
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਲਦਾਖ ਦੀ ਗਲਵਾਨ ਘਾਟੀ ਵਿਚ ਸ਼ਹੀਦ ਹੋਏ ਜਵਾਨਾਂ ਦੇ ਸਨਮਾਨ ਲਈ ਇਸ ਵਾਰ ਅਪਣਾ ਜਨਮ ਦਿਨ ਨਾ ਮਨਾਉਣ ਦਾ ਫੈਸਲਾ ਕੀਤਾ ਹੈ।
ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਲਦਾਖ ਦੀ ਗਲਵਾਨ ਘਾਟੀ ਵਿਚ ਸ਼ਹੀਦ ਹੋਏ ਜਵਾਨਾਂ ਦੇ ਸਨਮਾਨ ਵਿਚ ਇਸ ਵਾਰ ਅਪਣਾ 50ਵਾਂ ਜਨਮ ਦਿਨ ਨਾ ਮਨਾਉਣ ਦਾ ਫੈਸਲਾ ਕੀਤਾ ਹੈ। ਪਾਰਟੀ ਦੇ ਸੂਤਰਾਂ ਮੁਤਾਬਕ ਰਾਹੁਲ ਗਾਂਧੀ ਦੀ ਇੱਛਾ ਅਨੁਸਾਰ ਪਾਰਟੀ ਹਾਈ ਕਮਾਨ ਨੇ ਸਾਰੇ ਸੂਬੇ, ਜ਼ਿਲ੍ਹਿਆਂ ਅਤੇ ਬਲਾਕ ਇਕਾਈਆਂ ਨੂੰ ਨਿਰਦੇਸ਼ ਦਿੱਤੇ ਹਨ ਕਿ 19 ਜੂਨ ਨੂੰ ਕਾਂਗਰਸ ਦੇ ਨੇਤਾ ਅਤੇ ਵਰਕਰ ਰਾਹੁਲ ਗਾਂਧੀ ਦੇ ਜਨਮ ਦਿਨ ‘ਤੇ ਕਿਤੇ ਵੀ ਕੇਕ ਨਾ ਕੱਟਣ ਅਤੇ ਨਾਅਰੇਬਾਜ਼ੀ ਨਾ ਕਰਨ।
Martyred soldier
ਕਾਂਗਰਸ ਦੇ ਇਕ ਸੂਤਰ ਨੇ ਦੱਸਿਆ ਕਿ ਪਾਟਰੀ ਦੇ ਸੰਗਠਨ ਮਹਾ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਪ੍ਰਦੇਸ਼ ਇਕਾਈਆਂ, ਪ੍ਰਭਾਰੀਆਂ, ਵਿਧਾਇਕ ਦਲ ਦੇ ਨੇਤਾਵਾਂ, ਪਾਰਟੀ ਦੇ ਮੋਰਚਾ ਸੰਗਠਨਾਂ ਅਤੇ ਵਿਭਾਗਾਂ ਨੂੰ ਭੇਜੇ ਗਏ ਪੱਤਰ ਵਿਚ ਕਿਹਾ ਗਿਆ ਹੈ ਕਿ ਸ਼ੁੱਕਰਵਾਰ ਨੂੰ ਨੇਤਾ ਅਤੇ ਵਰਕਰ ਗਲਵਾਨ ਘਾਟੀ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਸਨਮਾਨ ਵਿਚ ਦੋ ਮਿੰਟ ਦਾ ਮੋਨ ਰੱਖਣ।
Rahul Gandhi
ਇਸ ਦੇ ਨਾਲ ਹੀ ਪਾਰਟੀ ਨੇ ਇਹ ਵੀ ਕਿਹਾ ਕਿ ਕੋਰੋਨਾ ਸੰਕਟ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਗਰੀਬਾਂ ਤੱਕ ਜ਼ਿਆਦਾ ਤੋਂ ਜ਼ਿਆਦਾ ਮਦਦ ਪਹੁੰਚਾਈ ਜਾਵੇ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਯਾਨੀ 19 ਜੂਨ ਨੂੰ ਰਾਹੁਲ ਗਾਂਧੀ 50 ਸਾਲ ਦੇ ਹੋ ਗਏ ਹਨ। ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਅਤੇ ਕਾਂਗਰਸ ਦੀ ਮੌਜੂਦਾ ਪ੍ਰਧਾਨ ਸੋਨੀਆ ਗਾਂਧੀ ਦੇ ਪੁੱਤਰ ਰਾਹੁਲ ਗਾਂਧੀ ਦਾ ਜਨਮ 19 ਜੂਨ 1970 ਨੂੰ ਹੋਇਆ ਸੀ।
Congress
ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਲਦਾਖ ਦੀ ਗਲਵਾਨ ਘਾਟੀ ਵਿਚ ਸ਼ਹੀਦ ਹੋਏ ਭਾਰਤੀ ਫੌਜ ਦੇ ਜਵਾਨਾਂ ਦੇ ਪਰਿਵਾਰਾਂ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਰਾਹੁਲ ਗਾਂਧੀ ਨੇ ਸ਼ਹੀਦ ਹੋਏ ਫੌਜੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ ਅਤੇ ਉਹਨਾਂ ਦੀ ਹਿੰਮਤ ਨੂੰ ਸਲਾਮ ਕੀਤਾ ਹੈ।