
ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਇਕ ਹਸਪਤਾਲ 'ਚ ਕੋਰੋਨਾ ਵਾਇਰਸ ਨਾਲ ਪੀੜਤ ਇਕ ਮਰੀਜ਼ ਨੇ ਚਾਦਰ ਦਾ ਫਾਹਾ ਬਣਾ ਕੇ ਖ਼ੁਦਕੁਸ਼ੀ ਕਰ
ਅੰਬਾਲਾ, 18 ਜੂਨ : ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਇਕ ਹਸਪਤਾਲ 'ਚ ਕੋਰੋਨਾ ਵਾਇਰਸ ਨਾਲ ਪੀੜਤ ਇਕ ਮਰੀਜ਼ ਨੇ ਚਾਦਰ ਦਾ ਫਾਹਾ ਬਣਾ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਦਸਿਆ ਕਿ 52 ਸਾਲਾ ਮਰੀਜ਼ ਯਮੁਨਾ ਨਗਰ ਜ਼ਿਲ੍ਹੇ ਦੇ ਜਗਾਧਰੀ ਦਾ ਰਹਿਣ ਵਾਲਾ ਸੀ। ਉਸ ਦੇ ਸੋਮਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਸੀ।
ਇਸ ਤੋਂ ਬਾਅਦ ਉਸ ਨੂੰ ਅੰਬਾਲਾ ਦੇ ਐਮ.ਐਮ. ਕਾਲਜ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਪੁਲਿਸ ਨੇ ਦਸਿਆ ਕਿ ਉਸ ਨੇ ਹਸਪਤਾਲ ਦੇ ਕੋਵਿਡ-19 ਵਾਰਡ ਦੇ ਟਾਇਲਟ 'ਚ ਖ਼ੁਦਕੁਸ਼ੀ ਕੀਤੀ। ਉਨ੍ਹਾਂ ਨੇ ਦਸਿਆ ਕਿ ਸਵੇਰੇ ਜਦੋਂ ਵਾਰਡ ਨੂੰ ਸਾਫ਼ ਕੀਤਾ ਜਾ ਰਿਹਾ ਸੀ, ਉਦੋਂ ਹਸਪਤਾਲ ਦੇ ਅਧਿਕਾਰੀਆਂ ਨੇ ਲਾਸ਼ ਦੇਖੀ ਅਤੇ ਬਾਅਦ 'ਚ ਇਸ ਦੀ ਸੂਚਨਾ ਪੁਲਿਸ ਨੂੰ ਦਿਤੀ। ਪੁਲਿਸ ਨੇ ਦਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲਗਦਾ ਹੈ ਕਿ ਕੋਵਿਡ-19 ਮਰੀਜ਼ 2 ਦਿਨ ਤੋਂ ਤਣਾਅ 'ਚ ਸੀ। (ਏਜੰਸੀ)