ਮਾਇਆਵਤੀ ਨੇ ਰਾਜਸਥਾਨ ’ਚ ਕੀਤੀ ਰਾਸ਼ਟਰਪਤੀ ਰਾਜ ਲਾਉਣ ਦੀ ਮੰਗ
Published : Jul 19, 2020, 9:43 am IST
Updated : Jul 19, 2020, 9:43 am IST
SHARE ARTICLE
Mayawati
Mayawati

ਬਹੁਜਨ ਸਮਾਜ ਪਾਰਟੀ (ਬਸਪਾ) ਸੁਪਰੀਮੋ ਮਾਇਆਵਤੀ ਨੇ ਉੱਥੇ ਮੌਜੂਦ ਸਿਆਸੀ ਅਸਥਿਰਤਾ ਦੇ ਮਾਹੌਲ ਦਾ ਹਵਾਲਾ ਦਿੰਦੇ ਹੋਏ

ਨਵੀਂ ਦਿੱਲੀ, 18 ਜੁਲਾਈ : ਬਹੁਜਨ ਸਮਾਜ ਪਾਰਟੀ (ਬਸਪਾ) ਸੁਪਰੀਮੋ ਮਾਇਆਵਤੀ ਨੇ ਉੱਥੇ ਮੌਜੂਦ ਸਿਆਸੀ ਅਸਥਿਰਤਾ ਦੇ ਮਾਹੌਲ ਦਾ ਹਵਾਲਾ ਦਿੰਦੇ ਹੋਏ ਸਨਿਚਰਵਾਰ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ’ਤੇ ਹਮਲਾ ਕਰਦੇ ਹੋਏ ਕਿਹਾ ਕਿ ਰਾਜਪਾਲ ਕਲਰਾਜ ਮਿਸ਼ਰ ਨੂੰ ਸੂਬੇ ਵਿਚ ਰਾਸ਼ਟਰਪਤੀ ਸ਼ਾਸਨ ਦੀ ਸਿਫ਼ਾਰਸ਼ ਕਰਨੀ ਚਾਹੀਦੀ ਹੈ। 

File Photo File Photo

ਇਸ ’ਤੇ ਪਲਟਵਾਰ ਕਰਦੇ ਹੋਏ ਕਾਂਗਰਸ ਬੁਲਾਰੇ ਪਵਨ ਖੇੜਾ ਨੇ ਦੋਸ਼ ਲਾਇਆ ਕਿ ਮਾਇਆਵਤੀ ‘ਮਜਬੂਰ’ ਹੈ ਅਤੇ ਅਪਣੀਆਂ ‘ਮਜਬੂਰੀਆਂ’ ਦੇ ਚਲਦੇ ਉਹ ਵਾਰ ਵਾਰ ਕਾਂਗਰਸ ਵਿਰੋਧੀ ਬਿਆਨਬਾਜ਼ੀ ਕਰਦੀ ਹੈ। ਮਾਇਆਵਤੀ ਨੇ ਟਵੀਟ ਕੀਤਾ,‘‘ਜਿਵੇਂ ਕਿ ਜਾਣਦੇ ਹਾਂ ਕਿ ਰਾਜਸਥਾਨ ਦੇ ਮੁੱਖ ਮੰਤਰੀ ਗਹਿਲੋਤ ਨੇ ਪਹਿਲੇ ਦਲ-ਬਦਲ ਕਾਨੂੰਨ ਦਾ ਖੁੱਲ੍ਹਾ ਉਲੰਘਣ ਅਤੇ ਬਸਪਾ ਨਾਲ ਲਗਾਤਾਰ ਦੂਜੀ ਵਾਰ ਦਗ਼ਾਬਾਜ਼ੀ ਕਰ ਕੇ ਪਾਰਟੀ ਦੇ ਵਿਧਾਇਕਾਂ ਨੂੰ ਕਾਂਗਰਸ ’ਚ ਸ਼ਾਮਲ ਕਰਵਾਇਆ ਅਤੇ

ਹੁਣ ਸ਼ਰੇਆਮ ਫ਼ੋਨ ਟੇਪ ਕਰਵਾ ਕੇ ਇਨ੍ਹਾਂ ਨੇ ਇਕ ਹੋਰ ਗ਼ੈਰ-ਕਾਨੂੰਨੀ ਅਤੇ ਗ਼ੈਰ-ਸੰਵਿਧਾਨਕ ਕੰਮ ਕੀਤਾ ਹੈ।’’ ਉਨ੍ਹਾਂ ਕਿਹਾ,‘‘ਇਸ ਤਰ੍ਹਾਂ, ਰਾਜਸਥਾਨ ’ਚ ਲਗਾਤਾਰ ਜਾਰੀ ਸਿਆਸੀ ਗਤੀਰੋਧ ਅਤੇ ਸਰਕਾਰੀ ਅਸਥਿਰਤਾ ਦੇ ਹਾਲਾਤ ਦਾ ਉੱਥੋਂ ਦੇ ਰਾਜਪਾਲ ਨੂੰ ਪ੍ਰਭਾਵੀ ਨੋਟਿਸ ਲੈ ਕੇ ਉੱਥੇ ਸੂਬੇ ’ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਸਿਫ਼ਾਰਿਸ਼ ਕਰਨੀ ਚਾਹੀਦੀ ਹੈ ਤਾਕਿ ਸੂਬੇ ’ਚ ਲੋਕਤੰਤਰ ਦੀ ਹੋਰ ਜ਼ਿਆਦਾ ਮਾੜੀ ਹਾਲਤ ਨਾ ਹੋਵੇ।’’ (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement