
ਭਾਰਤ ਅਤੇ ਚੀਨ ਦੀ ਸਰਹੱਦ ‘ਤੇ ਹੋਈ ਝੜਪ ਦੌਰਾਨ ਭਾਰਤੀ ਫੌਜ ਦੇ 20 ਜਵਾਨ ਸ਼ਹੀਦ ਹੋ ਗਏ, ਇਸ ਘਟਨਾ ਨੂੰ ਲੈ ਕੇ ਦੇਸ਼ ਗੁੱਸੇ ਵਿਚ ਹੈ।
ਨਵੀਂ ਦਿੱਲੀ: ਭਾਰਤ ਅਤੇ ਚੀਨ ਦੀ ਸਰਹੱਦ ‘ਤੇ ਹੋਈ ਝੜਪ ਦੌਰਾਨ ਭਾਰਤੀ ਫੌਜ ਦੇ 20 ਜਵਾਨ ਸ਼ਹੀਦ ਹੋ ਗਏ, ਇਸ ਘਟਨਾ ਨੂੰ ਲੈ ਕੇ ਦੇਸ਼ ਗੁੱਸੇ ਵਿਚ ਹੈ। ਇਸ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਮੋਦੀ ਸਰਕਾਰ ‘ਤੇ ਲਗਾਤਾਰ ਹਮਲਾ ਕਰ ਰਹੇ ਹਨ। ਅੱਜ ਪੀਐਮ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੋਣ ਵਾਲੀ ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।
PM Modi
ਰਾਹੁਲ ਨੇ ਕਿਹਾ ਕਿ ਚੀਨ ਦਾ ਹਮਲਾ ਪਹਿਲਾਂ ਤੋਂ ਹੀ ਪਲਾਨ ਸੀ ਪਰ ਸਾਡੀ ਸਰਕਾਰ ਸੁੱਤੀ ਰਹੀ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਚੀਨ ਦੇ ਨਾਲ ਹੋਈ ਝੜਪ ਦੇ ਮਾਮਲੇ ਨੂੰ ਲੈ ਕੇ ਟਵੀਟ ਕੀਤਾ ਅਤੇ ਤਿੰਨ ਮੁੱਖ ਪੁਆਇੰਟਾਂ ਦਾ ਜ਼ਿਕਰ ਕੀਤਾ। ਰਾਹੁਲ ਗਾਂਧੀ ਨੇ ਟਵੀਟ ਵਿਚ ਲਿਖਿਆ ਕਿ ਹੁਣ ਇਹ ਸਾਫ ਹੋ ਗਿਆ ਹੈ ਕਿ ਚੀਨ ਨੇ ਜੋ ਗਲਵਾਨ ਵਿਚ ਹਮਲਾ ਕੀਤਾ, ਉਹ ਪਹਿਲਾਂ ਤੋਂ ਹੀ ਪਲਾਨ ਕੀਤਾ ਹੋਇਆ ਸੀ, ਭਾਰਤ ਸਰਕਾਰ ਇਸ ਦੌਰਾਨ ਸੁੱਤੀ ਰਹੀ ਅਤੇ ਸਮੱਸਿਆ ਨੂੰ ਟਾਲਦੀ ਰਹੀ।
Tweet
ਰਾਹੁਲ ਗਾਂਧੀ ਨੇ ਇਸ ਤੋਂ ਇਲਾਵਾ ਲਿਖਿਆ ਕਿ ਸਰਕਾਰ ਦੀ ਲਾਪਰਵਾਹੀ ਦਾ ਨਤੀਜਾ ਸਾਡੇ ਜਵਾਨਾਂ ਨੂੰ ਭੁਗਤਣਾ ਪਿਆ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਸ ਟਵੀਟ ਦੇ ਨਾਲ ਇਕ ਖ਼ਬਰ ਵੀ ਟਵੀਟ ਕੀਤੀ ਹੈ, ਜਿਸ ਵਿਚ ਰੱਖਿਆ ਰਾਜ ਮੰਤਰੀ ਦਾ ਬਿਆਨ ਸ਼ਾਮਲ ਹੈ। ਰੱਖਿਆ ਰਾਜ ਮੰਤਰੀ ਨੇ ਮੰਨਿਆ ਹੈ ਕਿ ਚੀਨ ਵੱਲੋਂ ਕੀਤਾ ਗਿਆ ਹਮਲਾ ਪਹਿਲਾਂ ਤੋਂ ਹੀ ਤੈਅ ਕੀਤਾ ਹੋਇਆ ਸੀ, ਭਾਰਤੀ ਫੌਜ ਚੀਨ ਨੂੰ ਮੂੰਹਤੋੜ ਜਵਾਬ ਦੇਵੇਗੀ।
India and China
ਦੱਸ ਦਈਏ ਕਿ 15 ਜੂਨ ਦੀ ਰਾਤ ਨੂੰ ਗਲਵਾਨ ਘਾਟੀ ‘ਤੇ ਭਾਰਤੀ ਅਤੇ ਚੀਨੀ ਫੌਜ ਵਿਚਾਲੇ ਹੋਈ ਹਿੰਸਕ ਝੜਪ ਵਿਚ 20 ਜਵਾਨ ਸ਼ਹੀਦ ਹੋ ਗਏ ਸੀ। ਇਸ ਨਾਲ ਚੀਨ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ। ਚੀਨ ਨੇ ਹੁਣ ਤੱਕ ਅਪਣੇ ਵੱਲੋਂ ਕੋਈ ਅਧਿਕਾਰਕ ਅੰਕੜਾ ਜਾਰੀ ਨਹੀਂ ਕੀਤਾ ਗਿਆ ਹੈ।