Himachal Weather Update: ਪਹਾੜਾਂ ਵਿਚ ਘੁੰਮਣ ਵਾਲਿਆਂ ਲਈ ਜ਼ਰੂਰੀ ਖ਼ਬਰ, ਹਿਮਾਚਲ ਵਿਚ ਅਗਲੇ 5 ਦਿਨ ਪਵੇਗਾ ਭਾਰੀ ਮੀਂਹ
Published : Jun 19, 2025, 1:53 pm IST
Updated : Jun 19, 2025, 1:53 pm IST
SHARE ARTICLE
Himachal Weather Update News
Himachal Weather Update News

Himachal Weather Update: ਲੋਕਾਂ ਨੂੰ ਤਪਦੀ ਗਰਮੀ ਤੋਂ ਮਿਲੀ ਰਾਹਤ

Himachal Weather Update News: ਪੱਛਮੀ ਗੜਬੜੀ ਕੱਲ੍ਹ ਤੋਂ ਹਿਮਾਚਲ ਪ੍ਰਦੇਸ਼ ਵਿੱਚ ਸਰਗਰਮ ਹੋ ਰਹੀ ਹੈ। ਅਗਲੇ 5 ਦਿਨਾਂ ਤੱਕ ਪਹਾੜਾਂ ਵਿੱਚ ਮੀਂਹ ਪਵੇਗਾ। 21 ਤੋਂ 23 ਜੂਨ ਦੇ ਵਿਚਕਾਰ ਭਾਰੀ ਮੀਂਹ ਲਈ ਔਰੇਂਜ ਚੇਤਾਵਨੀ ਜਾਰੀ ਕੀਤੀ ਗਈ ਹੈ। ਇਹ ਚੇਤਾਵਨੀ ਸ਼ਿਮਲਾ, ਸਿਰਮੌਰ, ਹਮੀਰਪੁਰ, ਊਨਾ ਅਤੇ ਬਿਲਾਸਪੁਰ ਜ਼ਿਲ੍ਹਿਆਂ ਨੂੰ ਦਿੱਤੀ ਗਈ ਹੈ। ਅੱਜ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਸ਼ਿਮਲਾ ਵਿੱਚ ਵੀ ਸਵੇਰ ਤੋਂ ਹੀ ਧੁੱਪ ਨਿਕਲੀ ਹੋਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਇੱਕ ਜਾਂ ਦੋ ਦਿਨਾਂ ਵਿੱਚ ਹਿਮਾਚਲ ਵਿੱਚ ਮਾਨਸੂਨ ਆ ਸਕਦਾ ਹੈ।

ਮੌਸਮ ਵਿਗਿਆਨੀ ਸ਼ੋਭਿਤ ਕਟਿਆਰ ਨੇ ਕਿਹਾ ਕਿ ਸੂਬੇ ਦੇ ਕੁਝ ਹਿੱਸਿਆਂ ਵਿੱਚ ਦੱਖਣ-ਪੱਛਮੀ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ। ਜੇਕਰ ਅਜਿਹਾ ਹੁੰਦਾ ਹੈ, ਤਾਂ ਇਸ ਵਾਰ ਮਾਨਸੂਨ ਹਿਮਾਚਲ ਵਿੱਚ ਚਾਰ ਤੋਂ ਪੰਜ ਦਿਨ ਪਹਿਲਾਂ ਪਹੁੰਚ ਜਾਵੇਗਾ।

ਹਿਮਾਚਲ ਵਿੱਚ ਮਾਨਸੂਨ ਦੇ ਦਾਖ਼ਲੇ ਦੀ ਆਮ ਤਾਰੀਖ 25 ਜੂਨ ਹੈ। ਸਾਲ 2024 ਵਿਚ, ਮਾਨਸੂਨ 27 ਜੂਨ ਨੂੰ ਦੋ ਦਿਨ ਦੀ ਦੇਰੀ ਨਾਲ ਪਹੁੰਚਿਆ ਸੀ। ਇਸ ਵਾਰ ਮਾਨਸੂਨ ਥੋੜ੍ਹਾ ਪਹਿਲਾਂ ਦਾਖ਼ਲ ਹੋਵੇਗਾ। ਮੌਨਸੂਨ ਦੇ ਦਾਖ਼ਲੇ ਤੋਂ ਪਹਿਲਾਂ ਹੀ ਸੂਬੇ ਵਿੱਚ ਚੰਗੀ ਬਾਰਿਸ਼ ਹੋਈ ਹੈ। ਇਸ ਨਾਲ ਤਾਪਮਾਨ ਵਿੱਚ ਵੀ ਕਮੀ ਆਈ ਹੈ ਅਤੇ ਪਹਾੜਾਂ 'ਤੇ ਮੌਸਮ ਸੁਹਾਵਣਾ ਹੋ ਗਿਆ ਹੈ।

ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2 ਡਿਗਰੀ ਘੱਟ ਗਿਆ ਹੈ। ਚੰਬਾ ਵਿੱਚ ਤਾਪਮਾਨ ਵਿੱਚ ਵੱਧ ਤੋਂ ਵੱਧ 5.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇੱਥੇ ਤਾਪਮਾਨ 32.9 ਡਿਗਰੀ ਦਰਜ ਕੀਤਾ ਗਿਆ।

(For more news apart from 'Himachal Weather Update News', stay tuned to Rozana Spokesman)

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement