Khadur Sahib Election : ਅੰਮ੍ਰਿਤਪਾਲ ਦੇ ਚੋਣ ਲੜਨ ਕਾਰਨ ਖਡੂਰ ਸਾਹਿਬ ਸੀਟ 'ਤੇ ਕਾਂਟੇ ਦੀ ਟੱਕਰ
Published : May 19, 2024, 9:12 pm IST
Updated : May 19, 2024, 9:12 pm IST
SHARE ARTICLE
 Amritpal Singh
Amritpal Singh

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਆਪਣੀ ਕਿਸਮਤ ਅਜ਼ਮਾਈ ਹੈ

Khadur Sahib Election : ਅੰਮ੍ਰਿਤਪਾਲ ਸਿੰਘ ਦੇ ਅਚਨਚੇਤ ਚੋਣ ਮੈਦਾਨ ਵਿਚ ਉਤਰਨ ਨਾਲ ਪੰਜਾਬ ਦੇ ਸਿੱਖ ਬਹੁ-ਗਿਣਤੀ ਵਾਲੇ ਸੰਸਦੀ ਹਲਕੇ ਖਡੂਰ ਸਾਹਿਬ ਵਿਚ ਦਿਲਚਸਪ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ। ਇਸ ਸੀਟ ਨੂੰ ਕਦੇ ਅਕਾਲੀ ਦਲ ਦਾ ਗੜ੍ਹ ਮੰਨਿਆ ਜਾਂਦਾ ਹੈ। ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਆਪਣੀ ਕਿਸਮਤ ਅਜ਼ਮਾਈ ਹੈ।

ਖਡੂਰ ਸਾਹਿਬ ਸੀਟ 'ਤੇ ਇਸ ਵਾਰ ਕਾਂਟੇ ਦੀ ਟੱਕਰ ਦੇਖਣ ਨੂੰ ਮਿਲ ਰਹੀ ਹੈ। ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਨੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ , ਆਪ ਨੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ , ਕਾਂਗਰਸ ਨੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ , ਭਾਜਪਾ ਨੇ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਉਮੀਦਵਾਰ ਬਣਾਇਆ ਹੈ।

ਖਡੂਰ ਸਾਹਿਬ ਹਲਕੇ ਨੂੰ 'ਪੰਥਕ' ਸੀਟ ਵਜੋਂ ਜਾਣਿਆ ਜਾਂਦਾ ਹੈ ਅਤੇ ਇਸ ਵਿੱਚ ਤਿੰਨੋਂ ਖੇਤਰਾਂ ਮਾਝਾ, ਮਾਲਵਾ ਅਤੇ ਦੋਆਬਾ ਦੇ ਵੋਟਰ ਸ਼ਾਮਲ ਹਨ। ਇਸ ਵਿੱਚ 9 ਵਿਧਾਨ ਸਭਾ ਹਲਕੇ ਹਨ- ਜੰਡਿਆਲਾ, ਤਰਨਤਾਰਨ, ਖੇਮ ਕਰਨ, ਪੱਟੀ, ਖਡੂਰ ਸਾਹਿਬ, ਬਾਬਾ ਬਕਾਲਾ, ਕਪੂਰਥਲਾ, ਸੁਲਤਾਨਪੁਰ ਲੋਧੀ ਅਤੇ ਜ਼ੀਰਾ। ਸੱਤ ਵਿਧਾਨ ਸਭਾ ਹਲਕਿਆਂ 'ਤੇ 'ਆਪ' ਦਾ ਕਬਜ਼ਾ ਹੈ , ਜਦਕਿ ਇਕ ਸੀਟ 'ਤੇ ਕਾਂਗਰਸ ਦਾ ਅਤੇ ਇਕ ਸੀਟ ਆਜ਼ਾਦ ਕੋਲ ਹੈ।

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਤਨ ਸਿੰਘ ਅਜਨਾਲਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਕ੍ਰਮਵਾਰ 2009 ਅਤੇ 2014 ਦੀਆਂ ਆਮ ਵਿਧਾਨ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਸੀਟ ਤੋਂ ਜਿੱਤ ਹਾਸਲ ਕੀਤੀ ਸੀ। ਹਾਲਾਂਕਿ, ਅਕਾਲੀ ਉਮੀਦਵਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਤੋਂ ਹਾਰ ਗਈ ਸੀ। ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੇ ਵੀ ਇਸ ਸੀਟ ਤੋਂ 2019 ਦੀਆਂ ਚੋਣਾਂ ਲੜੀਆਂ ਸਨ ਅਤੇ ਸਿਰਫ 20 ਫੀਸਦੀ ਵੋਟਾਂ ਹਾਸਲ ਕੀਤੀਆਂ ਸਨ ਅਤੇ ਉਹ ਹਾਰ ਗਈ ਸੀ।

ਅੰਮ੍ਰਿਤਪਾਲ ਸਿੰਘ ਦੇ ਚੋਣ ਮੈਦਾਨ ਵਿੱਚ ਉਤਰਨ ਦਾ ਐਲਾਨ 24 ਅਪ੍ਰੈਲ ਨੂੰ ਹੋਇਆ, ਜਦੋਂ ਉਨ੍ਹਾਂ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਦਾਅਵਾ ਕੀਤਾ ਕਿ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਉਨ੍ਹਾਂ ਦੇ ਕਹਿਣ 'ਤੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਤਿਆਰ ਹੋ ਗਿਆ ਹੈ। ਬਾਅਦ 'ਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਚੋਣ ਲੜਨ ਦਾ ਇੱਛੁਕ ਨਹੀਂ ਸੀ ਪਰ 'ਸੰਗਤ' ਜਾਂ ਸਿੱਖ ਭਾਈਚਾਰੇ ਦੇ ਕਹਿਣ 'ਤੇ ਉਸ ਨੇ ਆਪਣਾ ਮਨ ਬਦਲ ਲਿਆ, ਜੋ ਉਸ ਨੂੰ ਮੈਦਾਨ 'ਚ ਉਤਾਰਨਾ ਚਾਹੁੰਦੇ ਸਨ।

ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਅਗਵਾਈ ਪਰਮਜੀਤ ਕੌਰ ਖਾਲੜਾ ਕਰ ਰਹੇ ਹਨ। ਤਰਸੇਮ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਲਈ ਪ੍ਰਚਾਰ ਕਰਨ ਵਾਲੇ ਲੋਕ ਸੂਬੇ ਵਿੱਚ ‘ਬੰਦੀ ਸਿੰਘ’ (ਸਿੱਖ ਕੈਦੀ ਜੋ ਸਜ਼ਾ ਪੂਰੀ ਕਰ ਚੁੱਕੇ ਹਨ) ਦੀ ਰਿਹਾਈ ਅਤੇ ਨਸ਼ਿਆਂ ਦਾ ਮੁੱਦਾ ਉਠਾਉਣਗੇ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਨੂੰ ਪਿਛਲੇ ਸਾਲ 23 ਅਪ੍ਰੈਲ ਨੂੰ ਮੋਗਾ ਦੇ ਰੋਡੇ ਪਿੰਡ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement