ਰੋਡ ਰੇਜ ਮਾਮਲਾ: SC ਨੇ ਨਵਜੋਤ ਸਿੱਧੂ ਨੂੰ ਸੁਣਾਈ ਇਕ ਸਾਲ ਦੀ ਸਜ਼ਾ, ਸਿੱਧੂ ਨੇ ਕਿਹਾ- ਕਾਨੂੰਨ ਦਾ ਫ਼ੈਸਲਾ ਸਵੀਕਾਰ ਹੈ
Published : May 19, 2022, 2:26 pm IST
Updated : May 19, 2022, 3:27 pm IST
SHARE ARTICLE
Navjot Sidhu Gets 1 Year In Jail In 34-Year-Old Road Rage Case
Navjot Sidhu Gets 1 Year In Jail In 34-Year-Old Road Rage Case

ਅਦਾਲਤ ਦੇ ਫੈਸਲੇ ਮਗਰੋਂ ਨਵਜੋਤ ਸਿੱਧੂ ਨੇ ਕੀਤਾ ਟਵੀਟ

 

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਸਮੀਖਿਆ ਪਟੀਸ਼ਨ ਦਾਇਰ ਕੀਤੀ ਗਈ ਸੀ। ਇਹ ਮਾਮਲਾ ਤਿੰਨ ਦਹਾਕਿਆਂ ਤੋਂ ਵੱਧ ਪੁਰਾਣਾ ਹੈ। ਪੀੜਤ ਪਰਿਵਾਰ ਨੇ ਇਸ ਮਾਮਲੇ 'ਚ ਸੁਪਰੀਮ ਕੋਰਟ ਦੇ 2018 ਦੇ ਫੈਸਲੇ ਖਿਲਾਫ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ।

Navjot sidhu Navjot sidhu

ਆਪਣੇ 2018 ਦੇ ਫੈਸਲੇ ਵਿਚ ਸੁਪਰੀਮ ਕੋਰਟ ਨੇ ਸਿੱਧੂ ’ਤੇ ਲੱਗੇ ਕਤਲ ਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਸੀ ਅਤੇ ਉਸ ਦੀ ਤਿੰਨ ਸਾਲ ਦੀ ਸਜ਼ਾ ਨੂੰ ਘਟਾ ਦਿੱਤਾ ਸੀ ਅਤੇ ਉਸ 'ਤੇ 1,000 ਰੁਪਏ ਦਾ ਜੁਰਮਾਨਾ ਲਗਾਇਆ ਸੀ। ਇਸ ਘਟਨਾ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ ਸੀ। ਸਿੱਧੂ ਨੂੰ ਹੁਣ ਜਾਂ ਤਾਂ ਗ੍ਰਿਫਤਾਰ ਕੀਤਾ ਜਾਵੇਗਾ ਨਹੀਂ ਤਾਂ ਉਹ ਆਤਮ ਸਮਰਪਣ ਕਰਨਗੇ। ਪੰਜਾਬ ਪੁਲਿਸ ਨੂੰ ਇਸ ਮਾਮਲੇ ਵਿਚ ਕਾਨੂੰਨ ਦੀ ਪਾਲਣਾ ਕਰਨੀ ਪਵੇਗੀ। ਸੂਤਰਾਂ ਅਨੁਸਾਰ ਨਵਜੋਤ ਸਿੱਧੂ ਨੂੰ ਸਜ਼ਾ ਭੁਗਤਣ ਲਈ ਪਟਿਆਲਾ ਜੇਲ੍ਹ ਭੇਜਿਆ ਜਾ ਸਕਦਾ ਹੈ।

TweetTweet

ਫੈਸਲੇ ਤੋਂ ਬਾਅਦ ਸਿੱਧੂ ਨੇ ਕੀਤਾ ਟਵੀਟ

ਅਦਾਲਤ ਦੇ ਫੈਸਲੇ ’ਤੇ ਨਵਜੋਤ ਸਿੱਧੂ ਦਾ ਪ੍ਰਤੀਕਰਮ ਆਇਆ ਹੈ। ਉਹਨਾਂ ਟਵੀਟ ਕੀਤਾ ਕਿ ਉਹ ਕਾਨੂੰਨ ਦੇ ਫੈਸਲੇ ਨੂੰ ਸਵੀਕਾਰ ਕਰਦੇ ਹਨ। ਸਿੱਧੂ ਇਸ ਸਮੇਂ ਪਟਿਆਲਾ ਵਿਚ ਹਨ। ਜਦੋਂ ਸੁਪਰੀਮ ਕੋਰਟ ਸੁਣਵਾਈ ਕਰ ਰਹੀ ਸੀ ਅਤੇ ਸਜ਼ਾ ਸੁਣਾ ਰਹੀ ਸੀ ਤਾਂ ਸਿੱਧੂ ਮਹਿੰਗਾਈ ਦੇ ਮੁੱਦੇ 'ਤੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਸਨ, ਇਸ ਦੌਰਾਨ ਸਿੱਧੂ ਨੇ ਹਾਥੀ 'ਤੇ ਬੈਠ ਕੇ ਪ੍ਰਦਰਸ਼ਨ ਕੀਤਾ।

TweetTweet

ਪਟਿਆਲਾ ਜੇਲ੍ਹ ਜਾਣਗੇ ਨਵਜੋਤ ਸਿੱਧੂ!

ਹੁਣ ਚਰਚਾ ਇਹ ਵੀ ਹੋ ਰਹੀ ਹੈ ਕਿ ਸਿੱਧੂ ਕੋਲ ਜੇਲ੍ਹ ਜਾਣ ਤੋਂ ਬਚਣ ਦਾ ਕੋਈ ਹੋਰ ਸਾਧਨ ਨਹੀਂ ਬਚਿਆ ਹੈ। ਉਹਨਾਂ ਨੂੰ ਜੇਲ੍ਹ ਜਾਣਾ ਪਵੇਗਾ। ਪੰਜਾਬ ਸਰਕਾਰ ਉਸ ਨੂੰ ਪਟਿਆਲਾ ਜੇਲ੍ਹ ਭੇਜ ਸਕਦੀ ਹੈ। ਇੱਥੇ ਦਿੱਗਜ ਅਕਾਲੀ ਆਗੂ ਬਿਕਰਮ ਮਜੀਠੀਆ ਵੀ ਨਸ਼ੇ ਦੇ ਕੇਸ ਵਿਚ ਬੰਦ ਹਨ। ਜੇਕਰ ਸਿੱਧੂ ਨੂੰ ਵੀ ਇੱਥੇ ਭੇਜਿਆ ਜਾਂਦਾ ਹੈ ਤਾਂ ਉਹਨਾਂ ਨੂੰ ਮਜੀਠੀਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦੇਈਏ ਕਿ ਸਿੱਧੂ ਖਿਲਾਫ ਰੋਡ ਰੇਜ ਦਾ ਮਾਮਲਾ ਸਾਲ 1988 ਦਾ ਹੈ। ਪਟਿਆਲਾ 'ਚ ਪਾਰਕਿੰਗ ਨੂੰ ਲੈ ਕੇ ਸਿੱਧੂ ਦੀ ਗੁਰਨਾਮ ਸਿੰਘ ਨਾਂ ਦੇ 65 ਸਾਲਾ ਵਿਅਕਤੀ ਨਾਲ ਲੜਾਈ ਹੋ ਗਈ।

Navjot SidhuNavjot Sidhu

ਇਲਜ਼ਾਮ ਹੈ ਕਿ ਦੋਵਾਂ ਵਿਚਾਲੇ ਝਗੜਾ ਹੋਇਆ ਸੀ। ਜਿਸ 'ਚ ਸਿੱਧੂ ਨੇ ਗੁਰਨਾਮ ਸਿੰਘ ਦੇ ਕਥਿਤ ਤੌਰ 'ਤੇ ਮੁੱਕਾ ਮਾਰਿਆ। ਬਾਅਦ ਵਿਚ ਗੁਰਨਾਮ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਨਵਜੋਤ ਸਿੰਘ ਸਿੱਧੂ ਅਤੇ ਉਸ ਦੇ ਦੋਸਤ ਰੁਪਿੰਦਰ ਸਿੰਘ ਸਿੱਧੂ ਦੇ ਖਿਲਾਫ ਗੈਰ-ਇਰਾਦਾ ਕਤਲ ਦਾ ਮਾਮਲਾ ਦਰਜ ਕਰ ਕੀਤਾ ਸੀ। ਇਸ ਤੋਂ ਬਾਅਦ ਮਾਮਲਾ ਅਦਾਲਤ ਤੱਕ ਪਹੁੰਚ ਗਿਆ। ਸੁਣਵਾਈ ਦੌਰਾਨ ਹੇਠਲੀ ਅਦਾਲਤ ਨੇ ਸਬੂਤਾਂ ਦੀ ਘਾਟ ਦਾ ਹਵਾਲਾ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੂੰ 1999 ਵਿਚ ਬਰੀ ਕਰ ਦਿੱਤਾ ਸੀ। ਇਸ ਤੋਂ ਬਾਅਦ ਪੀੜਤ ਧਿਰ ਹੇਠਲੀ ਅਦਾਲਤ ਦੇ ਫੈਸਲੇ ਖਿਲਾਫ਼ ਹਾਈਕੋਰਟ ਪਹੁੰਚੀ। ਸਾਲ 2006 ਵਿਚ ਹਾਈ ਕੋਰਟ ਨੇ ਇਸ ਮਾਮਲੇ ਵਿਚ ਨਵਜੋਤ ਸਿੰਘ ਸਿੱਧੂ ਨੂੰ ਤਿੰਨ ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement