ਖ਼ਬਰਾਂ |

ਤਾਜ਼ਾ |

ਪੈਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਫਿਰ ਹੋਇਆ ਵਾਧਾ
Published : May 19, 2026, 7:24 am IST
Updated : May 19, 2026, 7:24 am IST
SHARE ARTICLE
Petrol and diesel prices increased again
Petrol and diesel prices increased again

ਪੈਟਰੋਲ 86 ਪੈਸੇ ਅਤੇ ਡੀਜ਼ਲ 83 ਪੈਸੇ ਹੋਇਆ ਮਹਿੰਗਾ

ਨਵੀਂ ਦਿੱਲੀ : ਮੰਗਲਵਾਰ ਨੂੰ ਦੇਸ਼ ਭਰ ਵਿੱਚ ਪੈਟਰੌਲ ਦੀਆਂ ਕੀਮਤਾਂ ’ਚ 86 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 83 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਇਹ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਪੈਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਹ ਦੂਜਾ ਵਾਧਾ ਹੈ। ਪਿਛਲਾ ਵਾਧਾ ਸ਼ੁੱਕਰਵਾਰ 15 ਮਈ ਨੂੰ 3 ਰੁਪਏ ਪ੍ਰਤੀ ਲੀਟਰ ਦਾ ਕੀਤਾ ਗਿਆ ਸੀ। ਨਵੇਂ ਵਾਧੇ ਨਾਲ ਦਿੱਲੀ ’ਚ ਪੈਟਰੌਲ ਦੀ ਨਵੀਂ ਕੀਮਤ 98.64 ਪ੍ਰਤੀ ਲੀਟਰ, ਮੁੰਬਈ ’ਚ 107.59, ਕੋਲਕਾਤਾ ’ਚ 109.70 ਅਤੇ ਚੇਨਈ 104.49 ਪ੍ਰਤੀ ਲੀਟਰ  ’ਤੇ ਪਹੁੰਚ ਗਈ ਹੈ। ਇਸੇ ਤਰ੍ਹਾਂ ਡੀਜ਼ਲ ਦੀਆਂ ਨਵੀਆਂ ਕੀਮਤਾਂ ਦਿੱਲੀ ’ਚ 91.58 ਪ੍ਰਤੀ ਲੀਟਰ, ਮੁੰਬਈ ’ਚ 94.08, ਕੋਲਕਾਤਾ ’ਚ 96.08 ਅਤੇ ਚੇਨਈ ’ਚ 86.11 ਪ੍ਰਤੀ ਲੀਟਰ ’ਤੇ ਪਹੁੰਚ ਗਈ ਹੈ।

ਇਸ ਵਾਧੇ ਦਾ ਮੁੱਖ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਹੈ। ਈਰਾਨ ਅਤੇ ਅਮਰੀਕਾ ਵਿਚਕਾਰ ਜੰਗ ਤੋਂ ਪਹਿਲਾਂ ਕੱਚੇ ਤੇਲ ਦੀਆਂ ਕੀਮਤਾਂ 70 ਡਾਲਰ ਪ੍ਰਤੀ ਬੈਰਲ ਸਨ, ਜੋ ਹੁਣ 100 ਡਾਲਰ ਪ੍ਰਤੀ ਬੈਰਲ ਤੋਂ ਵੱਧ ਹੋ ਗਈਆਂ ਹਨ। ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਤੇਲ ਕੰਪਨੀਆਂ ਦਬਾਅ ਹੇਠ ਸਨ। ਇਸ ਲਈ, ਕੰਪਨੀਆਂ ਨੇ ਆਪਣੇ ਨੁਕਸਾਨ ਨੂੰ ਪੂਰਾ ਕਰਨ ਲਈ ਇਹ ਕਦਮ ਚੁੱਕਿਆ ਹੈ। ਜੇਕਰ ਕੱਚੇ ਤੇਲ ਦੀਆਂ ਕੀਮਤਾਂ ਲੰਬੇ ਸਮੇਂ ਤੱਕ ਉੱਚੀਆਂ ਰਹਿੰਦੀਆਂ ਹਨ, ਤਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹੋਰ ਵਧ ਸਕਦੀਆਂ ਹਨ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM

ਫਿਲਮੀ ਸਟਾਈਲ 'ਚ ਆਈਆਂ ਲੁਟੇਰੀਆਂ, CCTV Footage

14 Jun 2026 3:11 PM
Advertisement