Bihar news: ਅੰਤਮ ਸਸਕਾਰ ਦੇ ਇਕ ਮਹੀਨੇ ਬਾਅਦ ਜ਼ਿੰਦਾ ਵਾਪਸ ਪਰਤਿਆ ਨਾਬਾਲਗ਼

By : PARKASH

Published : Apr 19, 2025, 11:20 am IST
Updated : Apr 19, 2025, 11:20 am IST
SHARE ARTICLE
Bihar news: Minor returns alive after a month of cremation
Bihar news: Minor returns alive after a month of cremation

Bihar news: ਵਾਪਸ ਆਉਂਦੇ ਹੀ ਅਦਾਤਲ ਪਹੁੰਚਿਆ ਨਾਬਾਲਗ਼, ਅਗ਼ਵਾ ਕਰ ਕੇ ਨੇਪਾਲ ਲਿਜਾਣ ਦੀ ਦੱਸੀ ਕਹਾਣੀ

ਰੇਲਵੇ ਟਰੈਕ ’ਤੇ ਖ਼ਰਾਬ ਹਾਲਤ ’ਚ ਮਿਲੀ ਲਾਸ਼ ਨੂੰ ਪੁਲਿਸ ਨੇ ਦਸਿਆ ਸੀ ਨਾਬਾਲਗ਼ ਦੀ ਲਾਸ਼

Minor returns alive after a month of cremation: ਬਿਹਾਰ ਦੇ ਦਰਭੰਗਾ ਜ਼ਿਲ੍ਹੇ ਵਿੱਚ ਇੱਕ 17 ਸਾਲਾ ਲੜਕਾ, ਜਿਸਨੂੰ ਮ੍ਰਿਤਕ ਸਮਝ ਕੇ ਇੱਕ ਮਹੀਨੇ ਤੋਂ ਵੱਧ ਸਮਾਂ ਪਹਿਲਾਂ ਸਸਕਾਰ ਕਰ ਦਿੱਤਾ ਗਿਆ ਸੀ, ਜ਼ਿੰਦਾ ਵਾਪਸ ਆ ਗਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ ਨਾਬਾਲਗ਼ ਦੇ ਪਰਵਾਰ ਨੂੰ ਸਰਕਾਰ ਵਲੋਂ 4 ਲੱਖ ਰੁਪਏ ਦਾ ਮੁਆਵਜ਼ਾ ਵੀ ਮਿਲਿਆ ਹੈ ਕਿਉਂਕਿ ਮੰਨਿਆ ਜਾ ਰਿਹਾ ਹੈ ਕਿ ਉਸਦੀ ਮੌਤ 26 ਫ਼ਰਵਰੀ ਨੂੰ ਰੇਲਗੱਡੀ ਦੀ ਲਪੇਟ ਵਿੱਚ ਆਉਣ ਤੋਂ ਬਾਅਦ ਹੋਈ ਸੀ।

ਦਰਭੰਗਾ ਸਬ-ਡਿਵੀਜ਼ਨਲ ਪੁਲਿਸ ਅਧਿਕਾਰੀ (ਐਸਡੀਪੀਓ) ਅਮਿਤ ਕੁਮਾਰ ਨੇ ਪੱਤਰਕਾਰਾਂ ਨੂੰ ਦੱਸਿਆ, ‘‘ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ ਅਤੇ ਉਸ ਵਿਅਕਤੀ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਜਿਸਦਾ ਸਸਕਾਰ ਕੀਤਾ ਗਿਆ ਸੀ। ਪੁਲਿਸ ਜ਼ਿੰਦਾ ਵਾਪਸ ਆਏ ਮੁੰਡੇ ਤੋਂ ਵੀ ਪੁੱਛਗਿੱਛ ਕਰੇਗੀ, ਕਿਉਂਕਿ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਸਨੂੰ ਕੁਝ ਲੋਕਾਂ ਨੇ ਅਗਵਾ ਕਰ ਲਿਆ ਸੀ।’’ ਸਥਾਨਕ ਲੋਕਾਂ ਅਨੁਸਾਰ, ਨਾਬਾਲਗ਼ ਦੇ ਪਰਿਵਾਰ ਨੇ 8 ਫ਼ਰਵਰੀ ਨੂੰ ਮਾਭੀ ਪੁਲਿਸ ਕੋਲ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਸੀ।

ਪੁਲਿਸ ਨੇ ਕਿਹਾ, ‘‘26 ਫ਼ਰਵਰੀ ਨੂੰ, ਅੱਲਾਲਪੱਟੀ ਖੇਤਰ ’ਚ ਰੇਲਵੇ ਟਰੈਕ ਦੇ ਨੇੜੇ ਇੱਕ ਵਿਗੜੀ ਹੋਈ ਲਾਸ਼ ਮਿਲੀ ਸੀ।’’ ਲਾਸ਼ ਦੀ ਪਛਾਣ ਨਹੀਂ ਹੋ ਸਕੀ ਪਰ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਇਹ ਲਾਪਤਾ ਮੁੰਡੇ ਦੀ ਲਾਸ਼ ਸੀ ਜਿਸ ਤੋਂ ਬਾਅਦ ਲਾਸ਼ ਪਰਿਵਾਰ ਦੇ ਮੈਂਬਰਾਂ ਨੂੰ ਸੌਂਪ ਦਿੱਤੀ ਗਈ। ਪੁਲਿਸ ਅਨੁਸਾਰ, ਨਾਬਾਲਗ਼ ਵੀਰਵਾਰ ਨੂੰ ਦਰਭੰਗਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਇਆ ਅਤੇ ਦਾਅਵਾ ਕੀਤਾ ਕਿ ਉਸਨੂੰ ਅਗਵਾ ਕੀਤਾ ਗਿਆ ਸੀ। ਉਸਨੇ ਅਦਾਲਤ ਨੂੰ ਦੱਸਿਆ ਕਿ ਉਹ ਆਪਣੇ ਇਲਾਕੇ ਵਿੱਚ ਕ੍ਰਿਕਟ ਖੇਡ ਰਿਹਾ ਸੀ ਜਦੋਂ ਤਿੰਨ-ਚਾਰ ਆਦਮੀ ਉਸ ਕੋਲ ਆਏ ਅਤੇ ਕੱਪੜੇ ਨਾਲ ਉਸਦਾ ਮੂੰਹ ਬੰਦ ਕਰ ਦਿੱਤਾ। ਉਸ ਅਨੁਸਾਰ, ਉਸਨੂੰ ਯਾਦ ਨਹੀਂ ਕਿ ਇਸ ਤੋਂ ਬਾਅਦ ਕੀ ਹੋਇਆ।

ਮੁੰਡੇ ਦੇ ਬਿਆਨ ਅਨੁਸਾਰ, ਬਾਅਦ ਵਿੱਚ ਪਤਾ ਲੱਗਾ ਕਿ ਉਸਨੂੰ ਨੇਪਾਲ ਲਿਜਾਇਆ ਗਿਆ ਸੀ। ਹਾਲਾਂਕਿ, ਉਹ ਆਪਣੇ ਅਗਵਾਕਾਰਾਂ ਤੋਂ ਆਜ਼ਾਦ ਹੋਣ ਵਿੱਚ ਕਾਮਯਾਬ ਹੋ ਗਿਆ ਅਤੇ ਅੰਤ ਵਿੱਚ ਘਰ ਵਾਪਸ ਆ ਗਿਆ। ਮੁੰਡੇ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਉਸਨੇ ਪਹਿਲਾਂ ਆਪਣੇ ਭਰਾ ਨੂੰ ਵੀਡੀਓ ਕਾਲ ਕੀਤੀ ਸੀ ਅਤੇ ਉਸਨੂੰ ਦੱਸਿਆ ਸੀ ਕਿ ਉਹ ਜ਼ਿੰਦਾ ਹੈ। ਮੁੰਡੇ ਦੇ ਅਨੁਸਾਰ, ਉਸਦਾ ਭਰਾ ਉਸਨੂੰ ਵਾਪਸ ਲਿਆਉਣ ਲਈ ਨੇਪਾਲ ਗਿਆ ਸੀ। ਇਸ ਤੋਂ ਬਾਅਦ, ਉਸਨੇ ਪੁਲਿਸ ਕੋਲ ਕੇਸ ਦਰਜ ਕਰਨ ਦੀ ਬਜਾਏ, ਸਿੱਧੇ ਅਦਾਲਤ ਵਿੱਚ ਪੇਸ਼ ਹੋਣਾ ਚੁਣਿਆ।

(For more news apart from Bihar Latest News, stay tuned to Rozana Spokesman)

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement