
ਸੰਸਦ ਦੇ ਮਾਨਸੂਨ ਇਜਲਾਸ ਵਿਚ ਅਪਣੇ ਨਵੇਂ ਮੰਤਰੀਆਂ ਦੀ ਜਾਣ ਪਛਾਣ ਕਰਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀਆਂ ’ਤੇ ਹਮਲਾ ਬੋਲਿਆ।
ਨਵੀਂ ਦਿੱਲੀ: ਸੰਸਦ ਦੇ ਮਾਨਸੂਨ ਇਜਲਾਸ ਵਿਚ ਅਪਣੇ ਨਵੇਂ ਮੰਤਰੀਆਂ ਦੀ ਜਾਣ ਪਛਾਣ ਕਰਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀਆਂ ’ਤੇ ਹਮਲਾ ਬੋਲਿਆ। ਉਹਨਾਂ ਕਿਹਾ ਕਿ ਅੱਜ ਵੱਡੀ ਗਿਣਤੀ ਵਿਚ ਔਰਤਾਂ, ਦਲਿਤ, ਕਿਸਾਨਾਂ ਦੇ ਪੁੱਤ ਅਤੇ ਆਦਿਵਾਸੀ ਮੰਤਰੀ ਬਣੇ ਹਨ। ਇਸ ’ਤੇ ਸਾਰਿਆਂ ਨੂੰ ਖੁਸ਼ੀ ਹੋਣੀ ਚਾਹੀਦੀ ਸੀ। ਉਹਨਾਂ ਦਾ ਸਵਾਗਤ ਕਰਨਾ ਚਾਹੀਦਾ ਸੀ ਪਰ ਕੁਝ ਲੋਕਾਂ ਨੂੰ ਦਲਿਤਾਂ, ਔਰਤਾਂ ਅਤੇ ਕਿਸਾਨਾਂ ਦਾ ਮੰਤਰੀ ਬਣਨਾ ਰਾਸ ਨਹੀਂ ਆਇਆ। ਇਸ ਲਈ ਉਹ ਉਹਨਾਂ ਦੀ ਜਾਣ-ਪਛਾਣ ਨਹੀਂ ਕਰਨ ਦੇ ਰਹੇ।
Monsoon Session of Parliament 2021
ਹੋਰ ਪੜ੍ਹੋ: Monsoon Session ਸ਼ੁਰੂ: PM ਬੋਲੇ, 'ਤਿੱਖੇ ਸਵਾਲ ਪੁੱਛੋ ਪਰ ਸਰਕਾਰ ਨੂੰ ਵੀ ਬੋਲਣ ਦਾ ਮੌਕਾ ਦਿਓ'
ਪੀਐਮ ਮੋਦੀ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵੀ ਹੰਗਾਮੇ ਨੂੰ ਲੈ ਕੇ ਨਰਾਜ਼ਗੀ ਜ਼ਾਹਿਰ ਕੀਤੀ ਅਤੇ ਕਿਹਾ ਕਿ ਇਹ ਰਿਵਾਜ਼ ਠੀਕ ਨਹੀਂ ਹੈ। ਪੀਐਮ ਮੋਦੀ ਨੇ ਕਿਹਾ, ‘ਮੈਂ ਸੋਚ ਰਿਹਾ ਸੀ ਕਿ ਅੱਜ ਸਦਨ ਵਿਚ ਉਤਸ਼ਾਹ ਦਾ ਮਾਹੌਲ ਹੋਵੇਗਾ ਕਿਉਂਕਿ ਭਾਰੀ ਗਿਣਤੀ ਵਿਚ ਸਾਡੀਆਂ ਮਹਿਲਾ ਸੰਸਦ ਮੈਂਬਰਾਂ, ਦਲਿਤ ਭਰਾ, ਆਦਿਵਾਸੀ, ਕਿਸਾਨ ਪਰਿਵਾਰ ਤੋਂ ਸੰਸਦ ਮੈਂਬਰਾਂ ਨੂੰ ਮੰਤਰੀ ਪਰੀਸ਼ਦ ਵਿਚ ਮੌਕਾ ਮਿਲਿਆ’।
PM Modi
ਹੋਰ ਪੜ੍ਹੋ: 2014 ਤੋਂ 2019 ਤੱਕ ਦੇਸ਼ ਵਿਚ ਦਰਜ ਹੋਏ 326 ਦੇਸ਼ ਧ੍ਰੋਹ ਦੇ ਮਾਮਲੇ, ਸਿਰਫ ਛੇ ਲੋਕਾਂ ਨੂੰ ਮਿਲੀ ਸਜ਼ਾ
ਦਰਅਸਲ ਸੈਸ਼ਨ ਦੀ ਸ਼ੁਰੂਆਤ ਵਿਚ ਸਭ ਤੋਂ ਪਹਿਲਾਂ ਨਵੇਂ ਮੈਂਬਰਾਂ ਨੂੰ ਸਹੁੰ ਚੁਕਾਈ ਗਈ। ਇਸ ਤੋਂ ਕਰੀਬ 8 ਮਿੰਟ ਬਾਅਦ ਪੀਐਮ ਮੋਦੀ ਨਵੇਂ ਮੰਤਰੀਆਂ ਦੀ ਜਾਣ ਪਛਾਣ ਕਰਵਾਉਣ ਲਈ ਖੜ੍ਹੇ ਹੋਏ ਤਾਂ ਵਿਰੋਧੀ ਧਿਰ ਨੇ ਹੰਗਾਮਾ ਕੀਤਾ। ਵਿਰੋਧੀ ਧਿਰ ਦੇ ਹੰਗਾਮੇ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
Prime minister narendra modi
ਹੋਰ ਪੜ੍ਹੋ: ਬਿਹਾਰ ਵਿਚ ਜ਼ਹਿਰੀਲੀ ਸ਼ਰਾਬ ਦਾ ਕਹਿਰ! ਹੁਣ ਤੱਕ 16 ਲੋਕਾਂ ਦੀ ਮੌਤ, 4 ਲੋਕਾਂ ਦੀ ਅੱਖਾਂ ਦੀ ਰੌਸ਼ਨੀ ਗਈ
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਮੈਂਬਰਾਂ ਨੂੰ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਸੀ। ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਕਿਹਾ, ‘ਮੈਂ ਸਾਰੇ ਸੰਸਦ ਮੈਂਬਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਤਿੱਖੇ ਤੋਂ ਤਿੱਖਾ ਸਵਾਲ ਪੁੱਛਣ, ਵਾਰ-ਵਾਰ ਸਵਾਲ ਪੁੱਛਣ ਪਰ ਸ਼ਾਂਤ ਮਾਹੌਲ ਵਿਚ ਸਰਕਾਰ ਨੂੰ ਜਾਣਕਾਰੀ ਦੇਣ ਦਾ ਮੌਕਾ ਵੀ ਦੇਣ’।