰੂਸੀ ਨਾਗਰਿਕਾਂ ਅਤੇ ਸੰਸਥਾਵਾਂ 'ਤੇ ਪਾਬੰਦੀਆਂ ਲਗਾ ਦਿੱਤੀਆਂ। ਆਸਟ੍ਰੇਲੀਆਈ ਵਿਦੇਸ਼ ਮੰਤਰਾਲੇ ਅਨੁਸਾਰ ਉਨ੍ਹਾਂ ਦੇ ਦੇਸ਼ ਨੇ ਯੂਕ੍ਰੇਨ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਰੱਖਿਆ ਲਈ ਰੂਸ 'ਤੇ ਖੁਦਮੁਖਤਿਆਰੀ ਪਾਬੰਦੀਆਂ ਲਗਾਈਆਂ ਹਨ। ਮੰਤਰਾਲੇ ਨੇ ਆਪਣੀ ਯਾਤਰਾ ਸਲਾਹਕਾਰ ਨੂੰ ਵੀ ਅਪਡੇਟ ਕੀਤਾ ਅਤੇ ਆਪਣੇ ਨਾਗਰਿਕਾਂ ਨੂੰ ਮਾਸਕੋ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ।

ਇਹ ਵੀ ਪੜੋ:High Court News : ਮਨਪ੍ਰੀਤ ਬਾਦਲ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜਮਾਨਤ ਜਾਰੀ, ਸੁਣਵਾਈ ਅੱਗੇ ਪਈ

(For more news apart from Ministry of Foreign Affairs of Russia imposed ban on entry of 235 Australian citizens, including former PM  News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement