
Delhi News: ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਦੇ ਦਿੱਤੇ ਹੁਕਮ
ਦਿੱਲੀ ਦੇ ਮੁਸਤਫਾਬਾਦ ਇਲਾਕੇ ਵਿੱਚ ਸ਼ਨੀਵਾਰ ਤੜਕੇ ਇੱਕ ਇਮਾਰਤ ਢਹਿ ਜਾਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਇਹ ਘਟਨਾ ਸਵੇਰੇ 3 ਵਜੇ ਦੇ ਕਰੀਬ ਵਾਪਰੀ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ।
ਦਿੱਲੀ ਦੀ ਮੁੱਖ ਮੰਤਰੀ ਨੇ ਇੱਕ ਪੋਸਟ ਵਿੱਚ ਲਿਖਿਆ, ਮੁਸਤਫਾਬਾਦ ਵਿੱਚ ਇਮਾਰਤ ਢਹਿਣ ਦੀ ਦੁਖਦਾਈ ਘਟਨਾ ਤੋਂ ਮਨ ਬਹੁਤ ਦੁਖੀ ਹੈ। ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਡੀਡੀਐਮਏ, ਐਨਡੀਆਰਐਫ, ਡੀਐਫਐਸ ਅਤੇ ਹੋਰ ਏਜੰਸੀਆਂ ਲਗਾਤਾਰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ।
ਸਾਰੇ ਜ਼ਖ਼ਮੀਆਂ ਦੇ ਢੁਕਵੇਂ ਇਲਾਜ ਦੇ ਪ੍ਰਬੰਧ ਕੀਤੇ ਗਏ ਹਨ। ਇਸ ਮੰਦਭਾਗੀ ਹਾਦਸੇ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਵੇ ਅਤੇ ਦੁਖੀ ਪਰਿਵਾਰਾਂ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦੀ ਤਾਕਤ ਦੇਵੇ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਵੀ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ। ਆਤਿਸ਼ ਨੇ ਸੋਸ਼ਲ ਮੀਡੀਆ 'ਤੇ ਲਿਖਿਆ, ਮੁਸਤਫਾਬਾਦ ਵਿੱਚ ਇਮਾਰਤ ਡਿੱਗਣ ਦੀ ਘਟਨਾ ਬਹੁਤ ਦੁਖ਼ਦਾਈ ਹੈ। ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾ। ਮੈਂ ਮੁਸਤਫਾਬਾਦ ਦੇ ਸਾਰੇ "ਆਪ" ਵਰਕਰਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਪ੍ਰਸ਼ਾਸਨ ਦੀ ਮਦਦ ਕਰਨ ਦੀ ਬੇਨਤੀ ਕਰਦੀ ਹਾਂ।