ਇਨਸਾਨੀਅਤ ਸ਼ਰਮਸਾਰ: ਗੁਆਂਢੀ ਨੇ 9 ਮਹੀਨੇ ਦੀ ਬੱਚੀ ਨਾਲ ਕੀਤਾ ਬਲਾਤਕਾਰ
Published : Jul 19, 2021, 3:35 pm IST
Updated : Jul 19, 2021, 3:43 pm IST
SHARE ARTICLE
Neighbor rapes 9-month-old baby
Neighbor rapes 9-month-old baby

ਮਾਸੂਮ ਦੀ ਹਾਲਤ ਨਾਜ਼ੁਕ

ਬੁਲੰਦਸ਼ਹਿਰ: ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿਥੇ 9 ਮਹੀਨਿਆਂ ਦੀ ਬੱਚੀ ਨਾਲ ਬਲਾਤਕਾਰ ਕੀਤਾ ਗਿਆ। ਆਰੋਪੀ ਲੜਕੀ ਨੂੰ  ਖੁਆਉਣ ਦੇ ਬਹਾਨੇ ਆਪਣੇ ਘਰ ਲੈ ਗਿਆ ਅਤੇ ਉਥੇ ਉਸ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ। ਘਟਨਾ ਦੇ ਖੁਲਾਸੇ ਤੋਂ ਬਾਅਦ ਇਲਾਕੇ ਵਿਚ ਹਲਚਲ ਮਚ ਗਈ ਹੈ।

 BabyNeighbor rapes 9-month-old baby

ਇਸ ਘਟਨਾ ਤੋਂ ਬਾਅਦ, ਮਾਸੂਮ ਬੱਚੀ ਨੂੰ ਜਲਦੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਉਸਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਨੇ ਦੱਸਿਆ ਹੈ ਕਿ ਮਾਸੂਮ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

girl RapeNeighbor rapes 9-month-old baby

ਦੱਸ ਦੇਈਏ ਕਿ 9 ਮਹੀਨੇ ਦੀ ਮਾਸੂਮ ਨਾਲ ਬੇਰਹਿਮੀ ਦੀ ਇਹ ਘਟਨਾ ਬੁਲੰਦਸ਼ਹਿਰ ਦੇ ਖੁਰਜਾ ਵਿੱਚ ਵਾਪਰੀ ਹੈ। ਆਰੋਪੀ ਪੀੜਤ ਬੱਚੀ ਦਾ ਗੁਆਂਢੀ ਹੈ। ਦੋਸ਼ੀ ਉਸਨੂੰ ਆਪਣੇ ਘਰ ਲੈ ਗਿਆ ਅਤੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ।

New Born babyNeighbor rapes 9-month-old baby

ਜਦੋਂ ਪਰਿਵਾਰਕ ਮੈਂਬਰਾਂ ਨੇ ਲੜਕੀ ਨੂੰ ਵੇਖਿਆ ਤਾਂ ਉਹ ਖੂਨ ਨਾਲ ਲਥਪਥ ਪਈ ਸੀ। ਘਟਨਾ ਤੋਂ ਬਾਅਦ ਪੀੜਤ ਲੜਕੀ ਦੇ ਰਿਸ਼ਤੇਦਾਰਾਂ ਨੇ ਮੁਲਜ਼ਮ ਖਿਲਾਫ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਆਈਪੀਸੀ ਅਤੇ ਪੋਕਸੋ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਕਾਰਵਾਈ ਕਰਦਿਆਂ ਪੁਲਿਸ ਨੇ ਮੁਲਜ਼ਮਾਂ ਦੇ ਤਿੰਨ ਰਿਸ਼ਤੇਦਾਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM
Advertisement