
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਉਪ ਰਾਜਪਾਲ ਦਫ਼ਤਰ ਵਿਚ ਧਰਨੇ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ...
ਨਵੀਂ ਦਿੱਲੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਉਪ ਰਾਜਪਾਲ ਦਫ਼ਤਰ ਵਿਚ ਧਰਨੇ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਇਆ ਅਤੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿਚ ਅਰਾਜਕਤਾ ਫੈਲੀ ਹੋਈ ਹੈ ਅਤੇ ਲੋਕ ਪ੍ਰੇਸ਼ਾਨ ਹਨ ਪਰ ਮੋਦੀ ਨੇ 'ਅਵਿਵਸਥਾ' ਸੁਲਝਾਉਣ ਵਲ ਧਿਆਨ ਦੇਣ ਦੀ ਬਜਾਏ ਅੱਖਾਂ ਬੰਦ ਕੀਤੀਆਂ ਹੋਈਆਂ ਹਨ।
ਗਾਂਧੀ ਨੇ ਕਿਹਾ, 'ਦਿੱਲੀ ਦੇ ਮੁੱਖ ਮੰਤਰੀ ਉਪ ਰਾਜਪਾਲ ਦਫ਼ਤਰ ਵਿਚ ਧਰਨੇ 'ਤੇ ਬੈਠੇ ਹੋਏ ਹਨ। ਭਾਜਪਾ ਮੁੱਖ ਮੰਤਰੀ ਦਫ਼ਤਰ ਵਿਚ ਧਰਨੇ 'ਤੇ ਬੈਠੀ ਹੋਈ ਹੈ। ਦਿੱਲੀ ਦੇ ਨੌਕਰਸ਼ਾਹ ਪੱਤਰਕਾਰ ਸੰਮੇਲਨ ਕਰ ਰਹੇ ਹਨ।' ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਨੇ ਦਿੱਲੀ ਵਿਚ ਅਰਾਜਕਤਾ ਦੇ ਹੱਲ ਲਈ ਪਹਿਲ ਕਰਨ ਦੀ ਬਜਾਏ ਅੱਖਾਂ ਮੀਟ ਲਈਆਂ ਹਨ। ਗਾਂਧੀ ਨੇ ਕਿਹਾ ਕਿ ਦਿੱਲੀ ਵਿਚ ਜੋ ਨਾਟਕ ਚੱਲ ਰਿਹਾ ਹੈ, ਜਨਤਾ ਉਸ ਤੋਂ ਪ੍ਰੇਸ਼ਾਨ ਹੈ। ਇਸ ਤੋਂ ਪਹਿਲਾਂ ਮਨੀਸ਼ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਚ ਜੋ ਕੁੱਝ ਹੋ ਰਿਹਾ ਹੈ, ਉਹ ਮਾੜਾ ਹੈ। (ਏਜੰਸੀ)