ਸ਼ਹੀਦ ਔਰੰਗਜ਼ੇਬ ਦੇ ਪਰਵਾਰ ਨੂੰ ਮਿਲੇ ਫ਼ੌਜ ਮੁਖੀ
Published : Jun 19, 2018, 1:51 am IST
Updated : Jun 19, 2018, 1:51 am IST
SHARE ARTICLE
Army chief meeting martyr's family
Army chief meeting martyr's family

ਫ਼ੌਜ ਮੁਖੀ ਜਨਰਲ ਬਿਪਨ ਰਾਵਤ ਨੇ ਰਾਈਫ਼ਲਮੈਨ ਔਰੰਗਜ਼ੇਬ ਦੇ ਮਾਤਾ-ਪਿਤਾ ਅਤੇ ਪਰਵਾਰ ਦੇ ਹੋਰ ਜੀਆਂ ਨਾਲ ਮੁਲਾਕਾਤ ਕੀਤੀ। ਪਿਛਲੇ ਹਫ਼ਤੇ ਦਖਣੀ ਕਸ਼ਮੀਰ...

ਜੰਮੂ, ਫ਼ੌਜ ਮੁਖੀ ਜਨਰਲ ਬਿਪਨ ਰਾਵਤ ਨੇ ਰਾਈਫ਼ਲਮੈਨ ਔਰੰਗਜ਼ੇਬ ਦੇ ਮਾਤਾ-ਪਿਤਾ ਅਤੇ ਪਰਵਾਰ ਦੇ ਹੋਰ ਜੀਆਂ ਨਾਲ ਮੁਲਾਕਾਤ ਕੀਤੀ। ਪਿਛਲੇ ਹਫ਼ਤੇ ਦਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਅਤਿਵਾਦੀਆਂ ਨੇ ਔਰੰਗਜ਼ੇਬ ਨੂੰ ਅਗ਼ਵਾ ਕਰ ਲਿਆ ਸੀ ਅਤੇ ਬਾਅਦ ਵਿਚ ਉਸ ਦੀ ਹਤਿਆ ਕਰ ਦਿਤੀ ਸੀ। ਫ਼ੌਜ ਦੇ ਸੀਨੀਅਰ ਅਧਿਕਾਰੀਆਂ ਨਾਲ ਜਨਰਲ ਰਾਵਤ ਪੁੰਛ ਜ਼ਿਲ੍ਹੇ ਦੇ ਸੁਦੂਰ ਸਲਾਨੀ ਪਿੰਡ ਵਿਚ ਗਏ ਅਤੇ ਰਾਈਫ਼ਲਮੈਨ ਦੇ ਪਰਵਾਰ ਨੂੰ ਇਸ ਗੱਲ ਤੋਂ ਜਾਣੂੰ ਕਰਾਇਆ ਕਿ ਫ਼ੌਜ ਦੁੱਖ ਦੀ ਇਸ ਘੜੀ ਵਿਚ ਉਨ੍ਹਾਂ ਨਾਲ ਖੜੀ ਹੈ।

ਰਾਸ਼ਟਰੀ ਰਾਈਫ਼ਲਜ਼ ਦਾ 44 ਸਾਲਾ ਜਵਾਨ ਔਰੰਗਜ਼ੇਬ ਈਦ ਲਈ ਘਰ ਜਾ ਰਿਹਾ ਸੀ। ਇਸੇ ਦੌਰਾਨ ਅਤਿਵਾਦੀਆਂ ਨੇ ਉਸ ਨੂੰ ਅਗ਼ਵਾ ਕਰ ਲਿਆ। ਅਧਿਕਾਰੀਆਂ ਨੇ ਦਸਿਆ ਕਿ ਜਨਰਲ ਰਾਵਤ ਦਿੱਲੀ ਤੋਂ ਜਹਾਜ਼ ਰਾਹੀਂ ਜੰਮੂ ਪਹੁੰਚੇ ਜਿਥੇ ਉੱਤਰੀ ਕਮਾਨ ਦੇ ਮੁਖੀ ਲੈਫ਼ਟੀਨੈਂਟ ਜਨਰਲ ਰਣਵੀਰ ਸਿੰਘ ਨੇ ਉਨ੍ਹਾਂ ਦੀ ਅਗਵਾਈ ਕੀਤੀ। ਜੰਮੂ ਤੋਂ ਉਹ ਹੋਰ ਅਧਿਕਾਰੀਆਂ ਨਾਲ ਪੁੰਛ ਗਏ।

ਰਾਵਤ ਨੇ ਸ਼ਹੀਦ ਫ਼ੌਜੀ ਦੇ ਪਰਵਾਰ ਨਾਲ ਮੁਲਾਕਾਤ ਕੀਤੀ ਅਤੇ ਔਰੰਗਜ਼ੇਬ ਦੇ ਮਾਤਾ ਪਿਤਾ ਨਾਲ 30 ਮਿੰਟ ਰਹੇ। ਇਸ ਤੋਂ ਪਹਿਲਾਂ ਸ਼ਹੀਦ ਦੇ ਪਰਵਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦ, ਜੰਮੂ ਕਸ਼ਮੀਰ ਸਰਕਾਰ ਅਤੇ ਫ਼ੌਜ ਨੂੰ ਰਾਜ ਵਿਚ ਅਤਿਵਾਦ ਨੂੰ ਖ਼ਤਮ ਕਰਨ ਅਤੇ ਔਰੰਗਜ਼ੇਬ ਦੀ ਸ਼ਹਾਦਤ ਦਾ ਬਦਲਾ ਲੈਣ ਦੀ ਭਾਵੁਕ ਅਪੀਲ ਕੀਤੀ ਸੀ।             (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement