ਮਿਲਖਾ ਸਿੰਘ ਦੇ ਘਰ ਪਹੁੰਚੇ CM ਪੰਜਾਬ, ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ ਅੰਤਿਮ ਸਸਕਾਰ

By : GAGANDEEP

Published : Jun 19, 2021, 3:53 pm IST
Updated : Jun 19, 2021, 4:18 pm IST
SHARE ARTICLE
Flying Sikh Milkha Singh
Flying Sikh Milkha Singh

ਕਰੀਬ ਇਕ ਮਹੀਨਾ ਕੋਰੋਨਾ ਵਾਇਰਸ ਨਾਲ ਜੂਝਣ ਤੋਂ ਬਾਅਦ ਭਾਰਤ ਦੇ ਮਹਾਨ ਐਥਲੀਟ ਮਿਲਖਾ ਸਿੰਘ ਸਿੰਘ ਦਾ ਦੇਹਾਂਤ ਹੋ ਗਿਆ।

ਚੰਡੀਗੜ੍ਹ: ਕਰੀਬ ਇਕ ਮਹੀਨਾ ਕੋਰੋਨਾ ਵਾਇਰਸ ਨਾਲ ਜੂਝਣ ਤੋਂ ਬਾਅਦ ਭਾਰਤ ਦੇ ਮਹਾਨ ਐਥਲੀਟ ਮਿਲਖਾ ਸਿੰਘ ਸਿੰਘ ( Flying Sikh Milkha Singh death) ਦਾ ਦੇਹਾਂਤ ਹੋ ਗਿਆ। ਉਹਨਾਂ ਨੇ ਸ਼ੁੱਕਰਵਾਰ ਰਾਤ 11.30 ਦੇ ਕਰੀਬ ਆਖਰੀ ਸਾਹ ਲਏ। 91 ਸਾਲਾ ਉਡਣਾ ਸਿੱਖ ਮਿਲਖਾ ਸਿੰਘ (Flying Sikh Milkha Singh death ) ਦੇ ਦੇਹਾਂਤ ਮੌਕੇ ਦੇਸ਼ ਦੀਆਂ ਮਸ਼ਹੂਰ ਹਸਤੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।  

Milkha SinghMilkha Singh

ਉਹਨਾਂ ਦਾ ਅੰਤਿਮ ਸਸਕਾਰ ਸ਼ਨੀਵਾਰ ਸ਼ਾਮ ਨੂੰ ਪੂਰੇ  ਸਨਮਾਨਾਂ ਨਾਲ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਿਲਖਾ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਭੇਂਟ ਕਰਨ ਲਈ ਉਹਨਾਂ ਦੇ ਘਰ ਪਹੁੰਚੇ।

Milkha singhMilkha singh

ਹੋਰ ਪੜ੍ਹੋ: ਸਿਹਤ ਨੂੰ ਸਭ ਤੋਂ ਉੱਪਰ ਰੱਖਦੇ ਸੀ ਉਡਣਾ ਸਿੱਖ, ਕਹਿੰਦੇ ਸੀ ‘ਜਿੰਨੀ ਭੁੱਖ ਹੋਵੇ, ਉਸ ਤੋਂ ਅੱਧਾ ਖਾਓ’

ਮੁੱਖ ਮੰਤਰੀ ਨੇ ਸ਼ਨਿਚਰਵਾਰ ਨੂੰ ਇਕ ਦਿਨਾ ਸਰਕਾਰੀ ਸੋਗ ਵੀ ਐਲਾਨਿਆ ਹੈ।  ਮਹਾਨ ਸਪੂਤ ਮਿਲਖਾ ਸਿੰਘ ( Flying Sikh Milkha Singh death) ਜਿਨ੍ਹਾਂ ਨੇ ਕੌਮਾਂਤਰੀ ਪੱਧਰ ਉਤੇ ਨਾਮਣਾ ਖੱਟਿਆ ਅਤੇ ਏਸ਼ੀਅਨ ਅਤੇ ਕਾਮਨਵੈਲਥ ਖੇਡਾਂ ਵਿਚ ਦੇਸ਼ ਲਈ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਜਿਸ ਸਦਕਾ ਹਰੇਕ ਦੇਸ਼ ਵਾਸੀ ਖਾਸ ਕਰਕੇ ਪੰਜਾਬੀਆਂ ਦਾ ਸਿਰ ਮਾਣ ਨਾਲ ਉਚਾ ਹੋਇਆ।

Milkha SinghMilkha Singh

 

ਹੋਰ ਪੜ੍ਹੋ: ਅਲਵਿਦਾ Flying Sikh : ਦੇਸ਼ ਦੀਆਂ ਮਹਾਨ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ

 

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ, “ਦੇਸ਼ ਦੇ ਸਰਵੋਤਮ ਅਥਲੀਟ ਜਿਨ੍ਹਾਂ ਭਾਰਤ ਲਈ ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਵਿੱਚ ਕਈ ਸੋਨ ਤਮਗੇ ਜਿੱਤ ਕੇ ਦੇਸ਼ ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ, ਦੇ ਤੁਰ ਜਾਣ ਨਾਲ ਮੈਨੂੰ ਨਿੱਜੀ ਤੌਰ ਉਤੇ ਬਹੁਤ ਦੁੱਖ ਹੋਇਆ। ਪੰਜਾਬ ਨੂੰ ਆਪਣੇ ਇਸ ਮਹਾਨ ਅਥਲੀਟ ਉਤੇ ਹਮੇਸ਼ਾ ਮਾਣ ਰਹੇਗਾ।”

 

 

ਉਡਣਾ ਸਿੱਖ ਨਾਲ ਜਾਣੇ ਜਾਂਦੇ ਮਿਲਖਾ  ਸਿੰਘ ( Flying Sikh Milkha Singh death) ਓਲੰਪਿਕ ਫਾਈਨਲ ਵਿੱਚ ਪੁੱਜਣ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੇ ਦੇਸ਼ ਦੇ ਪਹਿਲੇ ਅਥਲੀਟ ਸਨ। ਉਹ 100 ਕਰੋੜ ਤੋਂ ਵੱਧ ਆਬਾਦੀ ਵਾਲੇ ਦੇਸ਼, ਭਾਰਤ ਦੇ ਆਈਕੌਨ ਖਿਡਾਰੀ ਸਨ।

Milkha SinghMilkha Singh

ਉਨ੍ਹਾਂ 1960 ਦੀਆਂ ਰੋਮ ਓਲੰਪਿਕ ਖੇਡਾਂ ਦੀ 400 ਮੀਟਰ ਦੌੜ ਵਿੱਚ ਚੌਥਾ ਸਥਾਨ ਹਾਸਲ ਕੀਤਾ। ਉਨ੍ਹਾਂ 1958 ਦੀਆਂ ਕਾਰਡਿਫ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਤੋਂ ਇਲਾਵਾ 1958 ਦੀਆਂ ਟੋਕੀਓ ਏਸ਼ਿਆਈ ਖੇਡਾਂ ਤੇ 1962 ਦੀਆਂ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਦੋ-ਦੋ ਸੋਨ ਤਮਗੇ ਜਿੱਤੇ। ਮਿਲਖਾ ਸਿੰਘ ( Flying Sikh Milkha Singh death) ਨੇ ਭਾਰਤ ਵੱਲੋਂ ਤਿੰਨ ਓਲੰਪਿਕਸ (1956 ਮੈਲਬਰਨ, 1960 ਰੋਮ ਤੇ 1964 ਟੋਕੀਓ) ਵਿੱਚ ਹਿੱਸਾ ਲਿਆ।

ਹੋਰ ਪੜ੍ਹੋ: ਦੇਹਾਂਤ ਤੋਂ 24 ਮਿੰਟ ਪਹਿਲਾਂ ਦੀ ਤਸਵੀਰ, 10-12 ਘੰਟੇ ਜ਼ਿੰਦਗੀ ਦੀ ਜੰਗ ਲੜਦੇ ਰਹੇ ਮਿਲਖਾ ਸਿੰਘ

 

 

 

ਮਿਲਖਾ ਸਿੰਘ ( Flying Sikh Milkha Singh death) ਨੂੰ ਭਾਰਤ ਸਰਕਾਰ ਨੇ ਖੇਡਾਂ ਵਿੱਚ ਪਾਏ ਯੋਗਦਾਨ ਸਦਕਾ ਦੇਸ਼ ਦੇ ਚੌਥੇ ਸਰਵਉੱਚ ਨਾਗਰਿਕ ਸਨਮਾਨ ਪਦਮ ਸ੍ਰੀ ਨਾਲ ਸਨਮਾਨਿਆ। ਮਿਲਖਾ ਸਿੰਘ ( Flying Sikh Milkha Singh death) ਦੇ ਪਰਿਵਾਰ, ਸਾਕ-ਸਨੇਹੀਆਂ, ਦੋਸਤਾਂ ਅਤੇ ਖੇਡ ਪ੍ਰਸੰਸਕਾਂ ਨਾਲ ਦੁੱਖ ਸਾਂਝਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

Milkha singhMilkha singh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Gurpreet Ghuggi Gets Emotional Remembering Surjit Patar | ਬੋਲੇ, "ਪਾਤਰ ਸਾਬ੍ਹ ਪੰਜਾਬ ਦੇ ਵਿਰਸੇ ਦੇ ਆਖ਼ਰੀ

13 May 2024 2:56 PM

Surjit Patar ਦੇ ਸ਼ੇਅਰ ਸੁਣਾ ਕੇ ਭਾਵੁਕ ਹੋ ਗਏ CM MANN, ਯਾਦ 'ਚ ਬਣਾਵਾਂਗੇ ਯਾਦਗਾਰ" | LIVE

13 May 2024 1:33 PM

Congress Leader Raja Warring Wife Amrita Warring Interview | Lok Sabha Election 2024

13 May 2024 1:28 PM

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM
Advertisement