Arvind Kejriwal : PM ਮੋਦੀ 'ਆਪ' ਨੂੰ ਕੁਚਲਣਾ ਚਾਹੁੰਦੀ, ਸਾਡੇ ਨੇਤਾਵਾਂ ਨੂੰ ਇਕ-ਇਕ ਕਰਕੇ...', ਅਰਵਿੰਦ ਕੇਜਰੀਵਾਲ ਦਾ ਵੱਡਾ ਇਲਜ਼ਾਮ
Published : May 19, 2024, 1:46 pm IST
Updated : May 19, 2024, 1:46 pm IST
SHARE ARTICLE
Arvind Kejriwal's big accusation against BJP news in punjabi
Arvind Kejriwal's big accusation against BJP news in punjabi

Arvind Kejriwal: 'ਆਪ' ਨੇ ਭਾਜਪਾ ਹੈੱਡਕੁਆਰਟਰ ਵੱਲ ਕੀਤਾ ਮਾਰਚ

Arvind Kejriwal's big accusation against BJP news in punjabi : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਹੈੱਡਕੁਆਰਟਰ ਵੱਲ ਮਾਰਚ ਸ਼ੁਰੂ ਕਰ ਦਿੱਤਾ, ਜਿਸ ਵਿਚ ਪਾਰਟੀ ਦੇ ਨੇਤਾ, ਸੰਸਦ ਮੈਂਬਰ ਅਤੇ ਵਿਧਾਇਕ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ। ਕੇਜਰੀਵਾਲ 12 ਵਜੇ ਪਾਰਟੀ ਦਫਤਰ ਪਹੁੰਚੇ ਅਤੇ ਵਰਕਰਾਂ ਨੂੰ ਸੰਬੋਧਨ ਕੀਤਾ।

ਇਹ ਵੀ ਪੜ੍ਹੋ: Chandigarh News: ਮੰਦਿਰ ਵਿਚ ਮੱਥਾ ਟੇਕਣ ਆਏ ਨੌਜਵਾਨ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਮੌਤ  

ਉਨ੍ਹਾਂ ਕਿਹਾ ਕਿ ਭਾਜਪਾ ਨੇ ਸਾਨੂੰ ਖ਼ਤਮ ਕਰਨ ਲਈ ਤਿੰਨ ਯੋਜਨਾਵਾਂ ਬਣਾਈਆਂ ਹਨ, ਪਹਿਲੀ- ਚੋਣਾਂ ਤੋਂ ਬਾਅਦ ਪਾਰਟੀ ਦੇ ਖਾਤੇ ਫ੍ਰੀਜ਼ ਕੀਤੇ ਜਾਣਗੇ। ਦੂਸਰਾ- ਪਾਰਟੀ ਦੇ ਵੱਡੇ ਆਗੂਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਤੀਜੀ ਸੀਡੀ ਦਫ਼ਤਰ ਖਾਲੀ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: Swati Maliwal Case : ਅਦਲਾਤ ਨੇ ਵਿਭਵ ਕੁਮਾਰ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ, ਪੁਲਿਸ ਦੁਬਾਰਾ ਬਣਾ ਸਕਦੀ ਸੀ ਸੀਨ

ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਕੁਝ 'ਆਪ' ਵਰਕਰਾਂ ਨੂੰ ਹਿਰਾਸਤ 'ਚ ਲਿਆ ਹੈ। ਪੁਲਿਸ ਨੇ ਕਿਹਾ ਹੈ ਕਿ 'ਆਪ' ਨੇ ਪ੍ਰਦਰਸ਼ਨ ਲਈ ਕੋਈ ਇਜਾਜ਼ਤ ਨਹੀਂ ਲਈ ਹੈ, ਇਸ ਲਈ ਉਨ੍ਹਾਂ ਨੂੰ ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਨੇ ਭਾਜਪਾ ਹੈੱਡਕੁਆਰਟਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ ਅਤੇ ਧਾਰਾ 144 ਵੀ ਲਗਾ ਦਿੱਤੀ ਹੈ। ਟ੍ਰੈਫਿਕ ਐਡਵਾਈਜ਼ਰੀ ਦੇ ਤਹਿਤ ਡੀਡੀਯੂ ਰੋਡ 'ਤੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਵੀ ਬੰਦ ਕਰ ਦਿੱਤੀ ਗਈ ਹੈ। ਕੇਜਰੀਵਾਲ ਨੇ ਸ਼ਨੀਵਾਰ 18 ਮਈ ਨੂੰ 2 ਮਿੰਟ 33 ਸੈਕਿੰਡ ਦਾ ਵੀਡੀਓ ਜਾਰੀ ਕਰਕੇ ਇਸ ਦਾ ਐਲਾਨ ਕੀਤਾ ਸੀ। ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਭਾਜਪਾ ਸਾਨੂੰ ਕੁਚਲ ਨਹੀਂ ਸਕਦੀ।

(For more Punjabi news apart from Arvind Kejriwal's big accusation against BJP news in punjabi  , stay tuned to Rozana Spokesman)

 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement