ਸਾਬਰੀਮਾਲਾ ਮੰਦਰ ਵਿਚ ਦਾਖ਼ਲਾ ਔਰਤਾਂ ਦਾ ਸੰਵਿਧਾਨਕ ਹੱਕ : ਸੁਪਰੀਮ ਕੋਰਟ
Published : Jul 19, 2018, 11:32 am IST
Updated : Jul 19, 2018, 11:32 am IST
SHARE ARTICLE
Supreme Court
Supreme Court

ਸੁਪਰੀਮ ਕੋਰਟ ਨੇ ਕਿਹਾ ਕਿ ਔਰਤਾਂ ਨੂੰ ਕੇਰਲਾ ਦੇ ਸਾਬਰੀਮਾਲਾ ਮੰਦਰ ਵਿਚ ਦਾਖ਼ਲ ਹੋਣ ਅਤੇ ਬਗ਼ੈਰ ਕਿਸੇ ਭੇਦਭਾਵ ਮਰਦਾਂ ਵਾਂਗ ਪੂਜਾ ਕਰਨ ਦਾ ਸੰਵਿਧਾਨਕ ...

ਨਵੀਂ ਦਿੱਲੀ,  ਸੁਪਰੀਮ ਕੋਰਟ ਨੇ ਕਿਹਾ ਕਿ ਔਰਤਾਂ ਨੂੰ ਕੇਰਲਾ ਦੇ ਸਾਬਰੀਮਾਲਾ ਮੰਦਰ ਵਿਚ ਦਾਖ਼ਲ ਹੋਣ ਅਤੇ ਬਗ਼ੈਰ ਕਿਸੇ ਭੇਦਭਾਵ ਮਰਦਾਂ ਵਾਂਗ ਪੂਜਾ ਕਰਨ ਦਾ ਸੰਵਿਧਾਨਕ ਅਧਿਕਾਰ ਹੈ। ਮੁੱਖ ਜੱਜ ਦੀਪਕ ਮਿਸ਼ਰਾ ਦੀ ਪ੍ਰਧਾਨਗੀ ਵਾਲੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਕਿਹਾ ਕਿ ਜੇ ਕੋਈ ਕਾਨੂੰਨ ਨਹੀਂ ਵੀ ਹੈ ਤਾਂ ਵੀ ਮੰਦਰ ਵਿਚ ਪੂਜਾ-ਅਰਚਨਾ ਕਰਨ ਦੇ ਮਾਮਲੇ ਵਿਚ ਔਰਤਾਂ ਨਾਲ ਭੇਦਭਾਵ ਨਹੀਂ ਕੀਤਾ ਜਾ ਸਕਦਾ। ਸੰਵਿਧਾਨਕ ਬੈਂਚ ਉਸ ਪਟੀਸ਼ਨ 'ਤੇ ਸੁਣਵਾਈ ਕਰ ਰਿਹਾ ਹੈ ਜਿਸ ਵਿਚ 10-15 ਸਾਲ ਦੇ ਉਮਰ ਵਰਗ ਦੀਆਂ ਔਰਤਾਂ ਦੇ ਸਾਬਰੀਮਾਲਾ ਮੰਦਰ ਵਿਚ ਦਾਖ਼ਲੇ 'ਤੇ ਰੋਕ ਦੇ ਦੇਵਸਵੋਮ ਬੋਰਡ ਦੇ ਫ਼ੈਸਲੇ ਨੂੰ ਚੁਨੌਤੀ ਦਿਤੀ ਗਈ ਹੈ। 

ਜੱਜ ਆਰ ਐਫ਼ ਨਰੀਮਨ, ਜੱਜ ਏ ਐਮ ਖ਼ਾਨਵਿਲਕਰ, ਜੱਜ ਡੀ ਵਾਈ ਚੰਦਰਚੂੜ ਅਤੇ ਜੱਜ ਇੰਦੂ ਮਲਹੋਤਰਾ ਦੇ ਬੈਂਚ ਨੇ ਕਿਹਾ, 'ਜਦ ਕੋਈ ਮਰਦ ਦਾਖ਼ਲ ਹੋ ਸਕਦਾ ਹੈ ਤਾਂ ਔਰਤ ਵੀ ਮੰਦਰ ਵਿਚ ਜਾ ਸਕਦੀ ਹੈ। ਜਿਹੜਾ ਕਾਨੂੰਨ ਪੁਰਸ਼ਾਂ 'ਤੇ ਲਾਗੂ ਹੁੰਦਾ ਹੈ, ਉਹ ਔਰਤਾਂ 'ਤੇ ਵੀ ਲਾਗੂ ਹੁੰਦਾ ਹੈ।' ਜੱਜਾਂ ਨੇ ਕਿਹਾ, 'ਮੰਦਰ ਵਿਚ ਦਾਖ਼ਲੇ ਦਾ ਹੱਕ ਕਿਸੇ ਕਾਨੂੰਨ 'ਤੇ ਨਿਰਭਰ ਨਹੀਂ ਹੈ। ਇਹ ਸੰਵਿਧਾਨਕ ਹੱਕ ਹੈ। ਇਹ ਹੱਕ ਸੰਵਿਧਾਨ ਦੀ ਧਾਰਾ 25 ਅਤੇ 26 ਵਿਚ ਦਰਜ ਹੈ।' 

Sabrimala TempleSabrimala Temple

ਕੇਂਦਰ ਸਰਕਾਰ ਨੇ ਸਿਖਰਲੀ ਅਦਾਲਤ ਨੂੰ ਦਸਿਆ ਕਿ ਉਸ ਨੇ ਵੀ ਮੰਦਰ ਵਿਚ ਹਰ ਉਮਰ ਵਰਗ ਦੀਆਂ ਔਰਤਾਂ ਦੇ ਦਾਖ਼ਲੇ ਦਾ ਸਮਰਥਨ ਕੀਤਾ ਹੈ। ਇਸ 'ਤੇ ਬੈਂਚ ਨੇ ਕੇਰਲਾ ਸਰਕਾਰ ਵਲੋਂ 2015 ਅਤੇ 2017 ਵਿਚ ਦਾਖ਼ਲ ਵਿਰੋਧਾਭਾਸੀ ਹਲਫ਼ਨਾਮਿਆਂ ਵਲ ਇਸ਼ਾਰਾ ਕੀਤਾ। ਸਾਲ 2015 ਵਿਚ ਦਾਖ਼ਲ ਹਲਫ਼ਨਾਮੇ ਵਿਚ ਕੇਰਲਾ ਸਰਕਾਰ ਨੇ ਔਰਤਾਂ ਦੇ ਦਾਖ਼ਲੇ ਦਾ ਸਮਰਥਨ ਕੀਤਾ ਸੀ ਜਦਕਿ 2017 ਵਿਚ ਯੂ ਟਰਨ ਲੈਂਦਿਆਂ ਔਰਤਾਂ ਦੇ ਦਾਖ਼ਲੇ ਦਾ ਵਿਰੋਧ ਕੀਤਾ ਸੀ। ਰਾਜ ਸਰਕਾਰ ਦੇ ਵਕੀਲ ਨੇ ਕਿਹਾ ਕਿ ਉਹ ਅਪਣੇ ਪਹਿਲੇ ਹਲਫ਼ਨਾਮੇ ਦੇ ਹੱਕ ਵਿਚ ਹੈ ਅਤੇ ਔਰਤਾਂ ਦੇ ਮੁੱਦੇ ਦਾ ਸਮਰਥਨ ਕਰਦੀ ਹੈ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement