ਸੰਸਦ ਵਲੋਂ ਪਾਸ ਕੀਤੇ ਗਏ ਨਵੇਂ ਅਪਰਾਧਕ ਕਾਨੂੰਨਾਂ ਵਿਰੁਧ ਪਟੀਸ਼ਨ ’ਤੇ ਸੁਣਵਾਈ ਅੱਜ

By : BIKRAM

Published : May 20, 2024, 7:18 am IST
Updated : May 20, 2024, 7:18 am IST
SHARE ARTICLE
Supreme Court.
Supreme Court.

ਜਸਟਿਸ ਬੇਲਾ ਐਮ. ਤ੍ਰਿਵੇਦੀ ਅਤੇ ਪੰਕਜ ਮਿਥਲ ਦੀ ਛੁੱਟੀ ਵਾਲੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਸਕਦੀ ਹੈ

ਨਵੀਂ ਦਿੱਲੀ: ਸੁਪਰੀਮ ਕੋਰਟ ਭਾਰਤੀ ਅਪਰਾਧਕ ਕਾਨੂੰਨਾਂ ’ਚ ਵਿਆਪਕ ਸੋਧ ਕਰਨ ਵਾਲੇ ਤਿੰਨ ਨਵੇਂ ਕਾਨੂੰਨਾਂ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ ’ਤੇ ਸੋਮਵਾਰ ਨੂੰ ਸੁਣਵਾਈ ਕਰੇਗਾ। ਪੁਰਾਣੇ ਕਾਨੂੰਨਾਂ ’ਚ ਵੱਖ-ਵੱਖ ‘ਨੁਕਸ ਅਤੇ ਵਿਗਾੜਾਂ’ ਦੇ ਮੱਦੇਨਜ਼ਰ ਅਪਰਾਧਕ ਕਾਨੂੰਨਾਂ ’ਚ ਤਬਦੀਲੀਆਂ ਦੀ ਮੰਗ ਕੀਤੀ ਗਈ ਹੈ। ਜਸਟਿਸ ਬੇਲਾ ਐਮ. ਤ੍ਰਿਵੇਦੀ ਅਤੇ ਪੰਕਜ ਮਿਥਲ ਦੀ ਛੁੱਟੀ ਵਾਲੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਸਕਦੀ ਹੈ। 

ਲੋਕ ਸਭਾ ਨੇ ਪਿਛਲੇ ਸਾਲ 21 ਦਸੰਬਰ ਨੂੰ ਤਿੰਨ ਪ੍ਰਮੁੱਖ ਕਾਨੂੰਨ-ਭਾਰਤੀ ਨਿਆਏ (ਦੂਜਾ) ਸੰਹਿਤਾ, ਇੰਡੀਅਨ ਨਾਗਰਿਕ ਸੁਰੱਖਿਆ (ਦੂਜਾ) ਸੰਹਿਤਾ ਅਤੇ ਭਾਰਤੀ ਸਬੂਤ (ਦੂਜਾ) ਬਿਲ ਪਾਸ ਕੀਤੇ ਸਨ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 25 ਦਸੰਬਰ ਨੂੰ ਇਨ੍ਹਾਂ ਬਿਲਾਂ ਨੂੰ ਅਪਣੀ ਸਹਿਮਤੀ ਦੇ ਦਿਤੀ ਸੀ। 

ਇਹ ਨਵੇਂ ਕਾਨੂੰਨ ਕ੍ਰਮਵਾਰ ਭਾਰਤੀ ਦੰਡਾਵਲੀ (ਆਈ.ਪੀ.ਸੀ.), ਅਪਰਾਧਕ ਪ੍ਰਕਿਰਿਆ ਜ਼ਾਬਤਾ (ਸੀ.ਆਰ.ਪੀ.ਸੀ.) ਅਤੇ ਭਾਰਤੀ ਸਬੂਤ ਐਕਟ ਦੀ ਥਾਂ ਲੈਣਗੇ। 
ਵਕੀਲ ਵਿਸ਼ਾਲ ਤਿਵਾੜੀ ਵਲੋਂ ਦਾਇਰ ਜਨਹਿੱਤ ਪਟੀਸ਼ਨ ’ਚ ਕਿਹਾ ਗਿਆ ਹੈ ਕਿ ਇਹ ਬਿਲ ਸੰਸਦ ’ਚ ਬਿਨਾਂ ਕਿਸੇ ਚਰਚਾ ਦੇ ਪਾਸ ਕਰ ਦਿਤੇ ਗਏ ਕਿਉਂਕਿ ਵਿਰੋਧੀ ਧਿਰ ਦੇ ਜ਼ਿਆਦਾਤਰ ਮੈਂਬਰ ਮੁਅੱਤਲ ਸਨ। 

ਪਟੀਸ਼ਨ ਵਿਚ ਅਦਾਲਤ ਨੂੰ ਤੁਰਤ ਇਕ ਮਾਹਰ ਕਮੇਟੀ ਦਾ ਗਠਨ ਕਰਨ ਦਾ ਹੁਕਮ ਦੇਣ ਦੀ ਮੰਗ ਕੀਤੀ ਗਈ ਹੈ ਜੋ ਤਿੰਨ ਨਵੇਂ ਅਪਰਾਧਕ ਕਾਨੂੰਨਾਂ ਦੀ ਸੰਭਾਵਨਾ ਦਾ ਮੁਲਾਂਕਣ ਕਰੇਗੀ। 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement