Herald Case : ਕਾਲੇ ਧਨ ਨੂੰ ਚਿੱਟਾ ਕਰਨ ਲਈ ਜਾਅਲੀ ਕਿਰਾਏ ਸਮਝੌਤੇ ਅਤੇ ਜਾਅਲੀ ਇਸ਼ਤਿਹਾਰ ਦੀ ਵਰਤੋਂ ਕੀਤੀ ਗਈ : ਭਾਜਪਾ 

By : BALJINDERK

Published : Apr 19, 2025, 8:49 pm IST
Updated : Apr 19, 2025, 8:49 pm IST
SHARE ARTICLE
File photo
File photo

Herald Case : ਕਿਹਾ- ਨੈਸ਼ਨਲ ਹੇਰਾਲਡ ਦੀ ਸ਼ੁਰੂਆਤ 1938 ਵਿਚ ਲੋਕਾਂ ਦੀਆਂ ਭਾਵਨਾਵਾਂ ਨੂੰ ਆਵਾਜ਼ ਦੇਣ ਲਈ ਕੀਤੀ ਗਈ

Delhi News in Punjabi : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸਨਿਚਰਵਾਰ ਨੂੰ ਦਾਅਵਾ ਕੀਤਾ ਕਿ ਨੈਸ਼ਨਲ ਹੇਰਾਲਡ ਮਾਮਲੇ ’ਚ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾ ਕਰਨ) ਲਈ ਜਾਅਲੀ ਕਿਰਾਏ ਸਮਝੌਤੇ, ਅਗਾਊਂ ਕਿਰਾਏ ਦੇ ਭੁਗਤਾਨ ਅਤੇ ਜਾਅਲੀ ਇਸ਼ਤਿਹਾਰਾਂ ਦੀ ਵਰਤੋਂ ਕੀਤੀ ਗਈ। ਭਾਜਪਾ ਦੇ ਬੁਲਾਰੇ ਪ੍ਰਤਿਊਸ਼ ਕਾਂਤ ਨੇ ਇਕ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਨੈਸ਼ਨਲ ਹੇਰਾਲਡ ਦੀ ਸ਼ੁਰੂਆਤ 1938 ਵਿਚ ਲੋਕਾਂ ਦੀਆਂ ਭਾਵਨਾਵਾਂ ਨੂੰ ਆਵਾਜ਼ ਦੇਣ ਲਈ ਕੀਤੀ ਗਈ ਸੀ ਪਰ ਨਹਿਰੂ-ਗਾਂਧੀ ਪਰਵਾਰ ਨੇ ਇਸ ਦੀ ਜ਼ਮੀਨ-ਜਾਇਦਾਦ ’ਤੇ ਅੱਖ ਰਖ ਕੇ ਇਕ ਨਿੱਜੀ ਜਾਇਦਾਦ ਵਿਚ ਬਦਲਣ ਦੀ ਕੋਸ਼ਿਸ਼ ਕੀਤੀ। 

ਜਾਂਚ ਦਾ ਹਵਾਲਾ ਦਿੰਦੇ ਹੋਏ ਕਾਂਤ ਨੇ ਦਾਅਵਾ ਕੀਤਾ ਕਿ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਮਲਕੀਅਤ ਵਾਲੇ ਗੈਰ ਸਰਕਾਰੀ ਸੰਗਠਨ ਯੰਗ ਇੰਡੀਅਨ ਨੂੰ ਉਨ੍ਹਾਂ ਲੋਕਾਂ ਅਤੇ ਸੰਸਥਾਵਾਂ ਤੋਂ 18.12 ਕਰੋੜ ਰੁਪਏ ਦਾ ਚੰਦਾ ਮਿਲਿਆ, ਜੋ ਸਹੀ ਨਹੀਂ ਪਾਏ ਗਏ। 

ਭਾਜਪਾ ਬੁਲਾਰੇ ਨੇ ਦੋਸ਼ ਲਾਇਆ ਕਿ ਨੈਸ਼ਨਲ ਹੇਰਾਲਡ ਅਖਬਾਰ ਦੀ ਮਾਲਕੀ ਵਾਲੀ ਐਸੋਸੀਏਟਿਡ ਜਰਨਲ ਲਿਮਟਿਡ ਨੂੰ ਮਿਲੇ 142 ਕਰੋੜ ਰੁਪਏ ਦੇ ਕਿਰਾਏ ਦਾ ਵੱਡਾ ਹਿੱਸਾ ਕਿਸੇ ਵੀ ਸਮਝੌਤੇ ਦਾ ਕੋਈ ਆਧਾਰ ਨਹੀਂ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਨਾਲ ਜੁੜੀਆਂ ਸੰਸਥਾਵਾਂ ਵਲੋਂ ਅਖ਼ਬਾਰ ਨੂੰ 15.86 ਕਰੋੜ ਰੁਪਏ ਦੇ ਇਸ਼ਤਿਹਾਰ ਦਿਤੇ ਗਏ ਸਨ। 

ਉਨ੍ਹਾਂ ਨੇ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਵਿਰੁਧ ਜ਼ਮੀਨ ਘਪਲੇ ਦੇ ਦੋਸ਼ਾਂ ਦਾ ਹਵਾਲਾ ਦਿੰਦੇ ਹੋਏ ਦੋਸ਼ ਲਾਇਆ ਕਿ ਕਾਂਗਰਸ ਭ੍ਰਿਸ਼ਟਾਚਾਰ ’ਤੇ ਇਕ ਸਕੂਲ ਚਲਾ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਨੈਸ਼ਨਲ ਹੇਰਾਲਡ ਮਾਮਲੇ ’ਚ ਗਾਂਧੀ ਪਰਵਾਰ ਵਿਰੁਧ ਚਾਰਜਸ਼ੀਟ ਦਾਇਰ ਕੀਤੇ ਜਾਣ ਤੋਂ ਬਾਅਦ ਕਾਂਗਰਸ ਕੇਂਦਰ ਵਿਰੁਧ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। 

(For more news apart from  Fake rental agreements and fake advertisements were used to launder black money: BJP News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement