
ਜਹਾਜ਼ 'ਚ 185 ਯਾਤਰੀ ਸਨ ਸਵਾਰ
ਨਵੀਂ ਦਿੱਲੀ: ਇਸ ਵੇਲੇ ਬਿਹਾਰ ਦੀ ਰਾਜਧਾਨੀ ਪਟਨਾ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਪਟਨਾ ਦੇ ਹਵਾਈ ਅੱਡੇ 'ਤੇ ਸਪਾਈਸਜੈੱਟ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਜਹਾਜ਼ 'ਚ ਅੱਗ ਲੱਗਣ ਕਾਰਨ ਐਮਰਜੈਂਸੀ ਲੈਂਡਿੰਗ ਹੋਣ ਦੀ ਗੱਲ ਕਹੀ ਜਾ ਰਹੀ ਹੈ ਅਤੇ ਇਸ ਜਹਾਜ਼ 'ਚ ਸਵਾਰ ਯਾਤਰੀਆਂ ਦੀ ਗਿਣਤੀ 185 ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ ਸਾਰੇ ਯਾਤਰੀ ਸੁਰੱਖਿਅਤ ਹਨ। ਜਹਾਜ਼ ਪਟਨਾ ਦੇ ਬਿਹਟਾ ਏਅਰਪੋਰਟ ਸਟੇਸ਼ਨ 'ਤੇ ਉਤਰਿਆ ਅਤੇ ਦਿੱਲੀ ਜਾ ਰਿਹਾ ਸੀ।
Patna: Emergency landing of SpiceJet plane
ਇਸ ਘਟਨਾ 'ਤੇ ਗੱਲਬਾਤ ਕਰਦਿਆਂ ਹਵਾਈ ਅੱਡੇ ਨਾਲ ਸਬੰਧਤ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਦਰਅਸਲ, ਇਸ ਸਪਾਈਸ ਜਹਾਜ਼ ਨੂੰ ਉਡਾਣ ਭਰਦੇ ਸਮੇਂ ਇੰਜਣ ਨੂੰ ਅੱਗ ਲੱਗ ਗਈ ਸੀ। ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ ਹੈ।
Patna: Emergency landing of SpiceJet plane
ਇਸ ਹਾਦਸੇ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਟਨਾ ਦੇ ਡੀਐਮ ਚੰਦਰਸ਼ੇਖਰ ਸਿੰਘ ਨੇ ਦੱਸਿਆ ਕਿ ਸਥਾਨਕ ਲੋਕਾਂ ਨੇ ਜਹਾਜ਼ ਵਿੱਚ ਅੱਗ ਲੱਗਣ ਦੀ ਸੂਚਨਾ ਦਿੱਤੀ ਸੀ। ਇਸ ਤੋਂ ਬਾਅਦ ਜਹਾਜ਼ ਨੂੰ ਹਵਾਈ ਅੱਡੇ 'ਤੇ ਵਾਪਸ ਬੁਲਾਇਆ ਗਿਆ। ਸਾਰੇ ਯਾਤਰੀ ਸੁਰੱਖਿਅਤ ਹਨ।
ਤਕਨੀਕੀ ਖਰਾਬੀ ਕਾਰਨ ਜਹਾਜ਼ ਨੂੰ ਅੱਗ ਲੱਗ ਗਈ। ਇੰਜੀਨੀਅਰਾਂ ਦੀ ਟੀਮ ਅਗਲੇਰੀ ਜਾਂਚ ਕਰ ਰਹੀ ਹੈ।