ਪੇਰੂ 'ਚ ਡੂੰਘੀ ਖੱਡ 'ਚ ਡਿੱਗੀ ਬੱਸ, 27 ਦੀ ਦਰਦਨਾਕ ਮੌਤ 
Published : Jun 19, 2021, 10:40 am IST
Updated : Jun 19, 2021, 10:40 am IST
SHARE ARTICLE
 A bus plunged into a deep ravine in Peru, killing 27 people
A bus plunged into a deep ravine in Peru, killing 27 people

ਜ਼ਖ਼ਮੀਆਂ ਨੂੰ ਨੇੜੇ ਦੇ ਹਪਸਤਾਲ ਵਿਚ ਦਾਖ਼ਲ ਕਰਾਇਆ ਗਿਆ ਹੈ।

ਲੀਮਾ  : ਪੇਰੂ ਦੇ ਅਯਾਕੁਚੋ ਵਿਚ ਸ਼ੁੱਕਰਵਾਰ ਨੂੰ ਇਕ ਅੰਤਰ ਸੂਬਾਈ ਬੱਸ ਦੇ ਪਲਟ ਜਾਣ ਨਾਲ ਘੱਟ ਤੋਂ ਘੱਟ 27 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਨੇ ਪੁਲਿਸ ਦੇ ਹਵਾਲੇ ਤੋਂ ਆਪਣੀ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ। ਰਿਪੋਰਟ ਮੁਤਾਬਕ ਹਾਦਸਾ ਸਥਾਨਕ ਸਮੇਂ ਮੁਤਾਬਕ ਤੜਕੇ ਲੱਗਭਗ 3:00 ਵਜੇ ਉਸ ਸਮੇਂ ਵਾਪਰਿਆ, ਜਦੋਂ ਵਾਰੀ ਪਲੋਮਿਨੋ ਕੰਪਨੀ ਦੀ ਬੱਸ ਮਾਈਨਰਜ਼ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਇਕ ਸਮੂਹ ਨੂੰ ਲੈ ਕੇ ਅਯਾਕੁਚੋ ਖੇਤਰ ਤੋਂ ਅਰੇਕਵਿਪਾ ਜਾ ਰਹੀ ਸੀ। ਇਸ ਦੌਰਾਨ ਬੱਸ ਅੰਤਰਰਾਸ਼ਟਰੀ ਹਾਈਵੇ ’ਤੇ ਬੇਕਾਬੂ ਹੋ ਕੇ ਪਲਟ ਗਈ ਅਤੇ ਕਰੀਬ 250 ਮੀਟਰ ਡੂੰਘੀ ਖੱਡ ਵਿਚ ਡਿੱਗ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਬਚਾਅ ਦਲ, ਫਾਇਰ ਫਾਈਟਰ ਅਤੇ ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚੇ। ਜ਼ਖ਼ਮੀਆਂ ਨੂੰ ਨੇੜੇ ਦੇ ਹਪਸਤਾਲ ਵਿਚ ਦਾਖ਼ਲ ਕਰਾਇਆ ਗਿਆ ਹੈ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement