
Delhi News : ਦਮ ਘੁੱਟਣ ਕਾਰਨ 2 ਬੱਚਿਆਂ ਸਮੇਤ 6 ਲੋਕਾਂ ਦੀ ਹਾਲਤ ਗੰਭੀਰ
E-rickshaw catches fire while charging in Delhi Latest News in Punjabi : ਨਵੀਂ ਦਿੱਲੀ: ਦਿੱਲੀ ਦੇ ਸ਼ਾਹਦਰਾ ਇਲਾਕੇ ਵਿਚ ਇਕ ਈ-ਰਿਕਸ਼ਾ ਨੂੰ ਅੱਗ ਲੱਗ ਗਈ। ਦਸਿਆ ਜਾ ਰਿਹਾ ਹੈ ਕਿ ਈ-ਰਿਕਸ਼ਾ ਨੂੰ ਚਾਰਜ ਕਰਦੇ ਸਮੇਂ ਅੱਗ ਲੱਗ ਗਈ। ਇਸ ਤੋਂ ਬਾਅਦ 6 ਲੋਕਾਂ ਨੂੰ ਦਮ ਘੁੱਟਣ ਕਾਰਨ ਸਾਹ ਲੈਣ ਵਿਚ ਤਕਲੀਫ਼ ਹੋਣ ਲੱਗੀ, ਜਿਨ੍ਹਾਂ ਨੂੰ ਸਥਾਨਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।
ਰਾਜਧਾਨੀ ਦਿੱਲੀ ਵਿਚ ਇਕ ਵਾਰ ਫਿਰ ਈ-ਰਿਕਸ਼ਾ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦਿੱਲੀ ਦੇ ਸ਼ਾਹਦਰਾ ਇਲਾਕੇ ਵਿਚ ਇਕ ਵਿਅਕਤੀ ਨੇ ਘਰ ਵਿਚ ਈ-ਰਿਕਸ਼ਾ ਨੂੰ ਚਾਰਜਿੰਗ 'ਤੇ ਲਗਾਇਆ ਹੋਇਆ ਸੀ। ਇਸ ਦੌਰਾਨ ਅਚਾਨਕ ਈ-ਰਿਕਸ਼ਾ ਨੂੰ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ, ਘਰ ਧੂੰਏਂ ਨਾਲ ਭਰ ਗਿਆ। ਜਿਸ ਕਾਰਨ ਦਮ ਘੁੱਟਣ ਕਾਰਨ 2 ਬੱਚਿਆਂ ਸਮੇਤ 6 ਲੋਕਾਂ ਨੂੰ ਸਾਹ ਲੈਣ ਵਿਚ ਮੁਸ਼ਕਲ ਆਉਣ ਲੱਗੀ। ਪੀੜਤਾਂ ਨੂੰ ਤੁਰਤ ਸਥਾਨਾ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਜਿਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਸੀ। ਇਥੋਂ ਉਨ੍ਹਾਂ ਨੂੰ ਅਗਲੇ ਇਲਾਜ ਲਈ ਜੀਟੀਬੀ ਹਸਪਤਾਲ ਰੈਫ਼ਰ ਕਰ ਦਿਤਾ ਗਿਆ ਹੈ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।
ਦਿੱਲੀ ਪੁਲਿਸ ਨੇ ਘਟਨਾ ਦੀ ਜਾਣਕਾਰੀ ਦਿੰਦੀਆਂ ਦਸਿਆ ਕਿ ਦਰਅਸਲ, ਇਹ ਸ਼ਾਹਦਰਾ ’ਚ ਇਕ ਇਮਾਰਤ ਦੀ ਗਰਾਊਂਡ ਫਲੋਰ 'ਤੇ ਈ-ਰਿਕਸ਼ਾ ਚਾਰਜ ਕਰਦੇ ਸਮੇਂ ਅਚਾਨਕ ਅੱਗ ਲੱਗ ਗਈ। ਇਸ ਘਟਨਾ ਵਿਚ 2 ਬੱਚਿਆਂ ਸਮੇਤ 6 ਲੋਕਾਂ ਨੂੰ ਦਮ ਘੁੱਟਣ ਕਾਰਨ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਨ੍ਹਾਂ ਵਿਚੋਂ 30 ਸਾਲਾ ਸੰਨੀ 5-10% ਸੜ ਗਿਆ ਹੈ। ਪੁਲਿਸ ਨੇ ਦਸਿਆ ਕਿ ਪਹਿਲੀ ਨਜ਼ਰ 'ਤੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦਸਿਆ ਜਾ ਰਿਹਾ ਹੈ। ਹਾਲਾਂਕਿ, ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਾਰੇ ਪੀੜਤਾਂ ਦੀ ਹਾਲਤ ਨੂੰ ਦੇਖਦਿਆਂ ਜੀਟੀਬੀ ਹਸਪਤਾਲ ਰੈਫ਼ਰ ਕਰ ਦਿਤਾ ਗਿਆ ਹੈ।