Heat Wave News: ਉੱਤਰੀ ਭਾਰਤ ਵਿਚ ਗਰਮੀ ਦਾ ਕਹਿਰ; ਉੱਤਰ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ ਵਿਚ 20 ਦੀ ਮੌਤ
Published : Jun 19, 2024, 12:26 pm IST
Updated : Jun 19, 2024, 12:26 pm IST
SHARE ARTICLE
Image: For representation purpose only.
Image: For representation purpose only.

ਅੱਤ ਦੀ ਗਰਮੀ ਜਾਨਲੇਵਾ ਬਣੀ ਹੋਈ ਹੈ। ਰਾਜਧਾਨੀ ਦਿੱਲੀ ਸਮੇਤ ਪੰਜਾਬ, ਉੱਤਰ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਰਾਜਸਥਾਨ ਵਿਚ ਗਰਮੀ ਦਾ ਕਹਿਰ ਜਾਰੀ ਹੈ।

Heat Wave News:  ਅੱਤ ਦੀ ਗਰਮੀ ਜਾਨਲੇਵਾ ਬਣੀ ਹੋਈ ਹੈ। ਰਾਜਧਾਨੀ ਦਿੱਲੀ ਸਮੇਤ ਪੰਜਾਬ, ਉੱਤਰ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਰਾਜਸਥਾਨ ਵਿਚ ਗਰਮੀ ਦਾ ਕਹਿਰ ਜਾਰੀ ਹੈ। ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ 'ਚ ਮੰਗਲਵਾਰ ਨੂੰ ਲੂ ਅਤੇ ਗਰਮੀ ਕਾਰਨ 20 ਲੋਕਾਂ ਦੀ ਮੌਤ ਹੋ ਗਈ।

ਇਨ੍ਹਾਂ ਵਿਚੋਂ 15 ਦੀ ਮੌਤ ਪ੍ਰਯਾਗਰਾਜ ਵਿਚ, ਚਾਰ ਪ੍ਰਤਾਪਗੜ੍ਹ ਵਿਚ ਅਤੇ ਇਕ ਕੌਸ਼ੰਬੀ ਵਿਚ ਹੋਈ। ਇਸ ਦੇ ਨਾਲ ਹੀ ਗਰਮੀ ਕਾਰਨ ਕਈ ਲੋਕਾਂ ਦੀ ਹਾਲਤ ਵਿਗੜਨ 'ਤੇ ਉਨ੍ਹਾਂ ਨੂੰ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਦਾਖਲ ਕਰਵਾਇਆ ਗਿਆ। ਹਾਲਾਤ ਇਹ ਹਨ ਕਿ ਦਿਨ ਦੇ ਸਮੇਂ ਹੀ ਨਹੀਂ ਰਾਤ ਨੂੰ ਵੀ ਤਾਪਮਾਨ ਵਧਣ ਕਾਰਨ ਲੋਕਾਂ ਨੂੰ ਰਾਹਤ ਨਹੀਂ ਮਿਲ ਰਹੀ ਹੈ।

 

ਲੂ ਕਾਰਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਸੜਕਾਂ ’ਤੇ ਸੰਨਾਟਾ ਛਾਇਆ ਰਹਿੰਦਾ ਹੈ। ਗਰਮੀ ਦੇ ਗੰਭੀਰ ਰੂਪ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ 22 ਜੂਨ ਤਕ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਅਜਿਹੇ 'ਚ ਪੂਰੇ ਹਫਤੇ 'ਚ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਤੋਂ ਉਪਰ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਯੂਪੀ ਦੇ ਪੂਰਬੀ ਜ਼ਿਲ੍ਹਿਆਂ ਵਿਚ 19 ਜੂਨ ਤੋਂ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ ਉੱਤਰ ਪ੍ਰਦੇਸ਼ ਵਿਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪੂਰੇ ਸੂਬੇ 'ਚ 25 ਤੋਂ 35 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਪਰ ਪੂਰਬੀ ਯੂਪੀ ਵਿਚ ਅਲੱਗ-ਥਲੱਗ ਥਾਵਾਂ 'ਤੇ ਮੀਂਹ/ਗਰਜ ਦੀ ਸੰਭਾਵਨਾ ਹੈ।

Location: India, Uttar Pradesh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement