Rahul Gandhi birthday : 54 ਸਾਲ ਦੇ ਹੋਏ ਰਾਹੁਲ ਗਾਂਧੀ , ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦਿੱਤੀ ਜਨਮ ਦਿਨ ਦੀ ਵਧਾਈ
Published : Jun 19, 2024, 12:13 pm IST
Updated : Jun 19, 2024, 12:14 pm IST
SHARE ARTICLE
  Rahul Gandhi & Mallikarjun Kharge
Rahul Gandhi & Mallikarjun Kharge

ਕਿਹਾ- 'ਤੁਸੀਂ ਨਫਰਤ ਦੇ ਖਿਲਾਫ਼ ਖੜੇ ਹੋਏ'

Rahul Gandhi birthday : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਸਮੇਤ ਪਾਰਟੀ ਨੇਤਾਵਾਂ ਅਤੇ ਵਰਕਰਾਂ ਨੇ ਬੁੱਧਵਾਰ ਨੂੰ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੱਤੀ ਹੈ। ਰਾਹੁਲ ਗਾਂਧੀ ਅੱਜ 54 ਸਾਲ ਦੇ ਹੋ ਗਏ ਹਨ। 

ਖੜਗੇ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਆਪਣੇ ਸੰਦੇਸ਼ ਵਿੱਚ ਕਿਹਾ, "ਭਾਰਤ ਦੇ ਸੰਵਿਧਾਨ ਵਿੱਚ ਦਰਜ ਮੁੱਲਾਂ ਪ੍ਰਤੀ ਤੁਹਾਡੀ ਅਟੁੱਟ ਵਚਨਬੱਧਤਾ ਅਤੇ ਲੱਖਾਂ ਅਣਸੁਣੀਆਂ ਆਵਾਜ਼ਾਂ ਪ੍ਰਤੀ ਤੁਹਾਡੀ ਹਮਦਰਦੀ ਉਹ ਗੁਣ ਹਨ ,ਜੋ ਤੁਹਾਨੂੰ ਦੂਜਿਆਂ ਤੋਂ ਵੱਖਰਾ ਬਣਾਉਂਦੇ ਹਨ।

ਉਨ੍ਹਾਂ ਅੱਗੇ ਕਿਹਾ, “ "ਵਿਭਿੰਨਤਾ ਵਿੱਚ ਏਕਤਾ, ਸਦਭਾਵਨਾ ਅਤੇ ਦਇਆ ਦਾ ਕਾਂਗਰਸ ਪਾਰਟੀ ਦਾ ਸਿਧਾਂਤ ਤੁਹਾਡੇ ਸਾਰੇ ਕੰਮਾਂ ਵਿੱਚ ਦਿਖਾਈ ਦਿੰਦਾ ਹੈ, ਕਿਉਂਕਿ ਤੁਸੀਂ ਸੱਤਾ ਨੂੰ ਸੱਚਾਈ ਦਾ ਸ਼ੀਸ਼ਾ ਦਿਖਾ ਕੇ ਆਖਰੀ ਵਿਅਕਤੀ ਦੇ ਹੰਝੂ ਪੂੰਝਣ ਦੇ ਆਪਣੇ ਮਿਸ਼ਨ 'ਚ ਲੈਗੇ ਹੋਏ ਹੋ। ਮੈਂ ਤੁਹਾਡੀ ਲੰਬੀ, ਸਿਹਤਮੰਦ ਅਤੇ ਖੁਸ਼ਹਾਲ ਜ਼ਿੰਦਗੀ ਦੀ ਕਾਮਨਾ ਕਰਦਾ ਹਾਂ।”

ਰਾਹੁਲ ਗਾਂਧੀ ਦਾ ਜਨਮ 19 ਜੂਨ 1970 ਨੂੰ ਦਿੱਲੀ ਦੇ ਹੋਲੀ ਫੈਮਿਲੀ ਹਸਪਤਾਲ ਵਿੱਚ ਹੋਇਆ ਸੀ। ਉਨ੍ਹਾਂ ਦੇ ਜਨਮ ਦੌਰਾਨ ਪਿਤਾ ਰਾਜੀਵ ਗਾਂਧੀ ਵੀ ਮੌਜੂਦ ਸਨ। 2019 ਵਿੱਚ ਕੇਰਲ ਦੀ ਸੇਵਾਮੁਕਤ ਨਰਸ ਰਾਜਮਾ ਵਾਵਾਥਿਲ ਨੇ ਪੀਟੀਆਈ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਦਾਅਵਾ ਕੀਤਾ ਸੀ ਕਿ ਰਾਹੁਲ ਗਾਂਧੀ ਦਾ ਜਨਮ ਹੋਣ 'ਤੇ ਉਨ੍ਹਾਂ ਨੇ ਹੀ ਸਭ ਤੋਂ ਪਹਿਲਾਂ ਆਪਣੀ ਗੋਦ ਵਿੱਚ ਉਠਾਇਆ ਸੀ। ਉਨ੍ਹਾਂ ਦਾ ਜਨਮ ਭਾਰਤ ਵਿੱਚ ਹੀ ਹੋਇਆ ਸੀ। ਉਨ੍ਹਾਂ ਨੂੰ ਵਿਦੇਸ਼ੀ ਨਹੀਂ ਕਹਿਣਾ ਚਾਹੀਦਾ। 

 

 

Location: India, Delhi

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement