ਕਾਂਗਰਸ ਪੂਰੀ ਤਰ੍ਹਾਂ ਖ਼ਤਮ, ਇਸ ਵਾਰ ਭਾਜਪਾ ਦਾ ਸਿੱਧਾ ਮੁਕਾਬਲਾ ‘ਆਪ’ ਨਾਲ ਹੋਵੇਗਾ - ਸੰਦੀਪ ਪਾਠਕ
Published : May 19, 2022, 9:01 am IST
Updated : May 19, 2022, 9:01 am IST
SHARE ARTICLE
Sandeep Pathak
Sandeep Pathak

ਹਾਰਦਿਕ ਪਟੇਲ ਦੇ ਕਾਂਗਰਸ ਛੱਡਣ ’ਤੇ ਆਪ ਨੇ ਕਿਹਾ


ਨਵੀਂ ਦਿੱਲੀ  : ਰਾਜ ਸਭਾ ਮੈਂਬਰ ਅਤੇ ‘ਆਪ’ ਦੇ ਗੁਜਰਾਤ ਇੰਚਾਰਜ ਡਾ. ਸੰਦੀਪ ਪਾਠਕ ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦਾ ‘ਆਪ’ ਨਾਲ ਮੁਕਾਬਲਾ ਹੈ। ‘ਆਪ’ ਸੰਸਦ ਮੈਂਬਰ ਸੰਦੀਪ ਪਾਠਕ ਮੁਤਾਬਕ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਖ਼ਤਮ ਹੋ ਚੁਕੀ ਹੈ। ਦਰਅਸਲ ਗੁਜਰਾਤ ਚੋਣਾਂ ਤੋਂ ਪਹਿਲਾਂ ਹਾਰਦਿਕ ਪਟੇਲ ਨੇ ਕਾਂਗਰਸ ਪਾਰਟੀ ਛੱਡ ਦਿਤੀ ਹੈ।

ਹਾਰਦਿਕ ਪਟੇਲ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿਤੀ। ਜਿਸ ਤੋਂ ਬਾਅਦ ਸੰਦੀਪ ਪਾਠਕ ਨੇ ਟਵੀਟ ’ਚ ਲਿਖਿਆ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਖ਼ਤਮ ਹੋ ਗਈ ਹੈ.. ਹੁਣ ਗੁਜਰਾਤ ’ਚ ਭਾਜਪਾ ਦਾ ਸਿੱਧਾ ਮੁਕਾਬਲਾ ‘ਆਪ’ ਨਾਲ ਹੋਵੇਗਾ। ਸਿਰਫ਼ ‘ਆਪ’ ਹੀ ਗੁਜਰਾਤ ’ਚ ਬਦਲਾਅ ਲਿਆ ਸਕਦੀ ਹੈ... ਸਿਰਫ਼ ‘ਆਪ’ ਹੀ ਗੁਜਰਾਤ ’ਚ ਭਾਜਪਾ ਨੂੰ ਹਰਾ ਸਕਦੀ ਹੈ। ਗੁਜਰਾਤ ਵਿਚ ਇਸ ਸਾਲ ਦੇ ਅਖ਼ੀਰ ਵਿਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।  
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement