
ਸਚਿਨ ਪਾਇਲਟ ਨੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਦਾ ਕੀਤਾ ਸਮਰਥਨ
ਨਵੀਂ ਦਿੱਲੀ: ਸੀਨੀਅਰ ਕਾਂਗਰਸ ਆਗੂ ਸਚਿਨ ਪਾਇਲਟ ਨੇ ਸ਼ੁਕਰਵਾਰ ਨੂੰ ਕਿਹਾ ਕਿ ਪ੍ਰਦਰਸ਼ਨਕਾਰੀ ਪਹਿਲਵਾਨਾਂ ਦੀ 'ਜਾਇਜ਼ ਮੰਗ' ਨੂੰ ਜਲਦੀ ਪੂਰਾ ਕੀਤਾ ਜਾਣਾ ਚਾਹੀਦਾ ਹੈ ਅਤੇ ਦੇਸ਼ ਦੇ ਕਾਨੂੰਨ ਦੇ ਦਾਇਰੇ 'ਚ ਰਹਿ ਕੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਸਚਿਨ ਪਾਇਲਟ ਉਲੰਪਿਕ ਤਮਗ਼ਾ ਜੇਤੂ ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਅਤੇ ਏਸ਼ਿਆਈ ਖੇਡਾਂ ਦੀ ਸੋਨ ਤਮਗ਼ਾ ਜੇਤੂ ਵਿਨੇਸ਼ ਫੋਗਾਟ ਸਮੇਤ ਪ੍ਰਦਰਸ਼ਨਕਾਰੀ ਪਹਿਲਵਾਨਾਂ ਦੇ ਸਮਰਥਨ ਵਿਚ ਜੰਤਰ-ਮੰਤਰ ਪਹੁੰਚੇ।
ਇਹ ਵੀ ਪੜ੍ਹੋ: ਆਜੜੀਆਂ ਤੇ ਕਿਸਾਨਾਂ ਵਿਚਾਲੇ ਹੋਈ ਖੂਨੀ ਝੜਪ 'ਚ ਹੁਣ ਤੱਕ 85 ਲੋਕਾਂ ਦੀ ਮੌਤ, ਹਜ਼ਾਰਾਂ ਲੋਕ ਬੇਘਰ
ਪਾਇਲਟ ਨੇ ਕਿਹਾ, “ਮੇਰੀ ਅਪੀਲ ਹੈ ਕਿ ਖਿਡਾਰੀਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਣਾ ਚਾਹੀਦਾ ਹੈ ਅਤੇ ਦੇਸ਼ ਦੇ ਕਾਨੂੰਨ ਅਤੇ ਸੰਵਿਧਾਨ ਦੇ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਹ ਸਪੱਸ਼ਟ ਤੌਰ 'ਤੇ (ਸੰਵਿਧਾਨ ਵਿਚ) ਦਸਿਆ ਗਿਆ ਹੈ ਕਿ ਕਿਵੇਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ”।
ਇਹ ਵੀ ਪੜ੍ਹੋ: 22 ਮਈ ਤੋਂ ਖੇਡ ਵਿੰਗ ਵੱਲੋਂ ਵਿੰਗਾਂ ਵਿਚ ਖਿਡਾਰੀਆਂ ਦੇ ਦਾਖਲੇ ਲਈ ਟਰਾਇਲ
ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਦੀ ਗ੍ਰਿਫ਼ਤਾਰੀ ਲਈ ਸਰਕਾਰ ਨੂੰ 21 ਮਈ ਤਕ ਦਾ ਅਲਟੀਮੇਟਮ ਦਿਤਾ ਹੈ। ਇਸ ਮਗਰੋਂ ਉਹ ਅੰਦੋਲਨ ਨੂੰ ਅੱਗੇ ਲਿਜਾਣ ਲਈ ਰੂਪਰੇਖਾ ਤੈਅ ਕਰਨਗੇ। ਪਾਇਲਟ ਨੇ ਕਿਹਾ, ''ਪਿਛਲੇ 26-27 ਦਿਨਾਂ ਤੋਂ ਸਾਡੇ ਚੋਟੀ ਦੇ ਖਿਡਾਰੀ ਦੁਖੀ ਹਨ। ਉਨ੍ਹਾਂ ਨਾਲ ਹੋਏ ਗ਼ਲਤ ਕੰਮ ਲਈ ਕਾਰਵਾਈ ਦੀ ਮੰਗ ਕਰ ਰਹੇ ਹਨ। ਉਹ ਇੰਨੇ ਦਿਨਾਂ ਤੋਂ ਮਿੰਨਤਾਂ ਕਰ ਰਹੇ ਹਨ ਅਤੇ ਇੰਤਜ਼ਾਰ ਕਰ ਰਹੇ ਹਨ ਕਿ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਮਿਲ ਸਕੇ। ਅਸੀਂ ਚਾਹੁੰਦੇ ਹਾਂ ਕਿ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲੇ”।
ਇਹ ਵੀ ਪੜ੍ਹੋ: ਡੇਰਾਬੱਸੀ 'ਚ ਗੈਸ ਲੀਕ ਹੋਣ ਬਾਰੇ ਚਸ਼ਮਦੀਦਾਂ ਤੋਂ ਸੁਣੋ ਕੀ ਨੇ ਮੌਜੂਦਾ ਹਾਲਾਤ, ਕਿਵੇਂ ਫੈਲੀ ਸੀ ਖ਼ਤਰਨਾਕ ਗੈਸ
ਉਨ੍ਹਾਂ ਕਿਹਾ, “ਇਨ੍ਹਾਂ ਨੇ ਸਾਡਾ ਮਾਣ ਵਧਾਇਆ ਹੈ। ਜੇਕਰ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਵਿਚ ਦੇਰੀ ਹੋ ਰਹੀ ਹੈ, ਤਾਂ ਸਾਨੂੰ ਸਵੈ-ਪੜਚੋਲ ਕਰਨੀ ਚਾਹੀਦੀ ਹੈ ਕਿ ਅਜਿਹਾ ਕਿਉਂ ਹੋ ਰਿਹਾ ਹੈ ਅਤੇ ਕਿਸ ਦੇ ਦਬਾਅ ਹੇਠ ਹੋ ਰਿਹਾ ਹੈ”।