Air India Plane Fire News: 185 ਲੋਕਾਂ ਨੂੰ ਲੈ ਕੇ ਜਾ ਰਹੇ ਏਅਰ ਇੰਡੀਆ ਦੇ ਜਹਾਜ਼ 'ਚ ਲੱਗੀ ਅੱਗ, ਮਚ ਗਈ ਭਗਦੜ
Published : May 19, 2024, 12:56 pm IST
Updated : May 19, 2024, 12:56 pm IST
SHARE ARTICLE
A fire broke out in an Air India plane Karnataka News in punjabi
A fire broke out in an Air India plane Karnataka News in punjabi

Air India Plane Fire News: ਬੈਂਗਲੁਰੂ ਤੋਂ ਕੋਚੀ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਦੀ ਕਰਵਾਈ ਐਮਰਜੈਂਸੀ ਲੈਂਡਿੰਗ

A fire broke out in an Air India plane Karnataka News in punjabi : ਕਰਨਾਟਕ ਵਿਚ ਇਕ ਵੱਡੀ ਘਟਨਾ ਵਾਪਰਨ ਤੋਂ ਟਲ ਗਈ। ਇੱਥੇ ਬੈਂਗਲੁਰੂ ਤੋਂ ਕੋਚੀ ਜਾ ਰਹੇ ਏਅਰ ਇੰਡੀਆ ਐਕਸਪ੍ਰੈਸ ਦੇ ਜਹਾਜ਼ ਨੂੰ ਅੱਗ ਲੱਗ ਗਈ। ਫਲਾਈਟ ਦੇ ਇਕ ਇੰਜਣ ਵਿਚ ਅੱਗ ਲੱਗ ਗਈ। ਕੁਝ ਦੇਰ ਵਿਚ ਹੀ ਅੱਗ ਭੜਕ ਉੱਠੀ। ਯਾਤਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ। ਬੈਂਗਲੁਰੂ ਇੰਟਰਨੈਸ਼ਨਲ ਏਅਰਪੋਰਟ ਲਿਮਿਟੇਡ (BIAL) ਨੇ ਕਿਹਾ ਕਿ ਜਹਾਜ਼ ਦੇ ਸਾਰੇ ਯਾਤਰੀ ਅਤੇ ਚਾਲਕ ਦਲ ਸੁਰੱਖਿਅਤ ਹਨ।

ਇਹ ਵੀ ਪੜ੍ਹੋ: Swati Maliwal Case : ਅਦਲਾਤ ਨੇ ਵਿਭਵ ਕੁਮਾਰ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ, ਪੁਲਿਸ ਦੁਬਾਰਾ ਬਣਾ ਸਕਦੀ ਸੀ ਸੀਨ 

ਏਅਰ ਇੰਡੀਆ ਐਕਸਪ੍ਰੈਸ ਨੇ ਘਟਨਾ ਦੇ ਸਬੰਧ ਵਿੱਚ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਸਾਰੇ ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਨੂੰ ਜਹਾਜ਼ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਕੋਈ ਵੀ ਜ਼ਖ਼ਮੀ ਨਹੀਂ ਹੋਇਆ। ਸੂਤਰਾਂ ਮੁਤਾਬਕ ਜਹਾਜ਼ ਦੇ ਉਡਾਣ ਭਰਨ ਦੇ ਕੁਝ ਮਿੰਟਾਂ ਬਾਅਦ ਹੀ ਇੰਜਣ 'ਚ ਅੱਗ ਲੱਗ ਗਈ। ਇਸ ਤੋਂ ਬਾਅਦ ਜਹਾਜ਼ ਨੇ ਇੱਥੇ ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ (ਕੇਆਈਏ) 'ਤੇ ਐਮਰਜੈਂਸੀ ਲੈਂਡਿੰਗ ਕੀਤੀ ਅਤੇ ਅੱਗ 'ਤੇ ਕਾਬੂ ਪਾ ਲਿਆ ਗਿਆ।

ਇਹ ਵੀ ਪੜ੍ਹੋ: Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਚੈਨ ਸਿੰਘ ਦਾ ਦਿਹਾਂਤ  

ਜਹਾਜ਼ ਵਿੱਚ 185 ਲੋਕ ਸਵਾਰ ਸਨ।
ਜਾਣਕਾਰੀ ਅਨੁਸਾਰ ਦੱਸਿਆ ਕਿ ਪੂਰੇ ਪੈਮਾਨੇ 'ਤੇ ਐਮਰਜੈਂਸੀ ਘੋਸ਼ਿਤ ਕੀਤੀ ਗਈ ਅਤੇ ਅੱਗ 'ਤੇ ਤੁਰੰਤ ਕਾਬੂ ਪਾ ਲਿਆ ਗਿਆ। ਸਾਰੇ 179 ਯਾਤਰੀਆਂ ਅਤੇ ਚਾਲਕ ਦਲ ਦੇ ਛੇ ਮੈਂਬਰਾਂ ਨੂੰ ਜਹਾਜ਼ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਏਅਰ ਇੰਡੀਆ ਐਕਸਪ੍ਰੈਸ ਦੇ ਬੁਲਾਰੇ ਨੇ ਕਿਹਾ, "ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਰੈਗੂਲੇਟਰਾਂ ਨਾਲ ਪੂਰੀ ਜਾਂਚ ਕੀਤੀ ਜਾਵੇਗੀ।"

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from A fire broke out in an Air India plane Karnataka News in punjabi , stay tuned to Rozana Spokesman)

Location: India, Karnataka, Bengaluru

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement