YouTuber Jyoti Malhotra: ਯੂਟਿਊਬਰ ਜੋਤੀ ਮਲਹੋਤਰਾ ਦਾ ਇੰਸਟਾਗ੍ਰਾਮ ਅਕਾਊਂਟ ਕੀਤਾ ਮੁਅੱਤਲ

By : PARKASH

Published : May 19, 2025, 1:02 pm IST
Updated : May 19, 2025, 1:02 pm IST
SHARE ARTICLE
YouTuber Jyoti Malhotra's Instagram account suspended
YouTuber Jyoti Malhotra's Instagram account suspended

YouTuber Jyoti Malhotra: ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤੇ ਜਾਣ ਬਾਅਦ ਹੋਈ ਕਾਰਵਾਈ

1.33 ਲੱਖ ਸਬਸਕ੍ਰਾਈਬਰ ਸਨ ਜੋਤੀ ਦੇ ਇੰਸਟਾਗ੍ਰਾਮ ਅਕਾਊਂਟ ’ਤੇ

YouTuber Jyoti Malhotra's Instagram account suspended: ਹਰਿਆਣਾ ਦੀ ਟਰੈਵਲ ਵਲੌਗਰ ਜੋਤੀ ਮਲਹੋਤਰਾ ਨੂੰ ਪਾਕਿਸਤਾਨੀ ਏਜੰਟਾਂ ਨਾਲ ਸੰਵੇਦਨਸ਼ੀਲ ਖੁਫੀਆ ਜਾਣਕਾਰੀ ਸਾਂਝੀ ਕਰਨ ਅਤੇ ਉਨ੍ਹਾਂ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਤੋਂ ਦੋ ਦਿਨ ਬਾਅਦ, ਉਸਦਾ ਇੰਸਟਾਗ੍ਰਾਮ ਅਕਾਊਂਟ, ਜਿਸਦੇ 1.33 ਲੱਖ ਸਬਸਕ੍ਰਾਈਬਰ ਸਨ ਨੂੰ ਅੱਜ ਮਬਅੱਤਲ ਕਰ ਦਿਤਾ ਗਿਆ। ਜੋਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ, ਇੰਸਟਾਗ੍ਰਾਮ ’ਤੇ ਉਸਦੇ ਫਾਲੋਅਰਜ਼ ਦੀ ਗਿਣਤੀ 7,000 ਤੋਂ ਵੱਧ ਹੋ ਗਈ ਅਤੇ ਉਸਦੀ ਗ੍ਰਿਫ਼ਤਾਰੀ ਦੇ 24 ਘੰਟਿਆਂ ਦੇ ਅੰਦਰ, ਇੱਕ ਲੱਖ ਤੋਂ ਵੱਧ ਲੋਕਾਂ ਨੇ ਉਸਨੂੰ ਗੂਗਲ ’ਤੇ ਸਰਚ ਕੀਤਾ।

ਮਲਹੋਤਰਾ - ਜਿਸਦਾ ਯੂਟਿਊਬ ਚੈਨਲ ‘ਟਰੈਵਲ ਵਿਦ ਜੀਓ’ ਹੈ ਜਿਸ ਦੇ 3.77 ਲੱਖ ਸਬਰਸਕ੍ਰਾਈਬਰ ਹਨ - ਕਈ ਸਪਾਂਸਰਡ ਯਾਤਰਾਵਾਂ ’ਤੇ ਪਾਕਿਸਤਾਨ ਜਾ ਚੁੱਕੀ ਹੈ ਅਤੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਠੀਕ ਪਹਿਲਾਂ ਪਾਕਿਸਤਾਨ ਗਈ ਸੀ। ਐਤਵਾਰ ਨੂੰ, ਪੁਲਿਸ ਨੇ ਖੁਲਾਸਾ ਕੀਤਾ ਕਿ ਜੋਤੀ ਨੂੰ ‘ਇੱਕ ਐਸਟ ਵਜੋਂ ਵਿਕਸਤ’ ਕੀਤਾ ਗਿਆ ਸੀ। ਪੁਲਿਸ ਨੇ ਅੱਗੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਚਾਰ ਦਿਨਾਂ ਤੱਕ ਚੱਲੇ ਟਕਰਾਅ ਦੌਰਾਨ, ਜੋਤੀ ਸਰਹੱਦ ਪਾਰ ਆਪਣੇ ਮਾਲਕਾਂ ਦੇ ਸੰਪਰਕ ਵਿੱਚ ਸੀ ਪਰ ਉਸ ਕੋਲ ਰੱਖਿਆ ਨਾਲ ਸਬੰਧਤ ਕੋਈ ਖੁਫੀਆ ਜਾਣਕਾਰੀ ਨਹੀਂ ਸੀ। ਪਾਕਿਸਤਾਨੀ ਏਜੰਟਾਂ ਨੇ ਉਸਨੂੰ ਦੇਸ਼ ਦੀ ਇੱਕ ਸਕਾਰਾਤਮਕ ਤਸਵੀਰ ਪੇਸ਼ ਕਰਨ ਲਈ ਵੀ ਕਿਹਾ ਸੀ।

ਜੋਤੀ ਨੂੰ ਸ਼ਨੀਵਾਰ ਨੂੰ ਹਿਸਾਰ ਦੀ ਸਿਵਲ ਲਾਈਨਜ਼ ਪੁਲਿਸ ਨੇ ਅਧਿਕਾਰਤ ਭੇਦ ਐਕਟ ਅਤੇ ਭਾਰਤੀ ਨਿਆਂ ਕੋਡ ਦੀਆਂ ਸਬੰਧਤ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਦੇ ਇਕ ਦਿਨ ਬਾਅਦ ਹਿਸਾਰ ਪੁਲਿਸ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਕਿਵੇਂ ਪਾਕਿਸਤਾਨੀ ਖੁਫ਼ੀਆ ਏਜੰਸੀਆਂ ਭਾਰਤ ਦੇ ਸੋਸ਼ਲ ਮੀਡੀਆ ਪ੍ਰਭਾਵਕਾਂ ਨੂੰ ਨਿਸ਼ਾਨਾ ਬਣਾ ਰਹੀਆਂ ਸਨ ਤਾਕਿ ‘‘ਅਪਣੀ ਕਹਾਣੀ ਨੂੰ ਅੱਗੇ ਵਧਾ ਸਕਣ।’’

(For more news apart from Jyoti Malhotra Latest News, stay tuned to Rozana Spokesman)

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement