
ਇੱਕ ਪੁਲਿਸ ਮੁਲਾਜ਼ਮ ਅਤੇ ਇੱਕ ਜਵਾਨ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਹੈ
Jammu and Kashmir: ਉੱਤਰੀ ਕਸ਼ਮੀਰ ਦੇ ਸੋਪੋਰ 'ਚ ਬੁੱਧਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋਈ, ਜਿਸ 'ਚ ਹੁਣ ਤੱਕ ਦੋ ਅੱਤਵਾਦੀ ਮਾਰੇ ਜਾ ਚੁੱਕੇ ਹਨ , ਜਿਨ੍ਹਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਇੱਕ ਪੁਲਿਸ ਮੁਲਾਜ਼ਮ ਅਤੇ ਇੱਕ ਜਵਾਨ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਹੈ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਕਾਰਵਾਈ ਅਜੇ ਵੀ ਜਾਰੀ ਹੈ।
ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ
ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਐਤਵਾਰ ਰਾਤ ਜ਼ਿਲੇ ਦੇ ਅਰਗਾਮ ਇਲਾਕੇ 'ਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਜਿਸ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋ ਗਈ। ਅੱਤਵਾਦੀਆਂ ਵੱਲੋਂ ਸੁਰੱਖਿਆ ਕਰਮਚਾਰੀਆਂ 'ਤੇ ਕੀਤੀ ਗੋਲੀਬਾਰੀ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ।
ਬਾਂਦੀਪੋਰਾ 'ਚ ਬੀਤੇ ਦਿਨੀਂ ਮਾਰਿਆ ਗਿਆ ਸੀ ਇਕ ਅੱਤਵਾਦੀ
ਇਸ ਤੋਂ ਪਹਿਲਾਂ ਸੋਮਵਾਰ ਨੂੰ ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲੇ 'ਚ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ 'ਚ ਇਕ ਅੱਤਵਾਦੀ ਨੂੰ ਮਾਰ ਦਿੱਤਾ ਸੀ। ਇਸ ਇਲਾਕੇ 'ਚ ਦੋ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਮੁਹਿੰਮ ਚਲਾਈ।
ਇਹ ਮੁਕਾਬਲਾ ਐਤਵਾਰ ਦੇਰ ਰਾਤ ਬਾਂਦੀਪੋਰਾ ਦੇ ਅਰਗਾਮ ਇਲਾਕੇ ਵਿੱਚ ਸ਼ੁਰੂ ਹੋਇਆ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਚਾਰੋਂ ਪਾਸਿਓਂ ਘੇਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਡਰੋਨ ਰਾਹੀਂ ਇਲਾਕੇ 'ਚ ਅੱਤਵਾਦੀ ਦੀ ਲਾਸ਼ ਦਾ ਪਤਾ ਲੱਗਿਆ।
ਸ਼ਰਧਾਲੂਆਂ ਦੀ ਬੱਸ ਨੂੰ ਬਣਾਇਆ ਸੀ ਨਿਸ਼ਾਨਾ
ਇਸ ਮਹੀਨੇ 9 ਜੂਨ ਨੂੰ ਜੰਮੂ-ਕਸ਼ਮੀਰ ਦੇ ਰਿਆਸੀ 'ਚ ਅੱਤਵਾਦੀਆਂ ਨੇ ਸ਼ਰਧਾਲੂਆਂ ਦੀ ਬੱਸ 'ਤੇ ਹਮਲਾ ਕੀਤਾ ਸੀ। ਇਹ ਹਮਲਾ 9 ਜੂਨ ਦੀ ਸ਼ਾਮ ਕਰੀਬ 6:15 ਵਜੇ ਹੋਇਆ। ਘਾਤ ਲਗਾ ਕੇ ਬੈਠੇ ਅੱਤਵਾਦੀਆਂ ਨੇ ਬੱਸ 'ਤੇ ਗੋਲੀਬਾਰੀ ਕੀਤੀ ਸੀ, ਜਿਸ ਤੋਂ ਬਾਅਦ ਬੱਸ ਬੇਕਾਬੂ ਹੋ ਕੇ ਡੂੰਘੀ ਖਾਈ 'ਚ ਜਾ ਡਿੱਗੀ। ਬੱਸ 'ਤੇ ਹਮਲਾ ਕਰਨ ਵਾਲੇ ਅੱਤਵਾਦੀ ਪਹਾੜੀ ਇਲਾਕੇ 'ਚ ਲੁਕੇ ਹੋਏ ਸਨ।