ਉਡੀਸ਼ਾ ਵਿਚ ਰੋਜ਼ਾਨਾ 15 ਬਲਾਤਕਾਰ ਦੇ ਮਾਮਲੇ ਸਾਹਮਣੇ ਆ ਰਹੇ ਹਨ : ਕਾਂਗਰਸ
Published : Jun 19, 2025, 10:37 pm IST
Updated : Jun 19, 2025, 10:37 pm IST
SHARE ARTICLE
15 rape cases are being reported in Odisha every day: Congress
15 rape cases are being reported in Odisha every day: Congress

ਪਿਛਲੇ 11 ਮਹੀਨਿਆਂ ਦੌਰਾਨ ਰਾਜ ਦੀਆਂ ਲਗਭਗ 28,000 ਔਰਤਾਂ ’ਤੇ ਤਸ਼ੱਦਦ ਕੀਤਾ

ਨਵੀਂ ਦਿੱਲੀ: ਕਾਂਗਰਸ ਨੇ ਵੀਰਵਾਰ ਨੂੰ ਦੋਸ਼ ਲਗਾਇਆ ਕਿ ਉਡੀਸ਼ਾ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਦਾ ਆਖਰੀ ਇਕ ਸਾਲ ਧੀਆਂ ਲਈ ਭਿਆਨਕ ਰਿਹਾ ਹੈ ਅਤੇ ਪਿਛਲੇ 11 ਮਹੀਨਿਆਂ ਦੌਰਾਨ ਰਾਜ ਦੀਆਂ ਲਗਭਗ 28,000 ਔਰਤਾਂ ’ਤੇ ਤਸ਼ੱਦਦ ਕੀਤਾ ਗਿਆ। ਪਾਰਟੀ ਦੀ ਮਹਿਲਾ ਵਿੰਗ ਦੀ ਪ੍ਰਧਾਨ ਅਲਕਾ ਲਾਂਬਾ ਨੇ ਇਹ ਵੀ ਕਿਹਾ ਕਿ ਰਾਜ ਵਿਚ ਹਰ ਰੋਜ਼ ਔਸਤਨ 15 ਬਲਾਤਕਾਰ ਦੇ ਮਾਮਲੇ ਸਾਹਮਣੇ ਆ ਰਹੇ ਹਨ।

ਭਾਜਪਾ ਪਿਛਲੇ ਸਾਲ ਨਵੀਨ ਪਟਨਾਇਕ ਦੀ ਅਗਵਾਈ ਵਾਲੇ ਬੀਜੂ ਜਨਤਾ ਦਲ ਨੂੰ ਹਟਾ ਕੇ ਸੱਤਾ ਵਿਚ ਆਈ ਸੀ, ਜੋ ਉਡੀਸ਼ਾ ਵਿਚ ਦੋ ਦਹਾਕਿਆਂ ਤੋਂ ਸੱਤਾ ਵਿਚ ਸੀ। ਪਹਿਲੀ ਵਾਰ ਭਾਜਪਾ ਨੇ ਰਾਜ ਵਿਚ ਅਪਣੇ ਬਲਬੂਤੇ ’ਤੇ ਸਰਕਾਰ ਬਣਾਈ ਹੈ।

ਅਲਕਾ ਨੇ ਪੱਤਰਕਾਰਾਂ ਨੂੰ ਕਿਹਾ,‘‘ਉਡੀਸ਼ਾ ਵਿਚ ਜੋ ਵੀ ਘਟਨਾਵਾਂ ਵਾਪਰ ਰਹੀਆਂ ਹਨ, ਉਹ ਬਹੁਤ ਚਿੰਤਾਜਨਕ ਹਨ। ਰਾਜ ਵਿਚ ਭਾਜਪਾ ਸਰਕਾਰ ਬਣੇ ਇੱਕ ਸਾਲ ਬੀਤ ਗਿਆ ਹੈ ਪਰ ਇਹ ਇਕ ਸਾਲ ਉਡੀਸ਼ਾ ਦੀਆਂ ਭੈਣਾਂ, ਧੀਆਂ ਅਤੇ ਔਰਤਾਂ ਲਈ ਬਹੁਤ ਖ਼ਤਰਨਾਕ ਅਤੇ ਭਿਆਨਕ ਰਿਹਾ ਹੈ।’’ ਉਨ੍ਹਾਂ ਦਾਅਵਾ ਕੀਤਾ,‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਉਡੀਸ਼ਾ ਵਿਚ ਪ੍ਰਚਾਰ ਕਰਦੇ ਹਨ ਅਤੇ ਅੱਧੀ ਆਬਾਦੀ ਨੂੰ ਸੁਰੱਖਿਆ ਦਾ ਵਾਅਦਾ ਕਰ ਕੇ ਵੋਟਾਂ ਪ੍ਰਾਪਤ ਕਰਦੇ ਹਨ, ਪਰ ਜੇਕਰ ਅਸੀਂ ਉਡੀਸ਼ਾ ਦੇ 11 ਮਹੀਨਿਆਂ ਦੇ ਰਿਪੋਰਟ ਕਾਰਡ ’ਤੇ ਨਜ਼ਰ ਮਾਰੀਏ ਤਾਂ ਇੱਥੇ ਹਰ ਰੋਜ਼ 15 ਬਲਾਤਕਾਰ ਦੇ ਮਾਮਲੇ ਸਾਹਮਣੇ ਆ ਰਹੇ ਹਨ। 10 ਮਹੀਨਿਆਂ ਵਿਚ, ਰਾਜ ਵਿਚ ਵੱਖ-ਵੱਖ ਥਾਵਾਂ ’ਤੇ 4,500 ਧੀਆਂ ਨੇ ਇਨਸਾਫ਼ ਦੀ ਗੁਹਾਰ ਲਗਾਈ ਅਤੇ 11 ਮਹੀਨਿਆਂ ਵਿਚ, ਰਾਜ ਦੀਆਂ 28,000 ਔਰਤਾਂ ਅਤੇ ਧੀਆਂ ਅਤਿਆਚਾਰਾਂ ਦਾ ਸ਼ਿਕਾਰ ਹੋਈਆਂ ਹਨ।’’
 

 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement